Skip to content
- Home
- ਡੇਅਰੀ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ ਮੁਫਤ ਟ੍ਰੇਨਿੰਗ 15 ਤੋਂ
Advertisement

ਡਿਪਟੀ ਡਾਇਰੈਕਟਰ ਡੇਅਰੀ ਦੇ ਦਫਤਰ ਵਿਖੇ ਕਰ ਸਕਦੇ ਹਨ ਸੰਪਰਕ ਚਾਹਵਾਨ
ਸੋਨੀ ਪਨੇਸਰ , ਬਰਨਾਲਾ, 11 ਫਰਵਰੀ 2021
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਹਾਇਕ ਧੰਦਿਆਂ ਨੂੰ ਹੁਲਾਰਾ ਦੇਣ ਅਤੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਸਵੈ-ਰੁਜ਼ਗਾਰ ਦੇ ਯੋਗ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਕੀਮ ਫਾਰ ਪ੍ਰੋਮੋਸ਼ਨ ਆਫ ਡੇਅਰੀ ਫਾਰਮਿੰਗ ਐਜ਼ ਲਾਈਵਲੀਹੁੱਡ ਫਾਰ ਐਸ.ਸੀ. ਬੈਨੀਫਿਸ਼ਰੀਜ਼ ਨੂੰ ਸੂਬੇ ਵਿੱਚ ਲਾਗੂ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ ਬਰਨਾਲਾ ਹਰਪਾਲ ਸਿੰਘ ਨੇ ਦੱਸਿਆ ਕਿ ਇਸ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਦੋ ਹਫਤੇ ਦੀ ਮੁਫਤ ਡੇਅਰੀ ਸਿਖਲਾਈ ਟ੍ਰੇਨਿੰਗ ਸੈਂਟਰ ਸੰਗਰੂਰ ਵਿਖੇ ਕਰਵਾ ਕੇ ਡੇਅਰੀ ਯੂਨਿਟ ਸਥਾਪਿਤ ਕਰਨ ਦੀ ਯੋਜਨਾ ਹੈ। ਉਨਾਂ ਕਿਹਾ ਕਿ ਇਸ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਮੁਫਤ ਡੇਅਰੀ ਟ੍ਰੇਨਿੰਗ ਦੇਣ ਦੇ ਨਾਲ-ਨਾਲ ਵਜ਼ੀਫੇ ਦੀ ਸਹੂਲਤ ਵੀ ਦਿੱਤੀ ਜਾਵੇਗੀ। ਜ਼ਿਲਾ ਬਰਨਾਲਾ ਨਾਲ ਸਬੰਧਤ ਲਾਭਪਾਤਰੀਆਂ ਦੀ ਟ੍ਰੇਨਿੰਗ ਡੇਅਰੀ ਟ੍ਰੇਨਿੰਗ ਸੈਂਟਰ ਸੰਗਰੂਰ ਵਿਖੇ 15-02-2021 ਤੋਂ ਸ਼ੁਰੂ ਹੋ ਰਹੀ ਹੈ। ਚਾਹਵਾਨ ਉਮੀਦਵਾਰ ਪੜਾਈ ਸਬੰਧੀ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਧਾਰ ਕਾਰਡ ਅਤੇ ਪਾਸਪੋਰਟ ਸਾਇਜ਼ ਤਾਜਾ ਫੋਟੋ ਸਮੇਤ ਦਸਤਾਵੇਜ਼ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਬੀਡੀਪੀਓ ਦਫਤਰ, ਕਚਿਹਰੀ ਚੌਕ ਬਰਨਾਲਾ ਵਿਖੇ ਸੰਪਰਕ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 70092-25692 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
Advertisement

Advertisement

Advertisement

Advertisement

error: Content is protected !!