ਹਰ ਘਰ ਜਲ, ਹਰ ਘਰ ਸਫਾਈ ਮਿਸ਼ਨ -ਪਹਿਲੇ ਗੇੜ ਵਿਚ ਜ਼ਿਲੇ ਦੇ 49 ਪਿੰਡਾਂ ’ਚ ਬਣਨਗੇ ਜਨਤਕ ਪਖਾਨੇ: ਡੀ.ਸੀ. ਫੂਲਕਾ

Advertisement
Spread information

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਪੱਖੋਕੇ ਅਤੇ ਨਾਈਵਾਲਾ ਵਿਚ ਸੈਨੇਟਰੀ ਕੰਪਲੈਕਸ ਦਾ ਨੀਂਹ ਪੱਥਰ


ਲਖਵਿੰਦਰ ਸ਼ਿੰਪੀ , ਬਰਨਾਲਾ, 12 ਫਰਵਰੀ 2021
         ਪੰਜਾਬ ਸਰਕਾਰ ਵੱਲੋਂ ਚਲਾਏ ਗਏ ‘ਹਰ ਘਰ ਜਲ, ਹਰ ਘਰ ਸਫਾਈ’ ਮਿਸ਼ਨ ਤਹਿਤ ਪਹਿਲੇ ਗੇੜ ਵਿਚ ਜ਼ਿਲਾ ਬਰਨਾਲਾ ਦੇ 49 ਪਿੰਡਾਂ ਵਿਚ ‘ਜਨਤਕ ਪਖਾਨੇ ਕੰਪਲੈਕਸ’ ਬਣਾਏ ਜਾ ਰਹੇ ਹਨ, ਜਿਨਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਸੈਨੀਟੇਸ਼ਨ ਸਹੂਲਤ ਮੁਹੱਈਆ ਕਰਾਉਣਾ ਹੈ।
         ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਪਿੰਡ ਨਾਈਵਾਲਾ ਅਤੇ ਪੱਖੋਕੇ ਵਿਚ ‘ਸੈਨੇਟਰੀ ਕੰਪਲੈਕਸ’ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ ਗਿਆ। ਉਨਾਂ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਦੇ ਦੂਜੇ ਗੇੜ ਅਧੀਨ ਪਿੰਡਾਂ ਵਿਚ ਕੰਮ ਕਰਨ ਲਈ ਆਉਣ ਵਾਲੇ ਪ੍ਰਵਾਸੀਆਂ ਅਤੇ ਹੋਰ ਗਰੀਬ ਲੋਕਾਂ ਲਈ ਪਖਾਨੇ ਬਣਾਏ ਜਾ ਰਹੇ ਹਨ।
            ਕਾਰਜਕਾਰੀ ਇੰਜਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਗੁਰਵਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਸਬੰਧਤ ਪਿੰਡਾਂ ਨੂੰ ਕਮਿਊਨਿਟੀ ਟਾਇਲਟ ਪ੍ਰੋਜੈਕਟ ਦਿੱਤਾ ਜਾ ਰਿਹਾ ਹੈ, ਜਿਸ ਵਿੱਚ 4 ਬਾਥਰੂਮ-ਕਮ-ਟਾਇਲਟ ਹੋਣਗੇ। 2-2 ਟਾਇਲਟ ਔਰਤਾਂ ਅਤੇ ਪੁਰਸ਼ਾਂ ਲਈ ਹੋਣਗੇ ਅਤੇ ਇਨਾਂ ਵਿੱਚੋਂ ਕੋਈ ਵੀ ਇੱਕ ਟਾਇਲਟ ਦਿਵਿਆਂਗ (ਅੰਗਹੀਣ) ਲਈ ਹੋਵੇਗਾ, ਜੋ ਪਿੰਡ ਦੀ ਪੰਚਾਇਤ ਦੀ ਮੰਗ ਅਨੁਸਾਰ ਬਣਇਆ ਜਾਵੇਗਾ। ਇਕ ਕੰਪਲੈਕਸ ਦੀ ਲਾਗਤ ਕਰੀਬ 3 ਲੱਖ ਰੁਪਏ ਹੈ, ਜਿਸ ਵਿਚੋਂ 2.10 ਲੱਖ ਰੁਪਏ ਸਵੱਛ ਭਾਰਤ ਮਿਸ਼ਨ ਅਧੀਨ ਅਤੇ  90 ਹਜ਼ਾਰ ਰੁਪਏ 15ਵੇਂ ਵਿੱਤ ਕਮਿਸ਼ਨ ਅਧੀਨ ਦਿੱਤੇ ਜਾਣਗੇ।
ਇਸ ਮੌਕੇ ਹੋਰ ਅਧਿਕਾਰੀ ਅਤੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ ਹਾਜ਼ਰ ਸਨ।

Advertisement
Advertisement
Advertisement
Advertisement
Advertisement
error: Content is protected !!