ਹਰਪ੍ਰੀਤ ਕੌਰ , ਸੰਗਰੂਰ, 12 ਫਰਵਰੀ 2021
ਵਧੀਕ ਜ਼ਿਲਾ ਮੈਜਿਸਟਰੇਟ ਸ: ਅਨਮੋਲ ਸਿੰਘ ਧਾਲੀਵਾਲ ਨੇ ਸੰਗਰੂਰ ਮਿਊਂਸੀਪਲ ਕਮੇਟੀਆਂ/ਨਗਰ ਪੰਚਾਇਤਾਂ ਦੀਆਂ ਚੋਣਾ -2021 ਦੇ ਮੱਦੇਨਜ਼ਰ, ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦੇ ਹੋਏੇ ਅਤੇ ਰਾਜ ਚੋਣ ਕਮਿਸ਼ਨ ਪੰਜਾਬ ਦੇ ਪੱਤਰ ਅਨੁਸਾਰ ਜ਼ਿਲੇ ਅੰਦਰ (ਸਿਵਾਏ ਸੰਗਰੂਰ, ਚੀਮਾਂ, ਦਿੜਬਾ, ਮੂਨਕ ਅਤੇ ਖਨੌਰੀ) ਦੇ ਪੋਿਗ ਏਰੀਏ ਵਿੱਚ ਮਿਤੀ 14 ਫਰਵਰੀ 2021 ਅਤੇ ਮਿਤੀ 17 ਫਰਵਰੀ 2021 ਨੂੰ ਡਰਾਈ ਡੇ ਘੋਸ਼ਿਤ ਕੀਤਾ ਹੈ ਅਤੇ ਉਕਤ ਪਾਬੰਧੀ ਵਾਲੇ ਦਿਨ ਕਿਸੇ ਵੀ ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜਾਜਤ ਹੈ ਜਾਂ ਕਿਸੇ ਹੋਰ ਜਨਤਕ ਥਾਵਾਂ ਆਦਿ ਤੇ ਸ਼ਰਾਬ ਦੀ ਵਿੱਕਰੀ ਕਰਨ, ਵਰਤੋ ਕਰਨ, ਪੀਣ, ਪਿਲਾਉਣ, ਸਟੋਰ ਕਰਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਤੇ ਮੁਕੰਮਲ ਪਾਬੰਦੀ ਲਗਾਈ ਹੈ।
ਹੁਕਮ ’ਚ ਕਿਹਾ ਗਿਆ ਹੈ ਕਿ ਜਨਰਲ/ਬਾਏ ਇਲੈਕਸ਼ਨ ਮਿਉਸ਼ਪਲ ਕਮੇਟੀਆਂ /ਨਗਰ ਪੰਚਾਇਤਾਂ ਦੀਆਂ ਚੋਣਾਂ ਮਿਤੀ 14 ਫਰਵਰੀ 2021 ਨੂੰ ਹੋਣੀਆਂ ਨਿਸ਼ਚਿਤ ਹੋਈਆ ਹਨ। ਇਹ ਆਮ ਵੇਖਣ ਵਿੱਚ ਆਇਆ ਹੈ ਕਿ ਚੋਣਾਂ ਦੌਰਾਨ ਲੋਕਾਂ ਵੱਲੋਂ ਸ਼ਰਾਬ ਦੀ ਵਰਤੋ ਕੀਤੀ ਜਾਂਦੀ ਹੈ, ਜਿਸ ਕਾਰਨ ਲੋਕਾਂ ਵਿੱਚ ਲੜਾਈ ਝਗੜਾ ਹੋਣ ਦੀ ਸੂਰਤ ਵਿੱਚ ਕਾਨੂੰਨ ਤੇ ਵਿਵਸਥਾ ਦੀ ਸਥਿੱਤੀ ਖਰਾਬ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ । ਇਸ ਲਈ ਇੰਨਾਂ ਚੋਣਾ ਨੂੰ ਅਜ਼ਾਦ ਅਤੇ ਨਿਰਪੱਖ ਢੰਗ ਨਾਲ ਸ਼ਾਂਤੀ ਪੂਰਵਕ ਮੁਕੰਮਲ ਕਰਾਉਣ ਲਈ ਨਸ਼ਾਬੰਦੀ ਘੋਸ਼ਿਤ ਕੀਤੀ ਜਾਣੀ ਯੋਗ ਹੈ। ਇਹ ਹੁਕਮ ਮਿਤੀ 14 ਫਰਵਰੀ 2021 ਅਤੇ 17 ਫਰਵਰੀ 2021 ਨੂੰ ਲਾਗੂ ਹੋਵੇਗਾ।