ਰਿੰਕੂ ਝਨੇੜੀ , ਸੰਗਰੂਰ, 12 ਫਰਵਰੀ:2021
ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲੇ ਲਈ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ 6 ਪਾਜਿਟਿਵ ਮਰੀਜ਼ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਸਿਹਤਯਾਬ ਹੋਏ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਦਿੱਤੀ।
ਉਨਾਂ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ 2 ਮਰੀਜ਼ਾਂ ਨੇ ਹੋਮ ਆਈਸੋਲੇਸ਼ਨ ਤੋਂ , 1 ਮਰੀਜ਼ ਰਜਿੰਦਰਾ ਹਸਪਤਾਲ ਪਟਿਆਲਾ, 1 ਮਰੀਜ਼ ਅਮਰ ਹਸਪਤਾਲ ਪਟਿਆਲਾ, 1 ਮਰੀਜ਼ ਡੀ.ਐਮ.ਸੀ ਲੁਧਿਆਣਾ ਅਤੇ 1 ਮਰੀਜ਼ ਆਸਤਾ ਹਸਪਤਾਲ ਸਰਸਾ ਹਰਿਆਣਾ ਤੋਂ ਕੋਰੋਨਾ ਨੂੰ ਹਰਾਇਆ। ਉਨਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ’ਚ ਵੱਡੀ ਕਾਮਯਾਬੀ ਹੈ ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।
ਉਨਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ’ਤੇ ਮਾਸਕ ਜ਼ਰੂਰ ਪਾਉਣ। ਉਨਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।