ਸੋਨੀ ਪਨੇਸਰ , ਬਰਨਾਲਾ, 15 ਫਰਵਰੀ 2021
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 18 ਜਨਵਰੀ ਤੋਂ 17 ਫਰਵਰੀ ਤੱਕ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਸੰਗਰੂਰ ਕਰਨਬੀਰ ਸਿੰਘ ਛੀਨਾ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਵਿਚ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਤਹਿਤ ਸੰਗਰੂਰ ਰੋਡ, ਬਰਨਾਲਾ ਵਿਖੇ ਟਰੱਕਾਂ ਦੇ ਰਿਫਲੈਕਟਰ ਲਾਏ ਗਏ। ਸ. ਛੀਨਾ ਨੇ ਦੱਸਿਆ ਕਿ ਇਸ ਮੌਕੇ ਟਰੱਕ ਚਾਲਕਾਂ ਨੂੰ ਆਵਾਜਾਈ ਨਿਯਮਾਂ ਅਤੇ ਜ਼ਰੂਰੀ ਪੈਮਾਨਿਆਂ ਦੀ ਪਾਲਣਾ ਲਈ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ 17 ਫਰਵਰੀ ਤੱਕ ਜਾਰੀ ਰਹੇਗੀ। ਇਸ ਮੌਕੇ ਟਰਾਂਸਪੋਰਟ ਅਮਲੇ ’ਚੋਂ ਸੰਜੀਵ ਗਰਗ ਵੀ ਹਾਜ਼ਰ ਸਨ।