Skip to content
- Home
- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਕਰਵਾਏ
Advertisement
ਸੈਕੰਡਰੀ ਵਰਗ ਵਿੱਚੋਂ ਕੋਮਲਪ੍ਰੀਤ ਕੌਰ ਅਤੇ ਮਿਡਲ ਵਰਗ ‘ਚੋਂ ਸਹਿਜਦੀਪ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ
ਗਗਨ ਹਰਗੁਣ , ਮਾਲੇਰਕੋਟਲਾ/ਸੰਗਰੂਰ, 15 ਫਰਵਰੀ:2021
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਸੰਗਰੂਰ ਜਿਲੇ ‘ਚ ਸਕੂਲੀ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਜਿਲਾ ਸਿੱਖਿਆ ਅਫਸਰ (ਸੈ.ਸਿੱ.) ਸ.ਮਲਕੀਤ ਸਿੰਘ ਖੋਸਾ ਦੀ ਸਰਪ੍ਰਸਤੀ ‘ਚ ਅੱਜ ਸਰਕਾਰੀ ਹਾਈ ਸਮਾਰਟ ਸਕੂਲ਼,ਭੱਟੀਆਂ ਕਲਾਂ ਬਲਾਕ ਮਲੇਰਕੋਟਲਾ-1 ਵਿਖੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇੰਨਾਂ ਮੁਕਾਬਲਿਆਂ ‘ਚ ਜੇਤੂ ਰਹੇ ਵਿਦਿਆਰਥੀਆਂ ਨੂੰ ਮੁੱਖ ਅਧਿਆਪਕਾ ਸ੍ਰੀਮਤੀ ਆਸ਼ਾ ਰਾਣੀ ਨੇ ਇਨਾਮਾਂ ਦੀ ਵੰਡ ਕੀਤੀ।
ਉਨਾਂ ਦੱਸਿਆ ਕਿ ਸੈਕੰਡਰੀ ਵਰਗ ਵਿਚੋਂ ਕੋਮਲਪ੍ਰੀਤ ਕੌਰ ਨੇ ਪਹਿਲਾ ਸਥਾਨ ਅਤੇ ਕਮਲਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ। ਉਸੇ ਤਰਾਂ ਮਿਡਲ ਵਰਗ ਵਿਚੋਂ ਸਹਿਜਦੀਪ ਸਿੰਘ ਭਾਸ਼ਣ ਮੁਕਾਬਲਿਆਂ ‘ਚੋ ਤੀਸਰਾ ਸਥਾਨ ਹਾਸਲਿ ਕੀਤਾ। ਇੰਨਾਂ ਮੁਕਾਬਲਿਆਂ ਦਾ ਸੰਚਾਲਨ ਸ੍ਰੀਮਤੀ ਅਮਨਦੀਪ ਕੌਰ ਮੈਥ ਮਿਸਟ੍ਰੈਸ ਨੇ ਕੀਤਾ।
ਮੁੱਖ ਅਧਿਆਪਕਾ ਸ੍ਰੀਮਤੀ ਆਸ਼ਾ ਰਾਣੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜਿੱਥੇ ਬੇਮਿਸਾਲ ਕੁਰਬਾਨੀ ਹਰ ਸਮੇਂ ਲੋਕਾਈ ਨੂੰ ਜੁਲਮ ਖਿਲਾਫ ਲੜਨ ਲਈ ਪ੍ਰੇਰਿਤ ਕਰਦੀ ਹੈ, ੳੱਥੇ ਉਨਾਂ ਦੀ ਬਾਣੀ ਤੇ ਬਾਣਾ ਵੀ ਇਨਸਾਨੀਅਤ ਲਈ ਮਾਰਗਦਰਸ਼ਕ ਬਣੀ ਹੋਈ ਹੈ। ਜਿਸ ਕਰਕੇ ਅਜਿਹੇ ਮਹਾਨ ਗੁਰੂਆਂ ਬਾਰੇ ਨਵੀਂ ਪੀੜੀ ਨੂੰ ਜਾਣਕਾਰੀ ਦੇਣ ਲਈ ਪੰਜਾਬ ਸਰਕਾਰ ਵੱਲੋਂ ਆਯੋਜਿਤ ਕੀਤੇ ਜਾ ਰਹੇ ਸਮਾਗਮ ਬਹੁਤ ਸ਼ਲਾਘਾਯੋਗ ਹਨ। ਜਿਸ ਤਹਿਤ ਹੀ ਉਨਾਂ ਦੇ ਸਕੂਲ ‘ਚ ਵੀ ਗੁਰੂ ਸਾਹਿਬ ਦੀ ਫਿਲਾਸਫੀ ਨਾਲ ਜੋੜਨ ਲਈ ਵੱਖ-ਵੱਖ ਤਰਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਮੌਕੇ ਤੇ ਗਤੀਵਿਧੀ ਇੰਚਾਰਜ ਅਮਨਦੀਪ ਕੌਰ, ਜਸ਼ਨਦੀਪ ਕੌਰ ਅਤੇ ਪਾਲ ਸਿੰਘ ਹਾਜ਼ਰ ਵੀ ਸਨ।
Advertisement
Advertisement
Advertisement
Advertisement
Advertisement
error: Content is protected !!