ਪ੍ਰਾਈਵੇਟ ਬੱਸਾਂ ਦੇ ਰਿਫ਼ਲੈਕਟ ਲਗਾ ਕੇ ਕੀਤਾ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ
ਰਿੰਕੂ ਝਨੇੜੀ , ਸੰਗਰੂਰ, 15 ਫ਼ਰਵਰੀ:2021
ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਸ੍ਰੀ ਕਰਨਬੀਰ ਸਿੰਘ ਛੀਨਾ ਸਕੱਤਰ, ਰੀਜਨਲ ਟਰਾਂਸਪੋਰਟ ਅਥਾਰਟੀ ਦੀ ਅਗਵਾਈ ਹੇਠ 32ਵੇਂ ਕੌਮੀ ਸੜਕ ਸੁਰੱਖਿਆ ਮਹੀਨੇ ਤਹਿਤ ਅੱਜ ਧੂਰੀ ਰੋਡ ਸੰਗਰੂਰ ਵਿਖੇ ਵਾਹਨਾਂ ਦੇ ਚਲਾਨ ਕੀਤੇ ਗਏ।
ਕਰਨਬੀਰ ਸਿੰਘ ਛੀਨਾ ਨੇ ਦੱਸਿਆ ਕਿ ਧੂਰੀ ਰੋਡ ਸੰਗਰੂਰ ਵਿਖੇ ਅੱਜ ਪੰਜ ਟਰੱਕਾਂ ਦੇ ਪ੍ਰੈਸ਼ਰ ਹਾਰਨ ਦੇ ਚਲਾਨ ਕੀਤੇ ਗਏ ਹਨ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਪ੍ਰਾਈਵੇਟ ਬੱਸਾਂ ਦੇ ਰਿਫ਼ਲੈਕਟਰ ਵੀ ਲਗਾਏ ਤੇ ਇਕ ਸਕੂਲ ਬੱਸ ਨੰੂ ਮੋਟਰ ਵਹੀਕਲ ਐਕਟ ਦੀ ਧਾਰਾ 207 ਅਧੀਨ ਬੰਦ ਵੀ ਕੀਤਾ ਗਿਆ। ਇਸ ਮੌਕੇ ਲੋਕਾਂ ਨੰੂ ਟੈ੍ਰਫਿਕ ਨਿਯਮਾਂ ਬਾਰੇ ਜਾਗਰੂਕ ਵੀ ਕੀਤਾ ਗਿਆ।
ਸ੍ਰੀ ਕਰਨਬੀਰ ਸਿੰਘ ਛੀਨਾ ਨੇ ਕਿਹਾ ਕਿ ਸਾਡੀ ਜਾਨ ਅਤੇ ਮਾਲ ਦੀ ਹਿਫਾਜ਼ਤ ਦੇ ਨਾਲ ਨਾਲ ਸਾਹਮਣੇ ਆ ਰਹੇ ਵਾਹਨਾਂ ਦੀ ਸੁਰੱਖਿਆ ਲਈ ਸਭ ਤੋਂ ਵੱਧ ਜ਼ਰੂਰੀ ਹੈ ਕਿ ਅਸੀਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰੀਏ। ਉਨਾਂ ਕਿਹਾ ਕਿ ਰਿਫਲੈਕਟਰਾਂ ਨੂੰ ਲਗਾਉਣ ਨਾਲ ਅਸੀਂ ਕਈ ਕੀਮਤੀ ਜਾਨਾਂ ਬਚਾ ਸਕਦੇ ਹਾਂ ਅਤੇ ਐਕਸੀਡੈਂਟ ਹੋਣ ਤੋਂ ਪਹਿਲਾਂ ਹੀ ਰੋਕਿਆ ਜਾ ਸਕਦਾ ਹੈ।
ਸ੍ਰੀ ਕਰਨਬੀਰ ਸਿੰਘ ਛੀਨਾ ਨੇ ਦੱਸਿਆ ਕਿ ਵਾਹਨਾਂ ਦੇ ਮਗਰ ਰਿਫਲੈਕਟਰ ਲਾਉਣ ਦਾ ਮਕਸਦ ਕਿ ਦੁਰਘਟਨਾਵਾਂ ਨੂੰ ਰੋਕਣਾ ਹੈ। ਉਨਾਂ ਕਿਹਾ ਕਿ ਕੌਮੀ ਪੱਧਰ ਤੇ ਇਹ ਮਹੀਨਾ ਮਨਾਇਆ ਜਾ ਰਿਹਾ ਹੈ ਜਿਸ ਦਾ ਮਕਸਦ ਹੈ ਕਿ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ । ਉਨਾਂ ਦੱਸਿਆ ਕਿ ਬੀਤੇ ਦਿਨੀ ਵੀ ਸਕੂਲੀ ਬੱਸਾਂ ਅਤੇ ਹੋਰ ਵਾਹਨਾਂ ਤੇ ਰਿਫਲੈਕਟਰ ਲਗਾ ਕੇ ਵਾਹਨ ਚਾਲਕਾਂ ਨੰੂ ਨਸਿਆਂ ਤੋਂ ਦੂਰ ਰਹਿ ਕੇ ਗੱਡੀ ਚਲਾਉਣ ਲਈ ਪ੍ਰੇਰਿਤ ਕੀਤਾ ਗਿਆ ਸੀ।