ਅਸ਼ੋਕ ਧੀਮਾਨ , ਫਤਹਿਗੜ੍ਹ ਸਾਹਿਬ, 15 ਫਰਵਰੀ 2021
ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਵਿੱਚ ਬੱਚਿਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਸੰਸਥਾਵਾਂ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀ ਹਰਭਜਨ ਸਿੰਘ ਮਹਿਮੀ ਨੇ ਦੱਸਿਆ ਕਿ ਜੁਵੇਨਾਈਲ ਜਸਟਿਸ ਐਕਟ 2015 ਦੀ ਧਾਰਾ 41(1) ਦੇ ਤਹਿਤ ਇਹ ਜਰੂਰੀ ਹੈ ਕਿ ਜੋ ਵੀ ਸੰਸਥਾਵਾਂ ਬੱਚਿਆਂ ਨੂੰ ਮੁਫਤ ਰਿਹਾਇਸ਼, ਖਾਣਾ, ਪੜ੍ਹਾਈ, ਮੈਡੀਕਲ ਸੁਵਿਧਾ ਆਦਿ ਮੁੱਹਈਆ ਕਰਵਾ ਰਹੀਆਂ ਹਨ, ਉਹਨਾਂ ਸੰਸਥਾਵਾਂ ਨੂੰ ਜੁਵੇਨਾਈਲ ਜਸਟਿਸ ਐਕਟ ਦੀ ਤਹਿਤ ਰਜਿਸਟਰਡ ਹੋਣਾ ਲਾਜ਼ਮੀ ਹੈ। ਊਨ੍ਹਾਂ ਦੱਸਿਆਂ ਕਿ ਜੇਕਰ ਕੋਈ ਵੀ ਸੰਸਥਾ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਵਿੱਚ ਬੱਚਿਆਂ ਨੂੰ ਰੱਖ ਰਹੀ ਹੈ, ਤਾਂ ਉਹ ਜਰੂਰ ਆਪਣੀ ਸੰਸਥਾ ਨੂੰ ਰਜਿਸਟਰਡ ਕਰਵਾਉਣ।
ਸ਼੍ਰੀ ਮਹਿਮੀ ਨੇ ਕਿਹਾ ਕਿ ਇਸ ਸਬੰਧੀ ਸੰਸਥਾਵਾਂ ਜਿਲਾ ਬਾਲ ਸੁਰੱਖਿਆ ਅਫਸਰ ਦੇ ਦਫਤਰ ਕਮਰਾ ਨੰਬਰ 302, ਦੂਜੀ ਮੰਜਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਫਤਹਿਗੜ੍ਹ ਸਾਹਿਬ ਵਿਖੇ ਸੰਪਰਕ ਕਰਨ ਅਤੇ ਇਸ ਸਬੰਧੀ ਆਪਣੇ ਦਸਤਾਵੇਜ਼ ਇੱਕ ਹਫਤੇ ਦੇ ਅੰਦਰ-ਅੰਦਰ ਦਫਤਰ ਵਿਖੇ ਜਮ੍ਹਾਂ ਕਰਵਾਏ ਜਾਣ। ਜੇਕਰ ਕੋਈ ਸੰਸਥਾ ਨਾਨ-ਰਜਿਸਟਰਡ ਪਾਈ ਗਈ, ਜਿਹੜੀ ਬੱਚਿਆਂ ਨੂੰ ਮੁਫਤ ਰਿਹਾਇਸ਼, ਖਾਣਾ, ਪੜ੍ਹਾਈ, ਮੈਡੀਕਲ ਸੁਵਿਧਾ ਆਦਿ ਦੇ ਰਹੀ ਹੈ, ਤਾਂ ਉਸ ਸੰਸਥਾਂ ਤੇ ਜੁਵੇਨਾਈਲ ਜਸਟਿਸ ਐਕਟ ਤਹਿਤ ਕਾਰਵਾਈ ਕੀਤੀ ਜਾ ਸਕਦੀ ਹੈ।