ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਾਂਹਵਧੂ ਸੋਚ ਸਦਕਾ ਵਿਦਿਆਰਥੀਆਂ ਦੀ ਸਿਹਤ ਸੁਧਾਰ ਦੇ ਖੇਤਰ ’ਚ ਅਹਿਮ ਪ੍ਰਾਪਤੀ: ਸਕੂਲ ਸਿੱਖਿਆ ਮੰਤਰੀ ਸਿੰਗਲਾ
ਰਿੰਕੂ ਝਨੇੜੀ , ਸੰਗਰੂਰ, 16 ਫਰਵਰੀ:2021
ਸਾਫ਼ ਪੀਣਯੋਗ ਪਾਣੀ ਦੀ ਅਣਹੋਂਦ ਕਾਰਨ ਵਿਦਿਆਰਥੀਆਂ ਦੀ ਸਿਹਤ ’ਤੇ ਪੈਂਦੇ ਮਾਰੂ ਪ੍ਰਭਾਵਾਂ ਨੂੰ ਠੱਲਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੰਗਰੂਰ ਜ਼ਿਲੇ ਦੇ ਪੇਂਡੂ ਖੇਤਰਾਂ ਦੇ ਲਗਭਗ ਸਾਰੇ ਸਕੂਲਾਂ ’ਚ ਸਾਫ਼ ਪੀਣਯੋਗ ਪਾਣੀ ਉਪਲਬਧ ਕਰਵਾਇਆ ਗਿਆ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਅਤੇ ਸੰਗਰੂਰ ਹਲਕੇ ਤੋਂ ਵਿਧਾਇਕ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਹੁਣ ਜ਼ਿਲੇ ਦੇ ਪੇਂਡੂ ਖੇਤਰਾਂ ’ਚ ਪੈਂਦੇ 1,232 ਸਰਕਾਰੀ ਅਤੇ ਪ੍ਰਾਇਵੇਟ ਸਕੂਲਾਂ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸ਼ੁੱਧ ਪੀਣਯੋਗ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਗਿਆ ਹੈ ਜੋ ਵਿਦਿਆਰਥੀਆਂ ਦੇ ਪੀਣ ਦੇ ਨਾਲ-ਨਾਲ ਮਿੱਡ ਡੇਅ ਮੀਲ ਬਣਾਉਣ ਲਈ ਵੀ ਵਰਤਿਆ ਜਾਂਦਾ ਹੈ। ਉਨਾਂ ਕਿਹਾ ਕਿ ਇਸੇ ਤਰਾਂ ਜ਼ਿਲੇ ਅੰਦਰ 1,428 ਆਂਗਨਵਾੜੀ ਕੇਂਦਰਾਂ ਵਿਚ ਵੀ ਸ਼ੁੱਧ ਪੀਣਯੋਗ ਪਾਣੀ ਮੁਹੱਈਆ ਕਰਵਾਇਆ ਜਾ ਚੱਕਾ ਹੈ।
ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ’ਚ ਸੁਧਾਰ ਲਿਆਉਣ ਦੇ ਨਾਲ-ਨਾਲ ਵਿਦਿਆਰਥੀਆਂ ਦੀ ਸੁਰੱਖਿਆ ਤੇ ਉਨਾਂ ਦੀ ਸਿਹਤ ਸੁਧਾਰ ਲਈ ਵਚਨਬੱਧ ਹੈ ਜਿਸ ਤਹਿਤ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਸਾਫ਼ ਪੀਣਯੋਗ ਪਾਣੀ ਦੇ ਨਾਲ-ਨਾਲ ਸਕੂਲਾਂ ’ਚ ਲੜਕੇ ਅਤੇ ਲੜਕੀਆਂ ਲਈ ਵੱਖੋ-ਵੱਖਰੇ ਸਾਫ਼ ਸੁਥਰੇ ਪਾਖਾਨਿਆਂ ਦਾ ਪ੍ਰਬੰਧ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਅਜਿਹੀਆਂ ਸੁਵਿਧਾਵਾਂ ਜਿੱਥੇ ਵਿਦਿਆਰਥੀਆਂ ਦੀ ਨਿੱਜੀ ਸਿਹਤ ਦੇ ਖੇਤਰ ਵਿਚ ਅਹਿਮ ਪ੍ਰਾਪਤੀ ਹਨ ਉੱਥੇ ਹੀ ਇਹ ਉਨਾਂ ਦੇ ਆਤਮਵਿਸ਼ਵਾਸ ਵਿਚ ਵੀ ਵਾਧਾ ਕਰਨ ਵਿਚ ਮਦਦ ਕਰਦੀਆਂ ਹਨ। ਉਨਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਾਂਹਵਧੂ ਸੋਚ ਸਦਕਾ ਹੀ ਵਿਦਿਆਰਥੀਆਂ ਦੀ ਸਿਹਤ ਸੁਧਾਰ ਦੇ ਖੇਤਰ ਵਿਚ ਇਹ ਅਹਿਮ ਪ੍ਰਾਪਤੀ ਹੈ।
ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੂਰੇ ਪੰਜਾਬ ਵਾਂਗ ਸੰਗਰੂਰ ਜ਼ਿਲੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ’ਚ ਸੁਧਾਰ ਲਿਆਂਦਾ ਜਾ ਰਿਹਾ ਹੈ ਜਿਸ ਤਹਿਤ ਵੱਡੇ ਪੱਧਰ ’ਤੇ ਸਮਾਰਟ ਸਕੂਲ ਤਿਆਰ ਕਰਵਾਏ ਜਾ ਰਹੇ ਹਨ। ਉਨਾਂ ਕਿਹਾ ਕਿ ਪ੍ਰਾਇਮਰੀ ਤੋਂ ਲੈ ਕੇ ਸੀਨੀਅਰ ਸੈਕੰਡਰੀ ਪੱਧਰ ਤੱਕ ਸਾਰੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕਰਨ ਦੀ ਪ੍ਰਕਿਰਿਆ ਜਾਰੀ ਹੈ ਅਤੇ ਸਮਾਰਟ ਸਕੂਲਾਂ ਵਿਚ ਸਕੂਲੀ ਕਮਰਿਆਂ ਨੂੰ ਸਮਾਰਟ ਕਲਾਰੂਮ ਵਿਚ ਬਦਲਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਸਮਾਰਟਕਲਾਰੂਮ ਵਿਚ ਲੋੜੀਂਦੇ ਅਰਥਚਾਰੇ ਜਿਵੇਂ ਕਿ ਪ੍ਰੋਜੈਕਟਰ ਅਤੇ ਕੰਪਿਊਟਰ ਆਦਿ ਉਪਲਬਧ ਕਰਵਾਏ ਗਏ ਹਨ ਜਿਨਾਂ ਜ਼ਰੀਏ ਪੜਾਈ ਲਈ ਈ-ਕੰਨਟੈਂਟ ਵਰਤਿਆ ਜਾਂਦਾ ਹੈ। ਉਨਾਂ ਕਿਹਾ ਕਿ ਇਸਦੇ ਨਾਲ ਸਰਕਾਰੀ ਸਕੂਲਾਂ ਵਿਚ ਬਾਰਵੀਂ ਜਮਾਤ ਵਿਚ ਪੜਦੇ ਸਾਰੇ ਵਿਦਿਆਰਥੀਆਂ ਨੂੰ ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਮੁਫ਼ਤ ਸਮਾਰਟਫੋਨ ਮੁਹੱਈਆ ਕਰਵਾਏ ਜਾ ਚੁੱਕੇ ਹਨ ਜੋ ਕਿ ਵਿਦਿਆਰਥੀਆਂ ਲਈ ਲਾਹੇਵੰਦ ਸਾਬਿਤ ਹੋ ਰਹੇ ਹਨ।