ਸਾਲਾਨਾ ਜਾਂਚ ਤਹਿਤ ਚੈਕ ਕੀਤਾ ਰਿਕਾਰਡ ਤੇ ਰਿਪੋਰਟਾਂ
ਵੱਖ ਵੱਖ ਥਾਈਂ ਲੋਕਾਂ ਨਾਲ ਅਤੇ ਅਮਲੋਹ ਵਿੱਚ ਬਾਰ ਕੌਂਸਲ ਦੇ ਮੈਂਬਰਾਂ ਨਾਲ ਕੀਤੀ ਗੱਲਬਾਤ
ਅਫ਼ਵਾਹਾਂ ਫੈਲਾਉਣ ਵਾਲਿਆਂ ਖਿਲਾਫ ਕਾਨੂੰਨ ਕੀਤੀ ਜਾ ਰਹੀ ਹੈ ਸਖ਼ਤ ਕਾਰਵਾਈ
ਅਸ਼ੋਕ ਧੀਮਾਨ , ਫ਼ਤਹਿਗੜ੍ਹ ਸਾਹਿਬ/ਖਮਾਣੋਂ, 22 ਫਰਵਰੀ 2021
ਕੋਰੋਨਾ ਦੇ ਮੁਕੰਮਲ ਖਾਤਮੇ ਲਈ ਇਹ ਲਾਜ਼ਮੀ ਹੈ ਕਿ ਸਮੂਹ ਨਾਗਰਿਕ ਬਿਨਾਂ ਕਿਸੇ ਡਰ ਜਾਂ ਭੈਅ ਤੋਂ ਕੋਵਿਡ-19 ਤੋਂ ਬਚਣ ਲਈ ਵੈਕਸੀਨੇਸ਼ਨ ਕਰਵਾਉਣ ਅਤੇ ਬਿਨਾਂ ਅਫਵਾਹਾਂ ’ਤੇ ਯਕੀਨ ਕਰਦੇ ਵੱਧ ਤੋਂ ਵੱਧ ਗਿਣਤੀ ਵਿੱਚ ਇਹ ਟੀਕਾਕਰਨ ਕਰਵਾਇਆ ਜਾਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਵਿਜ਼ਨਲ ਕਮਿਸ਼ਨਰ, ਪਟਿਆਲਾ, ਸ਼੍ਰੀ ਚੰਦਰ ਗੈਂਦ ਨੇ ਸਾਲਾਨਾ ਜਾਂਚ ਤਹਿਤ ਸਬ ਡਵਿਜ਼ਨਾਂ ਦੀ ਜਾਂਚ ਕਰਨ ਮੌਕੇ ਕੀਤਾ। ਜ਼ਿਕਰਯੋਗ ਹੈ ਕਿ ਉਹ ਅੱਜ ਪਟਿਆਲਾ ਵਿਖੇ ਕੋਡਿਵ ਵੈਕਸੀਨ ਲਗਵਾਉਣ ਉਪਰੰਤ ਇੱਥੇ ਪੁੱਜੇ ਸਨ ਤੇ ਸਾਰਾ ਦਿਨ ਉਨ੍ਹਾਂ ਵੱਲੋਂ ਵੱਖ ਵੱਖ ਸਬ ਡਵਿਜ਼ਨਾਂ ਦੀ ਜਾਂਚ ਕੀਤੀ, ਜਿਸ ਤਹਿਤ ਰਿਕਾਰਡ ਤੇ ਰਿਪੋਰਟਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਆਮ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਅਮਲੋਹ ਵਿਖੇ ਬਾਰ ਕੌਂਸਲ ਦੇ ਮੈਂਬਰਾਂ ਨਾਲ ਗੱਲਬਾਤ ਵੀ ਕੀਤੀ।
ਸ਼੍ਰੀ ਗੈਂਦ ਨੇ ਕਿਹਾ ਕਿ ਕੋਰੋਨਾ ਵਾਇਰਸ ਇੱਕ ਅਜਿਹੀ ਮਹਾਂਮਾਰੀ ਹੈ, ਜਿਸ ਨਾਲ ਦੁਨੀਆਂ ਭਰ ਵਿਚ ਲੱਖਾਂ ਦੀ ਗਿਣਤੀ ’ਚ ਅਨਮੋਲ ਮਨੁੱਖੀ ਜਾਨਾਂ ਚਲੀਆਂ ਗਈਆਂ ਪਰ ਹੁਣ ਵੈਕਸੀਨ ਦੇ ਰੂਪ ਵਿੱਚ ਇਸ ਤੋਂ ਬਚਾਅ ਲਈ ਉਪਲੱਬਧ ਹੋ ਗਿਆ ਹੈ ਪਰ ਕੁਝ ਸ਼ਰਾਰਤੀ ਅਨਸਰ ਕੋਰੋਨਾ ਵਾਇਰਸ ਦੀ ਵੈਕਸੀਨ ਸਬੰਧੀ ਅਫਵਾਹਾਂ ਫੈਲਾਅ ਰਹੇ ਹਨ, ਜਦੋਂ ਕਿ ਇਹ ਵੈਕਸ਼ੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ। ਇਸ ਲਈ ਲੋਕ ਵੈਕਸੀਨੇਸ਼ਨ ਸਬੰਧੀ ਅਫ਼ਵਾਹਾਂ ਉਤੇ ਯਕੀਨ ਨਾ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਕੋਰੋਨਾ ਵਾਇਰਸ ਅਤੇ ਵੈਕਸੀਨ ਬਾਰੇ ਅਫਵਾਹਾਂ ਫੈਲਾਉਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ।
ਸਬ ਡਵਿਜ਼ਨਾਂ ਦੀ ਜਾਂਚ ਮੌਕੇ ਉਨ੍ਹਾਂ ਜਿੱਥੇ ਰਿਕਾਡ ਤੇ ਰਿਪੋਰਟਾਂ ਦੀ ਜਾਂਚ ਕੀਤੀ, ਉਥੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਕਾਜ ਸੁਚੱਜੇ ਢੰਗ ਨਾਲ ਚਲਾਇਆ ਜਾਵੇ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਣਾ ਯਕੀਨੀ ਬਣਾਇਆ ਜਾਵੇ ਅਤੇ ਚਲਾਏ ਰਹੇ ਵਿਕਾਸ ਪ੍ਰੋਜੈਕਟ ਤੈਅ ਸਮੇਂ ਉਤੇ ਪੂਰਨ ਗੁਣਵੱਤਾ ਨਾਲ ਪੂਰੇ ਕੀਤੇ ਜਾਣੇ ਯਕੀਨੀ ਬਣਾਏ ਜਾਣ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ, ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ, ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਐਸ.ਪੀ. ਹਰਪਾਲ ਸਿੰਘ, ਐਸ ਡੀ ਐਮ ਡਾ. ਸੰਜੀਵ ਕੁਮਾਰ, ਐਸ.ਡੀ.ਐਮ. ਜਸਪ੍ਰੀਤ ਸਿੰਘ, ਐਸ.ਡੀ.ਐਮ. ਆਨੰਦ ਸਾਗਰ ਸ਼ਰਮਾ, ਐਸ.ਡੀ.ਐਮ. ਅਰਵਿੰਦ ਕੁਮਾਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।