ਯੋਜਨਾ ਤਹਿਤ ਪਿੰਡਾਂ ‘ਚ ਲਾਭਪਾਤਰੀਆਂ ਦੇ ਬਣਾਏ ਈ-ਕਾਰਡ
ਰਵੀ ਸੈਣ ,ਬਰਨਾਲਾ 23 ਫਰਵਰੀ 2021
ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰਜੀਤ ਸਿੰਘ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਬੀਰ ਸਿੰਘ ਔਲਖ ਦੀ ਅਗਵਾਈ ਵਿਚ ਸਿਹਤ ਬਲਾਕ ਤਪਾ ਅਧੀਨ ਪਿੰਡਾਂ ਵਿੱਚ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕੈਂਪ ਲਾਏ ਗਏ।
ਇਸ ਮੌਕੇ ਡਾ. ਔਲਖ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪਿੰਡਾਂ ਵਿਚ ਲਾਭਪਾਤਰੀਆਂ ਦੇ ਕਾਰਡ ਬਣਾਉਣ ਲਈ ਪਿੰਡ ਜੋਧਪੁਰ, ਉਗੋਕੇ ਤੇ ਚੀਮਾ ਵਿੱਚ ਕੈਂਪ ਲਾਏ ਗਏ। ਉਨਾਂ ਦੱਸਿਆ ਕਿ ਇਹ ਕੈਂਪ ਪਿੰਡਵਾਰ ਜਾਰੀ ਰਹਿਣਗੇ।ਉਨਾਂ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਰਕਾਰ ਵਲੋਂ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਸਲਾਨਾ ਸਿਹਤ ਬੀਮਾ ਅਧੀਨ ਇਲਾਜ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਇਸ ਅਧੀਨ ਹਸਪਤਾਲਾਂ ਵਿਚ ਮਰੀਜ਼ਾਂ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਜਿਹੜੇ ਵਸਨੀਕ ਸਮਾਰਟ ਰਾਸ਼ਨ ਕਾਰਡ ਧਾਰਕ, ਕਿਰਤ ਵਿਭਾਗ ਨਾਲ ਰਜਿਸਟਰਡ ਮਜ਼ਦੂਰ, ਜੇ ਫਾਰਮ ਧਾਰਕ ਕਿਸਾਨ, ਐਕਰੀਡੇਟਿਡ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ, ਆਬਕਾਰੀ ਅਤੇ ਟੈਕਸ ਵਿਭਾਗ ਨਾਲ ਰਜਿਸਟਰਡ ਛੋਟੇ ਵਪਾਰੀ ਆਦਿ ਹਨ, ਉਹ ਸਰਕਾਰ ਵੱਲੋਂ ਸੂਚੀਬੱਧ ਹਸਪਤਾਲਾਂ ਵਿੱਚ ਪ੍ਰਤੀ ਪਰਿਵਾਰ 5 ਲੱਖ ਰੁਪਏ ਪ੍ਰਤੀ ਸਾਲ ਮੁਫ਼ਤ ਇਲਾਜ ਦਾ ਲਾਭ ਲੈਣ ਲਈ ਈ-ਕਾਰਡ ਜ਼ਰੂਰ ਬਣਵਾਉਣ। ਇਸ ਮੌਕੇ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵੱਲੋਂ ਲੋਕਾਂ ਨੂੰ ਸਕੀਮ ਬਾਰੇ ਜਾਗਰੂਕ ਵੀ ਕੀਤਾ ਗਿਆ।
Advertisement