ਬਰਨਾਲਾ ਦੇ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਵੀ ਅਗਨਭੇਟ

Advertisement
Spread information

ਰਘਬੀਰ ਹੈਪੀ , ਬਰਨਾਲਾ 24 ਫਰਵਰੀ 2021

     ਸ਼ਹਿਰ ਦੇ ਬਾਜਵਾ ਪੱਤੀ ਇਲਾਕੇ ਦੇ ਗੁਰੂ ਘਰ ਅੰਦਰ ਸ਼ੱਕੀ ਹਾਲਤ ਵਿੱਚ ਭਿਅੰਕਰ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਇਲਾਕੇ ਦੇ ਲੋਕ ਇਕੱਠੇ ਹੋ ਗਏ। ਅੱਗ ਤੇ ਕਾਬੂ ਪਾਉਣ ਲਈ ਫਾਇਰਬ੍ਰਿਗੇਡ ਦੀ ਟੀਮ ਵੀ ਮੌਕੇ ਤੇ ਪਹੁੰਚ ਗਈ। ਲੋਕਾਂ ਦੇ ਸਹਿਯੋਗ ਨਾਲ ਕਾਫੀ ਜਦੋਜਹਿਦ ਤੋਂ ਬਾਅਦ ਅੱਗ ਤੇ ਕਾਬੂ ਪਾ ਲਿਆ ਗਿਆ। ਗੁਰਦੁਆਰਾ ਪ੍ਰਬੰਧਕਾਂ ਅਨੁਸਾਰ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਤੇ ਹੋਰ ਸਮਾਨ ਵੀ ਅੱਗ ਨਾਲ ਸੜ ਕੇ ਸੁਆਹ ਹੋ ਗਿਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਐਸ ਪੀ ਪੀਬੀਆਈ ਜਗਵਿੰਦਰ ਸਿੰਘ ਚੀਮਾ ਤੇ ਡੀਐਸ ਪੀ ਲਖਵੀਰ ਸਿੰਘ ਟਿਵਾਣਾ ਦੀ ਅਗਵਾਈ ਵਿੱਚ ਪੁਲਿਸ ਵੀ ਪਹੁੰਚ ਗਈ। ਪੁਲਿਸ ਅਧਿਕਾਰੀਆਂ ਅਨੁਸਾਰ ਸੀਸੀਟੀਵੀ ਕੈਮਰਿਆਂ ਦੀ ਡੀਵੀਆਰ ਵੀ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨਭੇਂਟ ਹੋ ਜਾਣ ਤੋਂ ਬਾਅਦ ਲੋਕਾਂ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ।

Advertisement
Advertisement
Advertisement
Advertisement
Advertisement
Advertisement
error: Content is protected !!