ਐਸਡੀਐਮ ਵਰਜੀਤ ਵਾਲੀਆ ਦੀ ਅਗਵਾਈ ’ਚ ਕਮੇਟੀ ਕਾਰਣਾਂ ਦੀ ਕਰੇਗੀ ਜਾਂਚ
ਹਰਿੰਦਰ ਨਿੱਕਾ , ਬਰਨਾਲਾ, 24 ਫਰਵਰੀ 2021
ਸ਼ਹਿਰ ਦੇ ਬਾਜਵਾ ਪੱਤੀ ਇਲਾਕੇ ਦੇ ਗੁਰਦੁਆਰਾ ਸਾਹਿਬ ਅੰਦਰ ਅੱਗ ਲੱਗਣ ਦੀ ਦੁਖਦਾਈ ਘਟਨਾ ਦੇ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਸ੍ਰੀ ਫੂਲਕਾ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਬਾਰੇ ਪਤਾ ਲੱਗਣ ’ਤੇ ਫੌਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵੱਲੋਂ ਘਟਨਾ ਦੇ ਕਾਰਨਾਂ ਦਾ ਪਤਾ ਲਾਇਆ ਜਾਵੇਗਾ। ਇਹ ਕਮੇਟੀ ਐਸਡੀਐਮ ਵਰਜੀਤ ਵਾਲੀਆ ਦੀ ਅਗਵਾਈ ਹੇਠ ਬਣਾਈ ਗਈ ਹੈ, ਜਿਸ ਵਿੱਚ ਡੀਐਸਪੀ ਬਰਨਾਲਾ, ਗੁਰਦੁਆਰਾ ਪ੍ਰਬੰਧਕ, ਫਾਇਰ ਅਫਸਰ ਤੇ ਐਕਸੀਅਨ ਪੀਐਸਪੀਸੀਐਲ ਬਰਨਾਲਾ ਨੂੰ ਸ਼ਾਮਲ ਕੀਤਾ ਗਿਆ ਹੈ, ਜੋ ਜਾਂਚ ਮਗਰੋਂ ਰਿਪੋਰਟ ਸੌਂਪਣਗੇ।
ਉਨਾਂ ਆਖਿਆ ਕਿ ਕਿਸੇ ਵੀ ਧਾਰਮਿਕ ਸਥਾਨ ’ਤੇ ਅਜਿਹੀ ਮੰਦਭਾਗੀ ਘਟਨਾ ਨਾ ਵਾਪਰੇ, ਇਸ ਵਾਸਤੇ ਲੋੜੀਂਦੇ ਇਹਤਿਆਤਾਂ ਅਤੇ ਹੋਰ ਪੁਖਤਾ ਪ੍ਰਬੰਧਾਂ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ।