ਮੁੱਖ ਮੰਤਰੀ ਵੱਲੋਂ ਵਰਚੁਅਲ ਸਮਾਗਮ ਰਾਹੀਂ ਨੌਜਵਾਨਾਂ ਨੂੰ ਪੇਂਡੂ ਬੱਸ ਸੇਵਾ ਪਰਮਿਟ ਤਕਸੀਮ

Advertisement
Spread information

ਟਰਾਂਸਪੋਰਟ ਵਿਭਾਗ ਵੱਲੋਂ ਅਨੇਕਾ ਲੋਕ ਪੱਖੀ ਉਪਰਾਲੇ ਸ਼ੁਰੂ


ਰਘਵੀਰ ਹੈਪੀ , ਬਰਨਾਲਾ, 24 ਫਰਵਰੀ 2021  
          ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਵਰਚੁਅਲ ਸਮਾਗਮ ਰਾਹੀਂ ਰਾਜ ਦੇ 3000 ਨੌਜਵਾਨਾਂ ਨੂੰ ਪੇਂਡੂ ਬਸ ਸੇਵਾ ਪਰਮਿਟ ਦੇਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕਰਨ ਦੇ ਨਾਲ ਟਰਾਂਸਪੋਰਟ ਵਿਭਾਗ ਦੇ ਕਪੂਰਥਲਾ ਵਿਖੇ ਬਣਨ ਵਾਲੇ ਡਰਾਈਵਰ ਸਿਖਲਾਈ ਕੇਂਦਰ ਅਤੇ ਵਾਹਨ ਜਾਂਚ ਸੈਂਟਰ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨਾਂ ਨੇ ਡਰਾਈਵਿੰਗ ਲਾਇਸੈਂਸ ਅਤੇ ਵਾਹਨਾਂ ਦੀ ਆਰਸੀ ਡਾਕ ਰਾਹੀਂ ਭੇਜਣ ਦੇ ਪ੍ਰੋਜੈਕਟ ਅਤੇ ਸਰਕਾਰੀ ਬੱਸਾਂ ਵਿਚ ਜੀਪੀਆਰਐਸ ਸਿਸਟਮ ਵੀ ਲੋਕ ਅਰਪਿਤ ਕੀਤੇ।
ਇਸ ਸਮਾਗਮ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੇ ਕੰਮਕਾਜ ਨੂੰ ਵਰਤਮਾਨ ਜ਼ਰੂਰਤਾਂ ਅਨੁਸਾਰ ਆਨਲਾਈਨ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਪਰਾਲੇ ਸਰਕਾਰ ਨੇ ਕੀਤੇ ਹਨ।ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਹੁਣ ਵਿਭਾਗ ਵੱਲੋਂ ਜਾਰੀ ਕੀਤੇ ਜਾਂਦੇ ਡਰਾਈਵਿੰਗ ਲਾਇਸੈਂਸ ਅਤੇ ਵਾਹਨਾਂ ਦੀਆਂ ਆਰਸੀ ਚੰਡੀਗੜ ਵਿਖੇ ਛਾਪ ਕੇ ਡਾਕ ਰਾਹੀਂ ਲੋਕਾਂ ਦੇ ਘਰਾਂ ਤੱਕ ਭੇਜੀਆਂ ਜਾਣਗੀਆਂ। ਉਨਾਂ ਨੇ ਕਿਹਾ ਕਿ ਸਰਕਾਰੀ ਬੱਸਾਂ ਦੀ ਤਰਜ਼ ’ਤੇ ਪ੍ਰਾਈਵੇਟ ਬੱਸਾਂ ਵਿਚ ਵੀ ਜੀਪੀਐਸ ਸਿਸਟਮ ਲਗਵਾਏ ਜਾਣਗੇ। ਉਨਾਂ ਕਿਹਾ ਕਿ ਵਿਭਾਗ ਵੱਲੋਂ ਆਪਣੇ ਜ਼ਿਆਦਾ ਤੋਂ ਜ਼ਿਆਦਾ ਕੰਮ ਨੂੰ ਆਨਲਾਈਨ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਦਫ਼ਤਰਾਂ ਦੇ ਗੇੜੇ ਨਾ ਲਗਾਉਣੇ ਪੈਣ ਅਤੇ ਲੋਕ ਆਪਣੇ ਘਰਾਂ ਤੋਂ ਹੀ ਸਰਕਾਰੀ ਸੇਵਾਵਾਂ ਲੈ ਸਕਨ।ਇਸ ਮੌਕੇ ਜ਼ਿਲਾ ਸਦਰ ਮੁਕਾਮ ਤੋਂ ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਅਸ਼ੋਕ ਕੁਮਾਰ ਵੱਲੋਂ ਜ਼ਿਲਾ ਬਰਨਾਲਾ ਦੇ 10 ਨੌਜਵਾਨਾਂ ਨੂੰ ਪੇਂਡੂ ਬੱਸਾਂ ਦੇ ਪਰਮਿਟ ਤਕਸੀਮ ਕੀਤੇ ਗਏ। ਇਨਾਂ ਵਿਚ ਇਕਬਾਲਪ੍ਰੀਤ ਸਿੰਘ ਬਰਨਾਲਾ, ਅਰੁਣ ਪ੍ਰਤਾਪ ਵਾਸੀ ਬਰਨਾਲਾ, ਕੁਲਦੀਪ ਸਿੰਘ ਧਾਲੀਵਾਲ ਪਿੰਡ ਧਨੌਲਾ ਖੁਰਦ, ਅਮਰੀਕ ਸਿੰਘ ਪਿੰਡ ਖੁੱਡੀ ਕਲਾਂ, ਕੇਵਲ ਸਿੰਘ ਮਾਨ ਪਿੰਡ ਬੱਲੋ, ਨਵਦੀਪ ਕੌਰ ਬਰਨਾਲਾ, ਕਰਮਜੀਤ ਕੌਰ ਬਰਨਾਲਾ, ਰਾਜ ਸਿੰਘ ਪੱਤੀ ਢਿੱਲੋਂ, ਮੋਹਿਤ ਗਰਗ ਲੱਖੀ ਕਲੋਨੀ ਬਰਨਾਲਾ ਤੇ ਕੁਲਵਿੰਦਰ ਸਿੰਘ ਸ਼ਾਮਲ ਹਨ।
           ਇਸ ਮੌਕੇ ਪਰਮਿਟ ਹਾਸਲ ਕਰਨ ਮਗਰੋਂ ਅਰੁਣ ਪ੍ਰਤਾਪ ਸਿੰਘ ਵਾਸੀ ਬਰਨਾਲਾ ਨੇ ਆਖਿਆ ਕਿ ਉਸ ਨੇ ਪੰਜਾਬ ਸਰਕਾਰ ਦਾ ਇਕ ਇਸ਼ਤਿਹਾਰ ਦੇਖ ਕੇ ਮਿਨੀ ਬੱਸ ਪਰਮਿਟ ਲਈ ਆਨਲਾਈਨ ਅਪਲਾਈ ਕੀਤੀ ਸੀ ਤੇ ਅੱਜ ਉਸ ਨੂੰ ਪਰਮਿਟ ਮਿਲ ਗਿਆ ਹੈ, ਜਿਸ ਲਈ ਉਹ ਪੰਜਾਬ ਸਰਕਾਰ ਦੇ ਬਹੁਤ ਧੰਨਵਾਦੀ ਹਨ। ਇਸ ਮੌਕੇ ਟਰਾਂਸਪੋਰਟ ਵਿਭਾਗ ਤੋਂ ਜਸਵਿੰਦਰ ਸਿੰਘ, ਸਤਪਾਲ ਸਿੰਘ, ਗਗਨਪ੍ਰੀਤ ਸਿੰਘ ਤੇ ਮਨਪ੍ਰ੍ਰੀਤ ਸਿੰਘ ਹਾਜ਼ਰ ਸਨ।

Advertisement
Advertisement
Advertisement
Advertisement
Advertisement
error: Content is protected !!