ਜਿਲ੍ਹਾ ਅਤੇ ਸੈਸ਼ਨ ਜੱਜ ਨੇ ਬਰਨਾਲਾ ਜੇਲ੍ਹ, ਦੀ ਕੀਤੀ ਅਚਨਚੇਤ ਚੈਕਿੰਗ

Advertisement
Spread information

ਹਰਿੰਦਰ ਨਿੱਕਾ , ਬਰਨਾਲਾ, 25 ਵਰਵਰੀ 2021 

         ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਸ਼੍ਰੀ ਵਰਿੰਦਰ ਅੱਗਰਵਾਲ ਨੇ ਅੱਜ ਜਿਲ੍ਹਾ ਜੇਲ੍ਹ, ਬਰਨਾਲਾ ਦੀ ਅਚਨਚੇਤ ਚੈਕਿੰਗ ਕੀਤੀ । ਚੈਕਿੰਗ ਸਮੇਂ ਉਨ੍ਹਾਂ ਨਾਲ ਸੀ.ਜੇ.ਐੱਮ.-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਸ਼੍ਰੀ ਰੁਪਿੰਦਰ ਸਿੰਘ, ਜੇਲ੍ਹ ਸੁਪਰਡੈਂਟ ਸ਼੍ਰੀ ਰਾਜਦੀਪ ਸਿੰਘ ਵੀ ਹਾਜਰ ਸਨ।

Advertisement

           ਜੇਲ੍ਹ ਪਹੁੰਚਣ ਤੇ ਉਨ੍ਹਾਂ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਉਨ੍ਹਾਂ ਦੇ ਕੇਸਾਂ ਵਿੱਚ ਆ ਰਹੀਆਂ ਮੁਸ਼ਕਿਲਾ ਬਾਰੇ ਸੁਣਿਆ ਗਿਆ ਅਤੇ ਸਮੱਸਿਆਵਾਂ ਦੇ ਮੌਕੇ ਤੇ ਹੱਲ ਵੀ ਦੱਸੇ। ਇਸ ਤੋਂ ਇਲਾਵਾਂ ਉਨ੍ਹਾਂ ਨੇ ਬੰਦੀਆਂ ਨੂੰ ਹਦਾਇਤ ਕੀਤੀ ਕਿ ਕੋਵਿਡ-19 ਦੇ ਚੱਲਦਿਆਂ ਹਰੇਕ ਬੰਦੀ ਮਾਸਕ ਨੂੰ ਠੀਕ ਤਰੀਕੇ ਨਾਲ ਲਗਾ ਕੇ ਰੱਖੇ ਅਤੇ ਸਮਾਜਿਕ ਦੂਰੀ ਦਾ ਪਾਲਣ ਕਰਨਾ ਵੀ ਯਕੀਨੀ ਬਣਾਇਆ ਜਾਵੇ। ਇਸ ਤੋਂ ਬਾਅਦ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ, ਬਰਨਾਲਾ ਵੱਲੋਂ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੂੰ ਨਿਰਦੇਸ਼ ਜਾਰੀ ਕੀਤੇ ਗਏ ਕਿ ਜਰੂਰਤਮੰਦ ਅੰਡਰ ਟ੍ਰਾਇਲ ਬੰਦੀਆਂ ਨੂੰ ਮੁਫ਼ਤ ਵਕੀਲ ਦੀਆਂ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।

        ਉਨ੍ਹਾਂ ਵੱਲੋਂ ਜੇਲ੍ਹ ਸੁਪਰਡੰਟ ਨੂੰ ਵੀ ਹਦਾਇਤ ਕੀਤੀ ਗਈ ਕਿ ਕੋਵਿਡ—19 ਦੇ ਚੱਲਦੇ ਜੇਲ੍ਹ ਵਿੱਚ ਸੈਨਾਟਾਈਜਰ, ਕੈਦੀਆਂ/ਹਵਾਲਾਤੀਆਂ ਲਈ ਮਾਸਕ, ਜੇਲ੍ਹ ਦੀ ਸਾਫ ਸਫਾਈ, ਖਾਣਾ ਪਕਾਉਣ ਵਾਲੀ ਜਗ੍ਹਾ ਦੀ ਸਾਫ ਸਫਾਈ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਖਾਣ ਵਾਲੀਆਂ ਵਸਤੂਆ ਢੱਕ ਕੇ ਰੱਖੀਆ ਜਾਣ। ਇਸਤੋਂ ਇਲਾਵਾਂ ਕੈਦੀਆਂ/ਹਵਾਲਾਤੀਆਂ ਨੂੰ ਪੀਣ ਲਈ ਸਾਫ ਪਾਣੀ ਮੁਹੱਈਆਂ ਕਰਵਾਇਆ ਜਾਵੇ ਅਤੇ ਜੇਲ੍ਹ ਬੈਰਕਾਂ ਅਤੇ ਆਸ ਪਾਸ ਦੀ ਸਾਫ ਸਫਾਈ ਦਾ ਧਿਆਨ ਰੱਖਿਆ ਜਾਵੇ ਤਾਂ ਜੋ ਬੰਦੀਆਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਅੰਤ ਵਿੱਚ ਉਨ੍ਹਾਂ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲ੍ਹੋਂ ਕੈਦੀਆਂ ਨੂੰ ਅੰਡਰਟਰਾਇਲ ਇੰਨਫਾਰਮੇਸ਼ਨ ਕਾਰਡ ਉਪਲੱਬਧ ਕਰਵਾਏ ਗਏ ਹਨ, ਜਿਸ ਤੋਂ ਉਹਨਾਂ ਨੂੰ ਉਹਨਾਂ ਦੇ ਕੇਸਾਂ ਸਬੰਧੀ ਜਾਣਕਾਰੀ ਮਿਲ ਸਕਦੀ ਹੈ।

Advertisement
Advertisement
Advertisement
Advertisement
Advertisement
error: Content is protected !!