-ਨੋਵਲ ਕੋਰੋਨਾ ਵਾਇਰਸ (ਕੋਵਿਡ-19)- ਪਿੰਡਾਂ ਵਿੱਚ ਸੋਡੀਅਮ ਹਾਈਪੋਕਲੋਰਾਈਟ ਦਾ ਛਿੜਕਾਅ ਜ਼ੋਰਾਂ ‘ਤੇ
-ਪਿੰਡਾਂ ਵਿੱਚ ਵਿਦੇਸ਼ ਤੋਂ ਆਏ ਪ੍ਰਵਾਸੀ ਪੰਜਾਬੀਆਂ ਨੂੰ ਘਰ-ਘਰ ਜਾ ਕੇ ਕੀਤਾ ਜਾ ਰਿਹੈ ਵੈਰੀਫਾਈ
ਰਾਏਕੋਟ/ਲੁਧਿਆਣਾ, 31 ਮਾਰਚ (2020)
-ਵਿਸ਼ਵ ਭਰ ਵਿੱਚ ਫੈਲੀ ਨੋਵੇਲ ਕੋਰੋਨਾ ਵਾਇਰਸ (ਕੋਵਿਡ-19) ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ•ਾ ਪ੍ਰਸਾਸ਼ਨ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਸ਼ਹਿਰੀ ਖੇਤਰਾਂ ਵਿੱਚ ਇਸ ਕੰਮ ਲਈ ਪ੍ਰਸਾਸ਼ਨ ਦਾ ਸਾਥ ਦੇਣ ਲਈ ਕਈ ਗੈਰ ਸਰਕਾਰੀ ਸੰਸਥਾਵਾਂ ਅਤੇ ਜਥੇਬੰਦੀਆਂ ਕੰਮ ਕਰ ਰਹੀਆਂ ਹਨ, ਉਥੇ ਹੀ ਦਿਹਾਤੀ ਖੇਤਰਾਂ ਦੀ ਜਿੰਮੇਵਾਰੀ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਲਈ ਗਈ ਹੈ।
ਇਸ ਸੰਬੰਧੀ ਅੱਜ ਦਿਹਾਤੀ ਖੇਤਰਾਂ ਦਾ ਦੌਰਾ ਕਰਨ ‘ਤੇ ਦੇਖਿਆ ਕਿ ਵਿਭਾਗ ਵੱਲੋਂ ਪੂਰੇ ਇਲਾਕਿਆਂ ਵਿੱਚ ਕੈਮੀਕਲ ਸੋਡੀਅਮ ਹਾਈਪੋਕਲੋਰਾਈਟ ਦੀ ਪਿੰਡਾਂ ਵਿੱਚ ਵੰਡ ਕੀਤੀ ਜਾ ਰਹੀ ਹੈ ਅਤੇ ਛਿੜਕਾਅ ਕੀਤਾ ਜਾ ਰਿਹਾ ਹੈ। ਵਿਭਾਗ ਵੱਲੋਂ ਇੱਕ ਹੋਰ ਅਹਿਮ ਜ਼ਿੰਮੇਵਾਰੀ ਨੂੰ ਨਿਭਾਉਂਦਿਆਂ ਪਿੰਡਾਂ ਵਿੱਚ ਵਿਦੇਸ਼ ਤੋਂ ਆਏ ਪ੍ਰਵਾਸੀ ਪੰਜਾਬੀਆਂ ਨੂੰ ਘਰ-ਘਰ ਜਾ ਕੇ ਵੈਰੀਫਾਈ ਕੀਤਾ ਜਾ ਰਿਹਾ ਹੈ ਅਤੇ ਉਨ•ਾਂ ਦੇ ਘਰਾਂ ਦੇ ਅੱਗੇ ਸਰਕਾਰ ਵੱਲੋਂ ਜਾਰੀ ਕੀਤੇ ਗਏ ਸਪੈਸ਼ਲ ਸਟੀਕਰ ਵੀ ਚਸਪਾ ਕੀਤੇ ਜਾ ਰਹੇ ਹਨ ਤਾਂ ਜੋ ਆਮ ਲੋਕਾਂ ਨੂੰ ਇਹਨਾਂ ਬਾਹਰੋ ਆਏ ਲੋਕਾਂ ਦੇ ਸੰਪਰਕ ਵਿੱਚ ਨਾ ਆਉਣ ਦਿੱਤਾ ਜਾਵੇ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰਾਏਕੋਟ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀਮਤੀ ਰੁਪਿੰਦਰ ਕੌਰ ਅਤੇ ਲੁਧਿਆਣਾ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰ. ਜਸਵੰਤ ਸਿੰਘ ਬੜੈਚ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਪਿੰਡਾਂ ਵਿੱਚ ਜੋ ਦਿਹਾੜੀਦਾਰ ਗਰੀਬ ਤਬਕੇ ਦੇ ਲੋਕ ਹਨ, ਉਹਨਾਂ ਨੂੰ ਸਰਕਾਰ ਵੱਲੋਂ ਦਿੱਤਾ ਗਿਆ ਰਾਸ਼ਨ ਵੀ ਵੰਡਿਆ ਜਾ ਰਿਹਾ ਹੈ। ਲੌਕਡਾਊਨ ਦੇ ਚੱਲਦਿਆਂ ਦੁਕਾਨਦਾਰਾਂ ਨੂੰ ਸਮਝਾਇਆ ਜਾ ਰਿਹਾ ਹੈ ਕਿ ਉਹ ਸਰਕਾਰ ਦੀਆਂ ਹਦਾਇਤਾਂ ਮੰਨਦਿਆਂ ਆਪਣੀਆਂ ਦੁਕਾਨਾਂ ਨਾ ਖੋਲ•ਣ ਅਤੇ ਲੋਕਾਂ ਨੂੰ ਇਕੱਠੇ ਨਾ ਹੋਣ ਦੇਣ। ਲੋਕਾਂ ਨੂੰ ਸਮਾਜਿਕ ਦੂਰੀ (ਸੋਸ਼ਲ ਡਿਸਟੈਂਸਿੰਗ) ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਲੋਕਾਂ ਅਤੇ ਪੰਚਾਇਤਾਂ ਦਾ ਵੱਧ ਤੋਂ ਵੱਧ ਸਹਿਯੋਗ ਲਿਆ ਜਾ ਰਿਹਾ ਹੈ।