ਰਘਬੀਰ ਹੈਪੀ , ਬਰਨਾਲਾ , 26 ਫਰਵਰੀ 2021
ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲੇ ਵਿੱਚ ਇਨਡੋਰ ਸਮਾਜਿਕ ਇਕੱਠ 250 ਤੋਂ ਘਟਾ ਕੇ 100 ਵਿਅਕਤੀਆਂ ਤੱਕ ਅਤੇ ਬਾਹਰੀ ਸਮਾਜਿਕ ਸਮਾਗਮਾਂ ਦਾ ਇਕੱਠ 500 ਤੋਂ ਘਟਾ ਕੇ 200 ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਜ਼ਿਲਾ ਮੈਜਿਸਟ੍ਰੇਟ ਵੱਲੋਂ ਹੁਕਮਾਂ ’ਚ ਕਿਹਾ ਕਿ ਕਰੋਨਾ ਤੋਂ ਬਚਾਅ ਲਈ ਮਾਸਕ ਪਾਉਣਾ, ਸਮਾਜਿਕ ਦੂਰੀ ਬਣਾਈ ਰੱਖਣ ਅਤੇ ਸੈਨੇਟਾਈਜ਼ਰ ਦੀ ਵਰਤੋਂ ਕਰਨਾ ਯਕੀਨੀ ਬਣਾਈ ਜਾਵੇ।
ਇਹ ਹੁਕਮ ਪਹਿਲੀ ਮਾਰਚ 2021 ਤੋਂ ਲਾਗੂ ਹੋਣਗੇ। ਹੁਕਮਾਂ ਦੀ ਉਲੰਘਣਾ ’ਤੇ ਆਈ.ਪੀ.ਸੀ ਦੀ ਧਾਰਾ 188 ਅਤੇੇ ਆਫਤ ਪ੍ਰਬੰਧਨ ਐਕਟ 2005 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।