ਹਰਪ੍ਰੀਤ ਕੌਰ, ਸੰਗਰੂਰ, 27 ਫ਼ਰਵਰੀ 2021
ਅੱਜ ਸਿਵਲ ਹਸਪਤਾਲ ਸੰਗਰੂਰ ਵੱਲੋਂ ਸ਼ੂਗਰ ਬੀਪੀ ਸਟਰੋਕ ਅਤੇ ਕੈਂਸਰ ਵਰਗੀਆਂ ਗੈਰ ਸੰਚਾਰੀ ਬੀਮਾਰੀਆਂ ਵਿਰੁੱਧ ਲੜਨ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਸਾਈਕਲ ਰੈਲੀ ਡਾ ਅੰਜਨਾ ਗੁਪਤਾ ਸਿਵਲ ਸਰਜਨ ਸੰਗਰੂਰ ਅਤੇ ਨੋਡਲ ਅਫ਼ਸਰ ਡਾ ਇੰਦਰਜੀਤ ਸਿੰਗਲਾ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਕੱਢੀ ਗਈ ।
ਡਾ. ਬਲਜੀਤ ਸਿੰਘ ਐਸ ਐਮ ਓ ਸੰਗਰੂਰ ਨੇ ਰੈਲੀ ਨੂੰ ਝੰਡੀ ਦੇ ਕੇ ਰਵਾਨਾ ਕੀਤਾ। ਇਹ ਰੈਲੀ ਸਿਵਲ ਹਸਪਤਾਲ ਸੰਗਰੂਰ ਤੋਂ ਸ਼ੁਰੂ ਹੋ ਕੇ ਬਰਨਾਲਾ ਕੈਂਚੀਆਂ ਬੱਸ ਸਟੈਂਡ ਚੌਂਕ ਮੇਨ ਬਾਜ਼ਾਰ ਥਾਣਾ ਸਿਟੀ ਚੋਕ ਸੁਨਾਮੀ ਗੇਟ ਰੇਲਵੇ ਚੋਕ ਤੋਂ ਹੁੰਦੀ ਹੋਈ ਵਾਪਸ ਸਿਵਲ ਹਸਪਤਾਲ ਵਿਖੇ ਆ ਕੇ ਖ਼ਤਮ ਕੀਤੀ ਗਈ ।
ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਡਾ ਰਾਹੁਲ ਮੈਡੀਕਲ ਸਪੈਸ਼ਲਿਸਟ ਸੰਗਰੂਰ ਨੇ ਦੱਸਿਆ ਕਿ ਰੈਲੀ ਦਾ ਮੁੱਖ ਉਦੇਸ਼ ਲੋਕਾਂ ਨੂੰ ਸ਼ੂਗਰ ਬੀਪੀ ਸਟ੍ਰੋਕ ਅਤੇ ਕੈਂਸਰ ਜਿਹੀਆਂ ਭਿਆਨਕ ਬੀਮਾਰੀਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣਾ ਹੈ ਕਿਉਂਕਿ ਅੱਜ ਦੀ ਜੀਵਨਸ਼ੈਲੀ ਦੇ ਬਦਲਾਅ ਨੂੰ ਦੇਖਦੇ ਹੋਏ ਸਾਈਕਲ ਚਲਾਉਣਾ, ਕਸਰਤ ਕਰਨਾ ਅਤੇ ਖਾਣ ਪੀਣ ਦੇ ਪਰਹੇਜ਼ ਰੱਖਣ ਨਾਲ ਹੀ ਕਈ ਘਾਤਕ ਬਿਮਾਰੀਆਂ ਤੋਂ ਬਚਿਆ ਜਾ ਸਕਦਾ ।
ਉਨ੍ਹਾਂ ਕਿਹਾ ਕਿ ਜੇਕਰ ਕੈਂਸਰ ਵਰਗੀ ਭਿਆਨਕ ਬਿਮਾਰੀ ਸ਼ੁਰੂਆਤੀ ਦੌਰ ਵਿੱਚ ਪਤਾ ਲੱਗ ਜਾਵੇ ਤਾਂ ਸਮੇਂ ਸਿਰ ਪਤਾ ਲੱਗਣ ਨਾਲ ਗੰਭੀਰ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ। ਕੈੰਸਰ ਇਕ ਘਾਤਕ ਬੀਮਾਰੀ ਹੈ । ਉਨ੍ਹਾਂ ਕਿਹਾ ਕਿ ਤੰਬਾਕੂ ਅਤੇ ਸ਼ਰਾਬ ਦੀ ਜ਼ਿਆਦਾ ਵਰਤੋਂ ਜ਼ਿਆਦਾ ਮਸਾਲੇ ਵਾਲਾ ਭੋਜਨ ਖਾਣ ਨਾਲ ਅਤੇ ਖਾਣ ਵਾਲੀਆਂ ਚੀਜ਼ਾਂ ਤੇ ਕੀਟਨਾਸ਼ਕ ਦਾ ਛਿੜਕਾਅ ਕਰਨਾ ਕੰਮ ਵਾਲੀਆਂ ਥਾਵਾਂ ਤੇ ਰਸਾਇਣਿਕ ਵਾਤਾਵਰਨ ਕੈਂਸਰ ਜਿਹੀ ਬਿਮਾਰੀ ਦੇ ਵਧਣ ਦਾ ਮੁੱਖ ਕਾਰਨ ਹਨ । ਉਨ੍ਹਾਂ ਕਿਹਾ ਕਿ ਜੇਕਰ ਕੈਂਸਰ ਪਹਿਲੇ ਪੜਾਅ ਵਿਚ ਫੜਿਆ ਜਾਵੇ ਤਾਂ ਇਸ ਦਾ ਇਲਾਜ ਸੰਭਵ ਹੈ ਕੈਂਸਰ ਦੇ ਇਲਾਜ ਲਈ ਪੰਜਾਬ ਸਰਕਾਰ ਦੀ ਤਰਫ਼ੋਂ ਮਰੀਜ਼ ਨੂੰ ਡੇਢ ਲੱਖ ਰੁਪਏ ਤੱਕ ਦੀ ਸਹਾਇਤਾ ਇਲਾਜ ਲਈ ਦਿੱਤੀ ਜਾਂਦੀ ਹੈ ।
ਇਸ ਮੌਕੇ ਤੇ ਪਰਨੀਤ ਕੌਰ ਐੱਨਸੀਡੀ ਕੋਆਰਡੀਨੇਟਰ ਅਤੇ ਸ੍ਰੀ ਯਾਦਵਿੰਦਰ ਸਿੰਘ ਐੱਮ ਪੀ ਡਬਲਯੂ ਤੋਂ ਇਲਾਵਾ ਸਿਹਤ ਵਿਭਾਗ ਦੇ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ