ਸਰਕਾਰੀ ਸਕੂਲਾਂ ‘ਚ ਉਪਲਬਧ ਸਹੂਲਤਾਂ ਦਾ ਮਾਪੇ ਵੱਧ ਤੋਂ ਵੱਧ ਲਾਭ ਉਠਾਉਣ- ਜਿਲ੍ਹਾ ਸਿੱਖਿਆ ਅਧਿਕਾਰੀ

Advertisement
Spread information
ਹਰਿੰਦਰ ਨਿੱਕਾ , ਬਰਨਾਲਾ, 3 ਮਾਰਚ 2021
              ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ‘ਚ ਅਤੇ ਪੜ੍ਹਾਉਣ ਦੀਆਂ ਤਕਨੀਕਾਂ ਪੱਖੋਂ ਵੱਡੀ ਤਬਦੀਲੀ ਆਈ ਹੈ।ਸਰਕਾਰੀ ਸਕੂਲਾਂ ਦੀਆਂ ਸੁੰਦਰ ਅਤੇ ਵਿੱਦਿਅਕ ਨਜ਼ਰੀਏ ਤੋਂ ਸ਼ਿੰਗਾਰੀਆਂ ਇਮਾਰਤਾਂ ਮਹਿੰਗੇ ਸਕੂਲਾਂ ਨੂੰ ਮਾਤ ਦੇਣ ਲੱਗੀਆਂ ਹਨ।
              ਸ੍ਰ ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਸ੍ਰੀਮਤੀ ਜਸਬੀਰ ਕੌਰ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾ ਕੇ ਸਰਕਾਰੀ ਸਕੂਲਾਂ ਵਿੱਚ ਉਪਲਬਧ ਸਹੂਲਤਾਂ ਦਾ ਵੱਧ ਤੋ ਵੱਧ ਲਾਹਾ ਲੈਣਾ ਚਾਹੀਦਾ ਹੈ।ਅਧਿਕਾਰੀਆਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਐਲ.ਕੇ.ਜੀ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੀ ਪੜ੍ਹਾਈ ਨਵੀਨਤਮ ਤਕਨੀਕਾਂ ਨਾਲ ਕਰਵਾਈ ਜਾਣ ਲੱਗੀ ਹੈ।ਇਸ ਮਕਸਦ ਲਈ ਸਕੂਲਾਂ ਵਿੱਚ ਪ੍ਰਾਜੈਕਟਰ ਅਤੇ ਐਲ.ਸੀ.ਡੀਜ਼ ਉਪਲਬਧ ਕਰਵਾਏ ਗਏ ਹਨ।ਵਿਸ਼ਾ ਮਾਹਿਰਾਂ ਵੱਲੋਂ ਐਜੂਸੈਟ ਜਰੀਏ ਪੜ੍ਹਾਈ ਕਰਵਾਈ ਜਾ ਰਹੀ ਹੈ।ਛੇਵੀਂ ਜਮਾਤ ਤੋਂ ਲੈ ਕੇ ਕੰਪਿਊਟਰ ਵਿਸ਼ੇ ਦੀ ਪੜ੍ਹਾਈ ਕਰਵਾਉਣ ਲਈ ਸ਼ਾਨਦਾਰ ਕੰਪਿਊਟਰ ਪ੍ਰਯੋਗਸ਼ਾਲਾਵਾਂ ਸਥਾਪਤ ਕੀਤੀਆਂ ਗਈਆਂ ਹਨ।
             ਸ੍ਰੀਮਤੀ ਹਰਕੰਵਲਜੀਤ ਕੌਰ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਵਸੁੰਧਰਾ ਕਪਿਲਾ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਇੱਛਾ ਅਨੁਸਾਰ ਅੰਗਰੇਜ਼ੀ ਮਾਧਿਅਮ ਵਿੱਚ ਵੀ ਪੜ੍ਹਾਈ ਉਪਲਬਧ ਹੈ।ਵਿਦਿਆਰਥੀਆਂ ਦੀ ਅੰਗਰੇਜ਼ੀ ਬੋਲਣ ਦੀ ਝਿਜਕ ਦੂਰ ਕਰਨ ਲਈ ਇੰਗਲਿਸ਼ ਬੂਸਟਰ ਕਲੱਬਾਂ ਦੀ ਸਥਾਪਨਾ ਕੀਤੀ ਗਈ ਹੈ।ਐਲ.ਕੇ.ਜੀ ਅਤੇ ਯੂ.ਕੇ.ਜੀ ਦੇ ਜਮਾਤ ਕਮਰਿਆਂ ਨੂੰ ਬਾਲ ਮਨੋਵਿਗਿਆਨਕ ਦ੍ਰਿਸ਼ਟੀਕੋਣ ਤੋਂ ਤਿਆਰ ਕੀਤਾ ਗਿਆ ਹੈ।ਸੀਨੀਅਰ ਸੈਕੰਡਰੀ ਜਮਾਤਾਂ ਲਈ ਆਰਟਸ ਦੇ ਨਾਲ ਨਾਲ ਸਾਇੰਸ, ਕਮਰਸ ਅਤੇ ਵੋਕੇਸ਼ਨਲ ਵਿਸ਼ਿਆਂ ਦੀ ਪੜ੍ਹਾਈ ਵੀ ਉਪਲਬਧ ਹੈ।ਭਾਸ਼ਾਵਾਂ ਦੇ ਗਿਆਨ ਲਈ ਸਕੂਲਾਂ ‘ਚ ਭਾਸ਼ਾ ਪ੍ਰਯੋਗਸ਼ਾਲਾਵਾਂ ਸਥਾਪਿਤ ਕੀਤੀਆਂ ਗਈਆਂ ਹਨ।ਵਿਦਿਆਰਥੀਆਂ ਦੀਆਂ ਸਾਹਿਤਕ ਰੁਚੀਆਂ ਦੇ ਵਿਕਾਸ ਲਈ ਲਾਇਬਰੇਰੀਆਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
        ਸ੍ਰੀ ਅਨਿਲ ਕੁਮਾਰ ਮੋਦੀ ਇੰਚਾਰਜ ਜਿਲ੍ਹਾ ਸਿੱਖਿਆ ਸੁਧਾਰ ਟੀਮ, ਸ੍ਰ ਹਰੀਸ਼ ਬਾਂਸਲ ਪ੍ਰਿੰਸੀਪਲ ਜਿਲ੍ਹਾ ਮੈਂਟਰ ਵਿਗਿਆਨ, ਸ੍ਰ ਅਮਨਿੰਦਰ ਸਿੰਘ ਜਿਲ੍ਹਾ ਮੈਂਟਰ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ, ਸ੍ਰੀ ਕਮਲਦੀਪ ਜਿਲ੍ਹਾ ਮੈਂਂਟਰ ਗਣਿਤ ਅਤੇ ਬਿੰਦਰ ਸਿੰਘ ਖੁੱਡੀ ਕਲਾਂਂ ਜਿਲ੍ਹਾ ਮੀਡੀਆ ਕੋ-ਆਰਡੀਨੇਟਰ ਨੇ ਕਿਹਾ ਕਿ ਸਮਾਰਟ ਬਣੇ ਸਰਕਾਰੀ ਸਕੂਲ ਜਿੱਥੇ ਬੁਨਿਆਦੀ ਸਹੂਲਤਾਂ ਅਤੇ ਪੜ੍ਹਾਉਣ ਦੀਆਂ ਤਕਨੀਕਾਂ ਪੱਖੋਂ ਮਹਿੰਗੇ ਸਕੂਲਾਂ ਨੂੰ ਮਾਤ ਦੇਣ ਲੱਗੇ ਹਨ ਉੱਥੇ ਹੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਦੁਪਹਿਰ ਦਾ ਖਾਣਾ, ਵਰਦੀਆਂ ਅਤੇ ਕਿਤਾਬਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ।ਹੁਸ਼ਿਆਰ ਵਿਦਿਆਰਥੀਆਂ ਨੂੰ ਵੱਖ ਵੱਖ ਸਕੀਮਾਂ ਤਹਿਤ ਵਜ਼ੀਫ਼ੇ ਵੀ ਉਪਲਬਧ ਕਰਵਾਏ ਜਾ ਰਹੇ ਹਨ।
Advertisement
Advertisement
Advertisement
Advertisement
Advertisement
error: Content is protected !!