Skip to content
- Home
- ਹੁਣ ਸੇਵਾ ਕੇਂਦਰਾਂ ਵਿਖੇ ਕੋਵਿਡ ਟੀਕਾਕਰਨ ਲਈ ਰਜਿਸਟ੍ਰੇਸ਼ਨ ਸੇਵਾਵਾਂ ਉਪਲੱਬਧ : ਡਿਪਟੀ ਕਮਿਸ਼ਨਰ
Advertisement

ਡੀ.ਸੀ. ਨੇ ਕਿਹਾ, ਬਜ਼ੁਰਗ ਅਤੇ ਸਹਿ ਰੋਗਾਂ ਵਾਲੇ ਵਿਅਕਤੀ ਆਪਣਾ ਨੰਬਰ ਕਰਵਾ ਸਕਦੇ ਹਨ ਬੁੱਕ
ਸਮੂਹ ਯੋਗ ਲਾਭਪਾਤਰੀਆਂ ਨੂੰ ਟੀਕਾਕਰਨ ਮੁਹਿੰਮ ਦੇ ਅਗਲੇ ਪੜਾਅ ਲਈ ਅੱਗੇ ਆਉਣ ਦੀ ਅਪੀਲ
ਹਰਿੰਦਰ ਨਿੱਕਾ, ਬਰਨਾਲਾ, 4 ਮਾਰਚ 2021
ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਬਜ਼ੁਰਗਾਂ ਅਤੇ ਸਹਿ ਰੋਗਾਂ ਵਾਲੇ ਵਿਅਕਤੀਆਂ ਦੀ ਸਹੂਲਤ ਲਈ ਜ਼ਿਲਾ ਪ੍ਰਸ਼ਾਸਨ ਬਰਨਾਲਾ ਵੱਲੋਂ ਜ਼ਿਲੇ ਦੇ ਸਮੁੱਚੇ ਸੇਵਾ ਕੇਂਦਰਾਂ ਵਿੱਚ ਕੋਵਿਡ -19 ਟੀਕਾਕਰਨ ਲਈ ਰਜਿਸਟਰੇਸ਼ਨ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿਖੇ ਰਜਿਸਟ੍ਰੇਸ਼ਨ ਦੀ ਸਹੂਲਤ ਲਈ ਫੀਸ 30 ਰੁਪਏ ਹੈ। ਉਨਾਂ ਦੱਸਿਆ ਕਿ ਲਾਭਪਾਤਰੀਆਂ ਨੂੰ ਆਪਣੇ ਨਾਲ ਆਪਣਾ ਆਧਾਰ ਕਾਰਡ, ਮੋਬਾਈਲ ਫੋਨ ਅਤੇ ਸਹਿ-ਰੋਗ ਹੋਣ ਦੀ ਸਥਿਤੀ ਵਿੱਚ ਮੈਡੀਕਲ ਸਰਟੀਫਿਕੇਟ ਨਾਲ ਲੈ ਕੇ ਆਉਣਾ ਹੋਵੇਗਾ। ਉਨਾਂ ਕਿਹਾ ਕਿ 60 ਸਾਲ ਤੋਂ ਵੱਧ ਉਮਰ ਦੇ ਲੋਕ ਅਤੇ 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਹਿ-ਰੋਗਾਂ ਵਾਲੇ ਵਿਅਕਤੀ ਮੁਹਿੰਮ ਦੇ ਮੌਜੂਦਾ ਪੜਾਅ ਦੌਰਾਨ ਟੀਕਾਕਰਨ ਦੇ ਯੋਗ ਹਨ ਅਤੇ ਉਹ ਜ਼ਿਲੇ ਭਰ ਦੇ ਸਮੁੱਚੇ ਸੇਵਾ ਕੇਂਦਰਾਂ ’ਤੇ ਟੀਕਾਕਰਨ ਲਈ ਬੁਕਿੰਗ ਕਰ ਸਕਦੇ ਹਨ, ਜਦੋਂਕਿ ਟੀਕਾ ਹਸਪਤਾਲ ’ਚ ਹੀ ਲੱਗੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਵਾ ਕੇਂਦਰ ਵਿਖੇ ਟੀਕਾਕਰਨ ਰਜਿਸ਼ਟ੍ਰੇਸ਼ਨ ਇੱਕ ਓਟੀਪੀ ਆਧਾਰਿਤ ਸਿਸਟਮ ਹੈ, ਜਿੱਥੇ ਲਾਭਪਾਤਰੀਆਂ ਦੇ ਮੋਬਾਈਲ ਨੰਬਰ ’ਤੇ ਪਾਸਵਰਡ ਭੇਜਿਆ ਜਾਂਦਾ ਹੈ। ਇਸ ਲਈ ਸਾਰੇ ਯੋਗ ਲਾਭਪਾਤਰੀ ਸੇਵਾ ਕੇਂਦਰ ਆਉਣ ਵੇਲੇ ਆਪਣੇ ਮੋਬਾਈਲ ਜ਼ਰੂਰ ਨਾਲ ਲੈ ਕੇ ਆਉਣ। ਲਾਭਪਾਤਰੀਆਂ ਨੂੰ ਆਪਣੇ ਰਜਿਸਟਰਡ ਮੋਬਾਈਲ ਨੰਬਰ ’ਤੇ ਟੀਕਾਕਰਨ ਸਬੰਧੀ ਸਾਰੀ ਲੋੜੀਂਦੀ ਜਾਣਕਾਰੀ ਪ੍ਰਾਪਤ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਸਮੂਹ ਯੋਗ ਲਾਭਪਾਤਰੀਆਂ ਨੂੰ ਟੀਕਾਕਰਨ ਲਈ ਅੱਗੇ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਉਨਾਂ ਨੂੰ ਲਾਗ ਦੇ ਮਾੜੇ ਪ੍ਰਭਾਵਾਂ ਤੋਂ ਬਚਾਅ ਸਕਦਾ ਹੈ।
Advertisement

Advertisement

Advertisement

Advertisement

error: Content is protected !!