S D M ਵਰਜੀਤ ਵਾਲੀਆ ਨੇ ਲਾਈ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਦੀ ਕਲਾਸ , Y S ਸਕੂਲ ਦੀ ਬੱਸ ਦੇ ਸ਼ਰਾਬੀ ਡਰਾਇਵਰ ਮਾਮਲੇ ਦੀ ਜਾਂਚ ਦੇ ਹੁਕਮ

Advertisement
Spread information

ਪੰਜਾਬ ਸਰਕਾਰ ਦੀਆਂ ਟਰਾਂਸਪੋਰਟ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਸਕੂਲ ਪ੍ਰਬੰਧਕ: ਐਸਡੀਐਮ ਵਰਜੀਤ ਵਾਲੀਆ


ਹਰਿੰਦਰ ਨਿੱਕਾ , ਬਰਨਾਲਾ, 5 ਮਾਰਚ 2021
         ਵਾਈ.ਐਸ. ਸਕੂਲ ਹੰਡਿਆਇਆ ਦੀ ਬੱਸ ਦੇ ਸ਼ਰਾਬੀ ਡਰਾਈਵਰ ਦੀ ਘਟਨਾ ਤੋਂ ਬਾਅਦ ਹਰਕਤ ਵਿੱਚ ਆਏ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅੱਜ ਪ੍ਰਾਈਵੇਟ ਸਕੂਲ ਸੰਚਾਲਕਾਂ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਐਸ.ਡੀ.ਐਮ ਵਾਲੀਆ ਨੇ ਪ੍ਰਾਈਵੇਟ ਸਕੂਲ ਸੰਚਾਲਕਾਂ ਦੀ ਨਿਯਮਾਂ ਦਾ ਪਾਲਣ ਯਕੀਨੀ ਬਣਾਉਣ ਲਈ ਚੰਗੀ ਕਲਾਸ ਲਾਈ। ਇਹ ਅਹਿਮ ਮੀਟਿੰਗ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਪੁਖਤਾ ਸੁਰੱਖਿਆ ਅਤੇ ਪੰਜਾਬ ਸਰਕਾਰ ਦੀਆਂ ਟਰਾਂਸਪੋਰਟ ਸਬੰਧੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਵਰਜੀਤ ਵਾਲੀਆ ਵੱਲੋਂ ਅੱਜ ਇੱਥੇ ਜ਼ਿਲਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਪ੍ਰਬੰਧਕ ਕਮੇਟੀਆਂ ਨਾਲ ਕੀਤੀ ਗਈ।ਇਸ ਮੌਕੇ ਐਸਡੀਐਮ ਨੇ ਆਖਿਆ ਕਿ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਸਾਡਾ ਪਹਿਲਾ ਫਰਜ਼ ਹੈ ਅਤੇ ਇਸ ਮਾਮਲੇ ਵਿੱਚ ਕੋਈ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਜਿੱਥੇ ਜ਼ਿਲਾ ਸਿੱਖਿਆ ਅਧਿਕਾਰੀ ਨੂੰ ਵਾਈਐਸ ਸਕੂਲ ਹੰਡਿਆਇਆ ਬੱਸ ਮਾਮਲੇ ਦੀ ਜਾਂਚ ਕਰ ਕੇ ਰਿਪੋਰਟ ਦੇਣ ਦੇ ਆਦੇਸ਼ ਦਿੱਤੇ, ਉਥੇ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਨੂੰ ਅਜਿਹਾ ਭਵਿੱਖ ਵਿਚ ਨਾ ਵਾਪਰਨ ਦੇਣ ਲਈ ਸਖਤ ਤਾੜਨਾ ਕੀਤੀ।
           ਉਨਾਂ ਨਿਰਦੇਸ਼ ਦਿੱਤੇ ਕਿ ਪੰਜਾਬ ਸਰਕਾਰ ਵੱਲੋਂ ਸਕੂਲੀ ਟਰਾਂਸਪੋਰਟ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਉਨਾਂ ਆਖਿਆ ਕਿ ਸਕੂਲ ਪ੍ਰਬੰਧਕਾਂ ਵੱਲੋਂ ਟਰਾਂਸਪੋਰਟ ਇੰਚਾਰਜ ਸਕੂਲੀ ਬੱਸਾਂ, ਡਰਾਈਵਰਾਂ, ਵਿਦਿਆਰਥੀਆਂ ਤੇ ਹੋਰ ਅਮਲੇ ਦਾ ਪੂਰਾ ਰਿਕਾਰਡ ਰੱਖਣਾ ਯਕੀਨੀ ਬਣਾਵੇ ਅਤੇ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਸਮੇਂ ਸਮੇਂ ’ਤੇ ਕੀਤੀ ਜਾਵੇ।
            ਇਸ ਸਬੰਧੀ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ) ਸਰਬਜੀਤ ਸਿੰਘ ਤੂਰ ਨੇ ਦੱਸਿਆ ਕਿ ਵਾਈ ਐਸ ਸਕੂਲ ਮਾਮਲੇ ਦੀ ਜਾਂਚ ਲਈ ਪੜਤਾਲੀਆ ਅਫਸਰ ਲਗਾ ਦਿੱਤਾ ਗਿਆ ਹੈ ਅਤੇ ਛੇਤੀ ਹੀ ਜਾਂਚ ਕਰ ਕੇ ਰਿਪੋਰਟ ਉਚ ਅਧਿਕਾਰੀਆਂ ਨੂੰ ਸੌਂਪ ਦਿੱਤੀ ਜਾਵੇਗੀ।  
             ਇਸ ਮੌਕੇ ਉਪ ਜ਼ਿਲਾ ਸਿੱਖਿਆ ਅਫਸਰ (ਐਲੀਮੈਂਟਰੀ) ਮੈਡਮ ਵਸੁੰਧਰਾ ਕਪਿਲਾ, ਜ਼ਿਲਾ ਸਿੱਖਿਆ ਅਫਸਰ ਦਫਤਰ (ਸੈਕੰਡਰੀ) ਤੋਂ ਲਾਅ ਅਫਸਰ ਮਨਪਾਲ ਸਿੰਘ, ਜ਼ਿਲਾ ਬਾਲ ਸੁਰੱਖਿਆ ਅਫਸਰ ਅਭਿਸ਼ੇਕ ਸਿੰਗਲਾ ਤੇ ਵੱਖ ਵੱਖ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕ ਹਾਜ਼ਰ ਸਨ।
 

Advertisement
Advertisement
Advertisement
Advertisement
Advertisement
error: Content is protected !!