ਜ਼ਿਲ੍ਹਾ ਡਿਵੈਲਪਮੈਂਟ ਕੁਆਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਹੋਈ
ਹਰਪ੍ਰੀਤ ਕੌਰ, ਸੰਗਰੂਰ, 5 ਮਾਰਚ:2021
ਜ਼ਿਲਾ ਪ੍ਰਬੰਧਕੀ ਕੰਪਲੈਕਸ਼ ਦੇ ਮੀਟਿੰਗ ਹਾਲ ਵਿਖੇ ਮੈਂਬਰ ਪਾਰਲੀਮੈਂਟ ਸੰਗਰੂਰ ਸ੍ਰ. ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਜ਼ਿਲਾ ਡਿਵੈਲਪਮੈਂਟ ਕੁਆਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਵਿਸ਼ੇਸ ਤੌਰ ’ਤੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਜਿੰਦਰ ਸਿੰਘ ਬੱਤਰਾ ਅਤੇ ਸਮੂਹ ਐਸ.ਡੀ.ਐਮਜ਼ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਗੈਰ ਸਰਕਾਰੀ ਮੈਂਬਰ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਐਮ.ਪੀ. ਸ੍ਰੀ ਭਗਵੰਤ ਸਿੰਘ ਮਾਨ ਨੇ ਜ਼ਿਲਾ ਸੰਗਰੂਰ ਅੰਦਰ ਕੇਂਦਰ ਸਰਕਾਰ ਨਾਲ ਸਬੰਧਤ ਯੋਜਨਾਵਾਂ ਅਤੇ ਹੋਰ ਵਿਕਾਸ ਕਾਰਜ਼ਾਂ ਦੀ ਚਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਭਾਰਤ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਕੇਂਦਰ ਪ੍ਰਯੋਜਿਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨਾਂ ਕੇਂਦਰ ਸਰਕਾਰ ਤੋਂ ਪ੍ਰਾਪਤ ਗ੍ਰਾਂਟਾਂ ਦੀ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਵਰਤੋਂ ਕਰਨ ਦੇ ਆਦੇਸ਼ ਜਾਰੀ ਕੀਤੇ। ਉਨਾਂ ਜ਼ਿਲਾ ਖੇਡ ਅਫ਼ਸਰ ਨੂੰ ਖੇਲੋ ਇੰਡੀਆਂ ਯੋਜਨਾ ਤਹਿਤ ਪਿੰਡ ਲਈ ਪ੍ਰੋਜੈਕਟ ਬਣਾ ਕੇ ਭੇਜਣ ਲਈ ਕਿਹਾ। ਉਨਾਂ ਲੋਕ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਕੇ ਲੋੜਵੰਦ ਲੋਕਾਂ ਦਾ ਲਾਭ ਪਹੁੰਚਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨਾਂ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੂੰ ਐਮ.ਪੀ. ਲੈਂਡ ਦੇ ਰਹਿੰਦੇ ਬਕਾਇਆ ਵਰਤੋਂ ਸਰਟੀਫਿਕੇਟਾਂ ਲਈ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਨ ਲਈ ਆਖਿਆ।
ਸ੍ਰੀ ਮਾਨ ਨੇ ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਸੈਂਟਰਲ ਵਰਕਸ, ਮੰਡੀ ਬੋਰਡ, ਜਲ ਸਪਲਾਈ ਅਤੇ ਸੈਨੀਟੇਸ਼ਨ, ਭੂਮੀ ਰੱਖਿਆ ਵਿਭਾਗ, ਜ਼ਿਲ੍ਰਾ ਸਾਮਾਜਿਕ ਸੁਰੱਖਿਆ ਅਫ਼ਸਰ, ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ ਵਿਭਾਗ, ਮੁੱਖ ਖੇਤੀਬਾੜੀ ਵਿਭਾਗ, ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ, ਨੈਸ਼ਨਲ ਰੂਰਲ ਲਾਈਵਲੀਹੁੱਡ ਮਿਸ਼ਨ ਜ਼ਿਲਾ ਸਾਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਸੰਗਰੂਰ ਅਤੇ ਪੰਜਾਬ ਸਕਿੱਲ ਡਿਵਲੈਪਮੈਂਟ ਮਿਸ਼ਨ ਸਮੇਤ ਹੋਰ ਕੇਂਦਰ ਪ੍ਰਯੋਜਿਤ ਯੋਜਨਾਵਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਐਸ.ਡੀ.ਐਮ. ਮਲੇਰੋਕਟਲਾ ਟੀ. ਬੈਨਿਥ, ਐਸ.ਡੀ.ਐਮ ਅਹਿਮਦਗੜ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ ਭਵਾਨੀਗੜ ਡਾ. ਕਰਮਜੀਤ ਸਿੰਘ, ਐਸ.ਡੀ.ਐਮ ਦਿੜਬਾ ਸਿਮਰਪ੍ਰੀਤ ਕੌਰ, ਸਿਵਲ ਸਰਜਨ ਡਾ ਅੰਜਨਾ ਗੁਪਤਾ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਗਰੇਵਾਲ, ਉਪ ਅਰਥ ਤੇ ਅੰਕੜਾ ਸਲਾਹਕਾਰ ਅਫ਼ਸਰ ਸ੍ਰ .ਪਰਮਜੀਤ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ ਤੇ ਨੁਮਾਇੰਦੇ ਹਾਜ਼ਰ ਸਨ।