ਰਘਵੀਰ ਹੈਪੀ , ਬਰਨਾਲਾ 5 ਮਾਰਚ 2021
ਸਥਾਨਕ ਐਸ ਐਸ ਡੀ ਕਾਲਜ ਵਿੱਚ ਜਲ ਸ਼ਕਤੀ ਅਭਿਆਨ ਤਹਿਤ “ਪਾਣੀ ਬਚਾਓ, ਜੀਵਨ ਬਚਾਓ” ਵਿਸ਼ੇ ਸੰਬੰਧੀ ਸੈਮੀਨਰ ਦਾ ਆਯੋਜਨ ਕੀਤਾ ਗਿਆ ਨਹਿਰੂ ਯੂਵਾ ਕੇਂਦਰ ਬਰਨਾਲਾ ਦੇ ਲਵਪ੍ਰੀਤ ਸਿੰਘ ਨੇ ਸੈਮੀਨਰ ਵਿੱਚ ਮੁੱਖ ਬੁਲਾਰੇ ਵਜੋਂ ਸਿਰਕਤ ਕੀਤੀ ਗਈ ।
ਮੁੱਖ ਬੁਲਾਰੇ ਲਵਪ੍ਰੀਤ ਸਿੰਘ ਨੇ ਕਿਹਾ ਕਿ ਹਰੇਕ ਵਿਦਿਆਰਥੀ ਪ੍ਰਣ ਕਰੇ ਕਿ ਉਹ ਪਾਣੀ ਦੀ ਇੱਕ-ਇੱਕ ਬੂੰਦ ਬਚਾਏਗਾ ਕਿਉਕਿ “ਜਲ ਹੈ ਤਾਂ ਕੱਲ ਹੈ” ਸਾਡੀ ਆਉਣ ਵਾਲੀ ਪੀੜੀ ਲਈ ਸਾਫ ਸੁਥਰਾ ਅਤੇ ਪੀਣ ਯੋਗ ਪਾਈ ਛੱਡ ਕੇ ਜਾਈਏ ।
ਸ੍ਰ ਲਾਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਹਨਾਂ ਨੇ ਕਿਹਾ ਕਿ ਧਰਤੀ ਹੇਠਲੇ ਧਰਤੀ ਦਾ ਪੱਧਰ ਦਿਨੋਂ ਦਿਨ ਹੇਠਾਂ ਜਾ ਰਿਹਾ ਹੈ ਤੇ ਇਸ ਕਾਰਨ ਪੰਜਾਬ ਨੂੰ ਗੰਭੀਰ ਜਲ ਸੰਕਟ ਦਾ ਸਾਹਮਣਾ ਕਰਨਾ ਪਵੇਗਾ। ਐਸ ਡੀ ਸਭਾ ਦੇ ਜਨਰਲ ਸਕੱਤਰ ਸ੍ਰੀ ਸ਼ਿਵਦਰਸਨ ਕੁਮਾਰ ਸ਼ਰਮਾ ਨੇ ਕਿਹਾ ਮਨੁੱਖੀ ਜੀਵਨ ਵਿੱਚ ਪਾਣੀ ਦੀ ਮਹੱਤਤਾ ਗੱਲ ਕਰਦਿਆਂ ਉਹਨਾ ਨੇ ਕਿਹਾ ਕਿ ਜਲ ਸੰਕਟ ਨੂੰ ਦੂਰ ਕਰਨਾ ਪਾਣੀ ਦੀ ਬੇਲੋੜੀ ਵਰਤੋਂ ਬੰਦ ਕਰਨਾ, ਵਾਟਰ ਹਾਰਵੈਸਟਿੰਗ ਆਦਿ ਤਕਨੀਕਾਂ ਅਪਣਾ ਕੇ ਪਾਣੀ ਦੇ ਸੰਕਟ ਨੂੰ ਟਾਲਿਆ ਜਾ ਸਕਦਾ ਹੈ ।
ਐਸ ਡੀ ਸਭਾ ਦੀਆਂ ਵਿੱਦਿਅਕ ਸੰਸਥਾਵਾਂ ਦੇ ਸਿੱਖਿਆ ਨਿਰਦੇਸਕ ਸ਼ਿਵ ਸਿੰਗਲਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਘਰਾਂ ਅਤੇ ਆਲੇ ਦੁਆਲੇ ਦੇ ਲੋਕਾਂ ਨੂੰ ਪਾਣੀ ਬਚਾਉਣ ਲਈ ਮਹੱਤਵਪੂਰਨ ਯੋਗਦਾਨ ਪਾ ਸਕਦੇ ਹਨ। ਕਾਲਜ ਦੇ ਵਾਇਸ ਪ੍ਰਿੰਸੀਪਲ ਭਾਰਤ ਭੂਸਨ ਨੇ ਆਏ ਮਹਿਮਾਨਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਣੀ ਤੋਂ ਬਿਣਾ ਮਨੁੱਖੀ ਜੀਵਨ ਸੰਭਵ ਨਹੀ ਹੈ ਇਸ ਲਈ ਹਰੇਕ ਵਿਅਕਤੀ ਨੂੰ ਪਾਣੀ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਕਾਲਜ ਦੇ ਡੀਨ ਅਕਾਦਮਿਕ ਪ੍ਰੋ. ਨੀਰਜ ਸ਼ਰਮਾਂ, ਪ੍ਰੋ. ਦਲਵੀਰ ਕੌਰ, ਪ੍ਰੋ. ਕਿਰਨਦੀਪ ਕੌਰ, ਪ੍ਰੋ. ਜਸਵੰਤ ਕੌਰ, ਪ੍ਰੋ. ਗੁਰਪ੍ਰੀਤ ਕੌਰ ਪ੍ਰੋ. ਵਿਸਾਲ ਕੁਮਾਰ, ਸਮੇਤ ਸਮੂਹ ਸਟਾਫ ਹਾਜਰ ਸੀ।