ਹਰਪ੍ਰੀਤ ਕੌਰ, ਸੰਗਰੂਰ, 6 ਮਾਰਚ:2021
ਸਿਵਲ ਹਸਪਤਾਲ ਸੰਗਰੂਰ ਵਿਖੇ ਡਾ.ਅੰਜਨਾ ਗੁਪਤਾ ਸਿਵਲ ਸਰਜਨ, ਸੰਗਰੂਰ ਨੇ ਜਨ ਔਸ਼ਧੀ ਸੰਬੰਧੀ ਮਨਾਏ ਜਾ ਰਹੇ ਹਫਤੇ ਦੇ ਮੌਕੇ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨ ਔਸ਼ਧੀ ਮੈਡੀਕਲ ਸਟੋਰ ਵਿਖੇ ਉੱਚ ਗੁਣਵੱਤਾ ਵਾਲੀਆਂ ਜੈਨਰਿਕ ਦਵਾਈਆਂ ਬਾਜ਼ਾਰ ਨਾਲੋਂ ਬਹੁਤ ਹੀ ਘੱਟ ਰੇਟਾਂ ਤੇ ਮੁਹੱਈਆ ਕਰਾਈਆਂ ਜਾਂਦੀਆਂ ਹਨ। ਜੋ ਕਿ ਬਰਾਂਡਡ ਦਵਾਈਆਂ ਨਾਲੋਂ ਕਾਫੀ ਸਸਤੀਆਂ ਹੁੰਦੀਆਂ ਹਨ।
ਉਨਾਂ ਦੱਸਿਆ ਕਿ ਇਨਾਂ ਦਵਾਈਆਂ ਦਾ ਬਰਾਂਡਡ ਦਵਾਈਆਂ ਜਿੰਨਾ ਹੀ ਅਸਰ ਹੁੰਦਾ ਹੈ। ਉਨਾਂ ਨੇ ਦੱਸਿਆ ਕਿ ਜ਼ਿਲਾ ਸੰਗਰੂਰ ਵਿੱਚ ਲੋਕਾਂ ਦੀ ਸਹੂਲਤ ਲਈ ਜਨ ਔਸ਼ਧੀ ਮੈਡੀਕਲ ਸਟੋਰ ਸਿਵਲ ਹਸਪਤਾਲ ਸੰਗਰੂਰ ਅਤੇ ਸਿਵਲ ਹਸਪਤਾਲ ਮਲੇਰਕੋਟਲਾ ਵਿਖੇ ਸੰਚਾਰੂ ਰੂਪ ਨਾਲ ਚੱਲ ਰਹੇ ਹਨ ਅਤੇ ਮਰੀਜ਼ਾਂ ਨੂੰ ਸਸਤੀਆਂ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ।
ਇਸ ਮੌਕੇ ਡਾ.ਪਰਮਿੰਦਰ ਕੌਰ ਡਿਪਟੀ ਮੈਡੀਕਲ ਕਮਿਸ਼ਨਰ ਸੰਗਰੂਰ, ਡਾ. ਬਲਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ ਸੰਗਰੂਰ , ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।