ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 1.5 ਕਰੋੜ ਰੁਪਏ ਦੀ ਸਬਸਿਡੀ ਜਾਰੀ

Advertisement
Spread information

ਲਾਭਪਾਤਰੀਆਂ ਨੂੰ ਸਵੈ ਰੋਜ਼ਗਾਰ ਸਥਾਪਤ ਕਰਨ ਲਈ ਬੈਕਾਂ ਰਾਹੀਂ ਮੁਹੱਈਆਂ ਕਰਵਾਏ ਜਾਣਗੇ ਲਗਭਗ 12.62 ਕਰੋੜ ਰੁਪਏ ਦੇ ਕਰਜ਼ੇ :- ਚੇਅਰਮੈਨ

ਜ਼ਿਲ੍ਹਾ ਬਰਨਾਲਾ ਦੇ 37 ਲਾਭਪਾਤਰੀਆਂ ਨੂੰ 3.70 ਲੱਖ ਰੁਪਏ ਦੀ ਸਬਸਿਡੀ


ਹਰਿੰਦਰ ਨਿੱਕਾ , ਬਰਨਾਲਾ, 7 ਮਾਰਚ 2021 
        ਪੰਜਾਬ ਅਨੁਸੂਚਿਤ ਜਾਤੀਆਂ, ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਮੋਹਨ ਲਾਲ ਸੂਦ ਨੇ ਦੱਸਿਆ ਕਿ ਕਾਰਪੋਰੇਸ਼ਨ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਸਵੈ ਰੋਜ਼ਗਾਰ ਸਥਾਪਤ ਕਰਨ ਦੇ ਉਦੇਸ਼ ਨਾਲ ਡੇਢ ਕਰੋੜ ਰੁਪਏ ਦੀੇ ਸਬਸਿਡੀ ਜਾਰੀ ਕਰ ਦਿੱਤੀ ਗਈ ਹੈ, ਜਿਸ ਨਾਲ ਵੱਖ ਵੱਖ ਬੈਕਾਂ ਦੁਆਰਾ ਇਨਾਂ ਲਾਭਪਾਤਰੀਆਂ ਨੂੰ ਲਗਭਗ 12.62 ਕਰੋੜ ਰੁਪਏ ਦੇ ਕਰਜ਼ੇ ਉਪਲੱਬਧ ਹੋ ਜਾਣਗੇ।
         ਉਨਾਂ ਦੱਸਿਆ ਕਿ ਖੇਤਰੀ ਦਫ਼ਤਰ ਬਰਨਾਲਾ ਵਿਖੇ 37 ਲਾਭਪਾਤਰੀਆਂ ਦੀ ਬਣਦੀ ਸਬਸਿਡੀ ਰਕਮ 3.70 ਲੱਖ ਰੁਪਏ ਪ੍ਰਾਪਤ ਹੋਈ ਹੈ ਜੋ ਕਿ ਬੈਂਕਾਂ ਨੂੰ ਭੇਜ ਦਿੱਤੀ ਗਈ ਹੈ। 33 ਲਾਭਪਾਤਰੀਆਂ ਦੀ ਬਣਦੀ ਸਬਸਿਡੀ ਰਕਮ 3.30 ਲੱਖ ਰੁਪਏ ਜਲਦੀ ਹੀ ਜਾਰੀ ਕਰ ਦਿੱਤੀ ਜਾਵੇਗੀ।  ਉਨਾਂ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ 14260 ਗਰੀਬ ਕਰਜ਼ਾ ਧਾਰਕਾਂ ਦੇ 50,000 ਰੁਪਏ ਤੱਕ ਦੇ ਕਰਜ਼ੇ ਮੁਆਫ ਕਰਦੇ ਹੋਏ 45.41 ਕਰੋੜ ਰੁਪਏਦੀ ਰਾਹਤ ਦਿੱਤੀ ਗਈ ਸੀ।
         ਚੇਅਰਮੈਨ ਸ੍ਰੀ ਸੂਦ ਨੇ ਦੱਸਿਆ ਕਿ ਕਾਰਪੋਰੇਸ਼ਨ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਇਸ ਤੋਂ ਇਲਾਵਾ ਹੋਰ ਵੱਖ ਵੱਖ ਸਕੀਮਾਂ ਅਧੀਨ ਹੁਣ ਤੱਕ 405 ਲਾਭਪਾਤਰੀਆਂ ਨੂੰ 703.58 ਲੱਖ ਰੁਪਏ ਦਾ ਹੋਰ ਕਰਜ਼ਾ ਵੀ ਮੁਹੱਈਆ ਕਰਵਾਇਆ ਜਾ ਚੁੱਕਾ ਹੈ ਅਤੇ ਇਸ ਚਾਲੂ ਸਾਲ ਦੇ ਅੰਤ ਤੱਕ ਵੱਧ ਤੋਂ ਵੱਧ ਹੋਰ ਲਾਭਪਾਤਰੀਆਂ ਨੂੰ ਵੀ ਕਰਜ਼ਾ ਮੁਹੱਈਆਂ ਕਰਵਾ ਦਿੱਤਾ ਜਾਵੇਗਾ। ਕਾਰਪੋਰੇਸ਼ਨ ਵੱਲੋਂ ਕਰਜ਼ੇ ਵੰਡਣ ਦੇ ਨਾਲ ਨਾਲ ਹੁਣ ਤੱਕ 811.46 ਲੱਖ ਰੁਪਏ ਕਰਜ਼ਿਆਂ ਦੀ ਵਸੂਲੀ ਵੀ ਕੀਤੀ ਗਈ ਹੈ।

Advertisement
Advertisement
Advertisement
Advertisement
Advertisement
error: Content is protected !!