ਕੌਮਾਂਤਰੀ ਮਹਿਲਾ ਦਿਵਸ ’ ਤੇ ਮੁੱਖ ਮੰਤਰੀ ਨੇ ਔਰਤ ਪੱਖੀ ਪਹਿਲਕਦਮੀਆਂ ਦੀ ਕੀਤੀ ਵਰਚੂਅਲ ਸ਼ੁਰਆਤ

Advertisement
Spread information

ਡਿਪਟੀ ਕਮਿਸ਼ਨਰ ਨੇ ਕੌਮਾਤਰੀ ਮਹਿਲਾ ਦਿਵਸ ’ਤੇ ਔਰਤ ਵਰਗ ਨੂੰ ਦਿੱਤੀ ਮੁਬਾਰਕਬਾਦ

ਔਰਤਾਂ ਨੂੰ ਬੱਸਾਂ ’ਚ ਮੁਫ਼ਤ ਸਫ਼ਰ ਦੀਆਂ ਸਹੂਲਤਾਂ ਦੇਣਾ ਰਾਜ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ-ਰਾਮਵੀਰ


ਹਰਪ੍ਰੀਤ ਕੌਰ ,  ਸੰਗਰੂਰ, 8 ਮਾਰਚ:2021
          ਕੌਮਾਂਤਰੀ ਮਹਿਲਾ ਦਿਵਸ ਮੌਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦਿਆਂ ਵੱਖ-ਵੱਖ ਤਰਾਂ ਦੀਆਂ ਔਰਤਾਂ ਪੱਖੀ ਪਹਿਲਕਦਮੀਆਂ ਕਰਕੇ ਵਰਚੂਅਲ ਸ਼ੁਰੂਆਤ ਕੀਤੀ। ਵਰਚੂਅਲ ਪ੍ਰੋਗਰਾਮ ਦੌਰਾਨ ਘਰ ਘਰ ਰੋਜ਼ਗਾਰ ਤਹਿਤ ਨਵ ਨਿਯੁਕਤ ਮਹਿਲਾ ਸਕੂਲ ਅਧਿਆਪਕਾ ਨੂੰ ਨਿਯੁਕਤੀ ਪੱਤਰ, ਸਾਂਝ ਸ਼ਕਤੀ ਹੈਲਪ ਡੈਸਕ ਅਤੇ ਸਾਂਝ ਸ਼ਕਤੀ 181 ਹੈਲਪਲਾਈਨ ਦਾ ਉਦਘਾਟਨ, ਸੂਬੇ ’ਚ ਅਨੀਮੀਆਂ ਦੇ ਖਾਤਮੇ ਲਈ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਨਾਲ ਸਮਝੋਤੇ ਤੇ ਹਸਤਾਖਰ,ਲਿੰਗਕ ਸਮਾਨਤਾ ਤੇ ਜਾਗਰੂਕਤਾ ਆਦਿ ਦੀ ਸ਼ੁਰੂਆਤ ਕਰਦਿਆਂ ਔਰਤਾਂ ਨੂੰ ਮਹਿਲਾ ਦਿਵਸ ’ਤੇ ਸੁਭਕਾਮਨਾਵਾਂ ਦਿੱਤੀਆ।
          ਇਸ ਸਮਾਗਮ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਰਾਜ ਭਰ ਵਿਚ ਸੰਬੋਧਨ ਕਰਦਿਆਂ ਕਿਹਾ ਕਿ ਹਰੇਕ ਔਰਤ ਨੂੰ ਬਰਾਬਰੀ ਅਤੇ ਸਵੈ ਮਾਣ ਵਾਲਾ ਜੀਵਨ ਮੁਹੱਈਆ ਕਰਵਾਉਣ ਲਈ ਰਾਜ ਸਰਕਾਰ ਵਚਨਬੱਧ ਹੈ। ਉਨਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਔਰਤਾਂ ਨੂੰ ਸਰਕਾਰੀ ਨੌਕਰੀਆਂ ’ਚ 33 ਫੀਸਦੀ ਅਤੇ ਸ਼ਹਿਰੀ ਸਥਾਨਕ ਇਕਾਈਆਂ ਅਤੇ ਪੰਚਾਇਤ ਰਾਜ ਸੰਸਥਾਵਾਂ ਵਿੱਚ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਮੁਹੱਈਆ ਕਰਵਾਇਆ ਗਿਆ  ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਨੇ ਔਰਤਾਂ ਦੀ ਭਲਾਈ ਲਈ ਹਰ ਸੰਭਵ ਕਾਰਜ਼ ਕਰਨ ਲਈ ਯਤਨਸ਼ੀਲ ਹੈ।
          ਸਾਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ  ਸ੍ਰੀਮਤੀ ਅਰੁਣਾ ਚੌਧਰੀ ਨੇ ਔਰਤਾਂ ਨੂੰ ਰਾਜ ਸਰਕਾਰ ਵੱਲੋਂ ਕੌਮਾਂਤਰੀ ਮਹਿਲਾ ਦਿਵਸ ’ਤੇ ਬਣਦਾ ਮਾਣ ਸਨਮਾਨ ਦੇਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਵਿਸੇਸ ਤੌਰ ਤੇ ਧੰਨਵਾਦ ਕੀਤਾ। ਉਨਾਂ ਕਿਹਾ ਕਿ ਔਰਤਾਂ ਦੀ ਭਲਾਈ ਲਈ ਵਿਭਾਗ ਵੱਲੋਂ ਲਗਾਤਾਰ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਕੌਮਾਂਤਰੀ ਮਹਿਲਾ ਦਿਵਸ ’ਤੇ ਰਾਜ ਦੀਆਂ ਸਮੂਹ ਔਰਤਾਂ ਨੂੰ ਮੁਬਾਰਕਬਾਦ ਦਿੱਤੀ।
ਜ਼ਿਲਾ ਪੱਧਰ ’ਤੇ ਇਸ ਸਮਾਗਮ ਵਿਚ ਵਿਸ਼ੇਸ ਤੌਰ ਤੇ ਡਿਪਟੀ ਕਮਿਸਨਰ ਸ੍ਰੀ ਰਾਮਵੀਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਨਮੋਲ ਸਿੰਘ ਧਾਲੀਵਾਲ, ਜ਼ਿਲਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ, ਸਰਪੰਚ ਕਿਰਨਜੀਤ ਕੌਰ ਚੱਠੇ ਸੇਖਵਾਂ, ਐਮ.ਸੀ. ਵਾਰਡ ਵਿਦਿਆ ਦੇਵੀ, ਸਰਪੰਚ ਕੰਮੋ ਮਾਜਰਾ ਗੁਰਮੇਲ ਕੌਰ, ਐਮ.ਸੀ. ਯਾਦਵਿੰਦਰ ਕੌਰ ਸਮੇਤ ਸਖ਼ੀ ਵਨ ਸਟਾਪ ਸੈਂਟਰ ਦੇ ਅਧਿਕਾਰੀ ਅਤੇ ਹੋਰ ਹਾਜ਼ਰ ਸਨ।
          ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਕੌਮਾਤਰੀ ਮਹਿਲਾ ਦਿਵਸ ’ਤੇ ਸਮੂਹ ਔਰਤਾਂ ਨੰੂ ਜਿੱਥੇ ਵਧਾਈ ਦਿੱਤੀ, ਉਥੇ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਸਰਕਾਰੀ ਬੱਸਾਂ ’ਚ ਕਿਰਾਇਆ ਮਾਫ਼ ਕਰਨ ਦੀ ਸ਼ਲਾਘਾ ਕੀਤੀ। ਉਨਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਤੋਂ ਇਕ ਥਾਂ ਤੋਂ ਦੂਜੀ ਥਾਂ ਬੱਸਾਂ ਰਾਹੀ ਸਫ਼ਰ ਕਰਨ ਵਾਲੀਆਂ ਲੋੜਵੰਦ ਔਰਤਾਂ ਨੰੂ ਰਾਜ ਸਰਕਾਰ ਵੱਲੋਂ ਕੀਤਾ ਇਹ ਫੈਸਲਾ ਕਾਫ਼ੀ ਲਾਹੇਵੰਦ ਸਾਬਿਤ ਹੋਵੇਗਾ। ਉਨਾਂ ਕਿਹਾ ਕਿ ਔਰਤਾਂ ਅੱਜ ਦੇ ਆਧੁਨਿਕ ਯੁੱਗ ਵਿੱਚ ਕਿਸੇ ਵੀ ਖੇਤਰ ’ਚ ਘੱਟ ਨਹੀ ਹਨ। ਉਨਾਂ ਕਿਹਾ ਕਿ ਸਮਾਜ ਦੇ ਹਰੇਕ ਵਰਗ ਦੀ ਜਿੰਮੇਵਾਰੀ ਬਣਦੀ ਹੈ ਕਿ ਔਰਤਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇ।

Advertisement
Advertisement
Advertisement
Advertisement
Advertisement
error: Content is protected !!