ਰਘਵੀਰ ਹੈਪੀ , ਬਰਨਾਲਾ, 9 ਮਾਰਚ 2021 ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਵੱਲੋ੍ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਸ਼੍ਰੀ ਵਰਿੰਦਰ ਅਗਰਵਾਲ ਜੀ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਵੱਖ ਵੱਖ ਵੈਬੀਨਾਰਾਂ ਦਾ ਆਯੋਜਨ ਆਨਲਾਈਨ ਮੋਡ ਰਾਹੀਂ ਕੀਤਾ ਗਿਆ।ਸ਼੍ਰੀ ਰੁਪਿੰਦਰ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੌਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਪੁਰਾ ਮੌੜ ਦੇ ਵਿਦਿਆਰਥੀਆਂ ਅਤੇ ਅਧਿਆਪਕ ਸਾਹਿਬਾਨਾਂ, ਜਿਲ੍ਹਾ ਬਰਨਾਲਾ ਦੇ ਬਰਨਾਲਾ ਬਲਾਕ, ਮਹਿਲ ਕਲਾ ਬਲਾਕ ਅਤੇ ਸ਼ਹਿਣਾ ਬਲਾਕ ਦੀਆਂ ਆਂਗਣਵਾੜੀ ਵਰਕਰਾਂ ਲਈ ਵੈਬੀਨਾਰਾਂ ਦਾ ਆਯੋਜਨ ਕੀਤਾ ਗਿਆ।
ਮਾਨਯੋਗ ਸਕੱਤਰ ਜੀ ਵੱਲੋ੍ਦੱਸਿਆ ਗਿਆ ਕਿ ਇਹ ਮਾਰਚ ਦਾ ਮਹੀਨਾ ਵੂਮੈਨ ਇੰਪਾਵਰਮੈਂਟ ਦੇ ਮਹੀਨੇ ਦੇ ਤੌਰ ਤੇ ਮਨਾਇਆ ਜਾ ਰਿਹਾ ਹੈ, ਜਿਸ ਅਧੀਨ ਔਰਤਾਂ ਲਈ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਡਿਜੀਟਲ ਮੋਡ ਰਾਹੀਂ ਕੀਤਾ ਜਾ ਰਿਹਾ ਹੈ। ਇਸਤੋਂ ਇਲਾਵਾਂ ਵੈਬੀਨਾਰਾਂ ਵਿੱਚ ਸ਼ਾਮਿਲ ਵਿਦਿਆਰਥੀਆਂ ਅਤੇ ਅਧਿਆਪਕ ਸਾਹਿਬਾਨਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ, ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ-2017, ਨਾਲਸਾ ਵਿਕਟਿਮ ਕੰਪਨਸੇਸ਼ਨ ਸਕੀਮ ਫਾਰ ਵੂਮੈਨ-2018, ਘਰੇਲੂ ਹਿੰਸਾ ਸਬੰਧੀ ਐਕਟ-2005 ਆਦਿ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ।
ਅੰਤ ਵਿੱਚ ਮਾਨਯੋਗ ਸਕੱਤਰ ਜੀ ਨੇ ਦੱਸਿਆ ਗਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੇ ਫਰੰਟ ਆਫਿਸ ਦੇ ਫੋਨ ਨੰਬਰ 01679-243522 ਤੇ ਸਪੰਰਕ ਕਰਕੇ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਲਾਹ ਲਈ ਜਾ ਸਕਦਾ ਹੈ ਅਤੇ ਮੁਫਤ ਕਾਨੂੰਨੀ ਸੇਵਾਵਾਂ ਲਈ ਟੋਲ ਫ੍ਰੀ ਹੈਲਪਲਾਇਨ ਨੰਬਰ 1968 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।