ਅੰਤਰਰਾਸ਼ਟਰੀ ਮਹਿਲਾ ਦਿਵਸ- ਕ੍ਰਿਸ਼ੀ ਵਿਗਿਆਨ ਕੇਂਦਰ ਨੇ ਮਹਿਲਾਵਾਂ ਨੂੰ ਸਵੈ-ਰੋਜ਼ਗਾਰ ਰਾਹੀਂ ਜੀਵਨ ਪੱਧਰ ਉੱਚਾ ਚੁੱਕਣ ਲਈ ਕੀਤਾ ਉਤਸ਼ਾਹਿਤ

Advertisement
Spread information

ਰਵੀ ਸੈਣ , ਬਰਨਾਲਾ, 9 ਮਾਰਚ 2021

    ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਆਨ ਕੇਂਦਰ, ਹੰਡਿਆਇਆ ਵੱਲੋਂ ਕੇਂਦਰ ਦੇ ਐਸੋਸੀਏਟ ਡਾਇਰੈਕਟਰ ਡਾ. ਪ੍ਰਹਿਲਾਦ ਸਿੰਘ ਤੰਵਰ ਦੀ ਅਗਵਾਈ ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਮੌਕੇ ਨਗਰ ਪੰਚਾਇਤ ਹੰਡਿਆਇਆ ਦੇ ਪ੍ਰਧਾਨ ਅਸ਼ਵਨੀ ਕੁਮਾਰ ਅਤੇ ਉਪ ਪ੍ਰਧਾਨ ਪਤਲੂ ਰਾਮ ਨੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਕੇ.ਵੀ.ਕੇ. ਵੱਲੋਂ ਮਹਿਲਾਵਾਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਮਹਿਲਾਵਾਂ ਨੂੰ ਸਵੈ-ਸਹਾਇਤਾ ਸਮੂਹ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਇਹ ਵੀ ਦੱਸਿਆ ਕਿ ਜੋ ਮਹਿਲਾਵਾਂ ਸਵੈ-ਰੋਜ਼ਗਾਰ ਸ਼ੁਰੂ ਕਰਨਾ ਚਾਹੁੰਦੀਆਂ ਹਨ ਉਹ ਇਸ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਸਿਖਲਾਈ ਲੈ ਸਕਦੀਆਂ ਹਨ।

Advertisement

          ਇਸ ਮੌਕੇ ਡਾ. ਅੰਜੁਲੀ ਸ਼ਰਮਾ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਮੁੱਖ ਰਖਦਿਆਂ ਕਿਹਾ ਕਿ ਔਰਤਾਂ ਹਰ ਖੇਤਰ ਵਿੱਚ ਆਪਣੀ ਪ੍ਰਤਿਭਾ ਦਿਖਾ ਰਹੀਆਂ ਹਨ ਅਤੇ ਅਜੋਕੇ ਸਮੇਂ ਵਿੱਚ ਉਚੇ ਅਹੁਦਿਆਂ ਤੇ ਕੰਮ ਕਰ ਰਹੀਆਂ ਹਨ। ਉਨ੍ਹਾਂ ਉਦਾਹਰਨ ਦਿੰਦਿਆਂ ਕਿਹਾ ਕਿ ਮਦਰ ਟਰੇਸਾ ਨੇ ਗਰੀਬਾਂ ਦੀ ਸੇਵਾ ਕੀਤੀ ਅਤੇ ਉਨ੍ਹਾਂ ਨੂੰ ਨੋਬਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਸਾਡੇ ਦੇਸ਼ ਦੀ ਰਾਸ਼ਟਰਪਤੀ ਸ਼੍ਰੀਮਤੀ ਪ੍ਰਤਿਭਾ ਪਾਟਿਲ ਵੀ ਮਹਿਲਾ ਹੀ ਸਨ। ਇਸ ਲਈ ਉਨ੍ਹਾਂ ਨੇ ਔਰਤਾਂ ਨੂੰ ਖੁਦ ਨੂੰ ਮਰਦਾਂ ਨਾਲੋਂ ਕਦੇ ਵੀ ਘੱਟ ਨਹੀਂ ਸਮਝਣਾ ਚਾਹੀਦਾ। ਇਸ ਮੌਕੇ ਡਾ. ਸੁਰਿੰਦਰਾ ਸਿੰਘ ਨੇ ਮਹਿਲਾਵਾਂ ਨੂੰ ਸਵੈ-ਰੋਜ਼ਗਾਰ ਕਮਾ ਕੇ ਜੀਵਨ ਪੱਧਰ ਉੱਚਾ ਚੁੱਕਣ ਲਈ ਉਤਸ਼ਾਹਿਤ ਕੀਤਾ। ਇਸ ਤੋਂ ਇਲਾਵਾ ਡਾ. ਹਰਜੋਤ ਸਿੰਘ ਸੋਹੀ ਨੇ ਮਹਿਲਾਵਾਂ ਨੂੰ ਘਰੇਲੂ ਬਗੀਚੀ ਬਾਰੇ ਚਾਨਣਾ ਪਾਇਆ ਤਾਂ ਜੋ ਉਹ ਆਪਣੇ ਪਰਿਵਾਰ ਨੂੰ ਪੌਸ਼ਟਿਕ ਅਤੇ ਜ਼ਹਿਰ ਰਹਿਤ ਭੋਜਨ ਪ੍ਰਦਾਨ ਕਰਵਾ ਸਕਣ। ਡਾ. ਕਮਲਦੀਪ ਸਿੰਘ ਮਠਾੜੂ ਅਤੇ ਸ਼੍ਰੀ ਜਗਜੀਵਨ ਸਿੰਘ ਨੇ ਕੇ.ਵੀ.ਕੇ. ਦੀਆਂ ਪ੍ਰਦਰਸ਼ਨੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।

       ਇਸ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸਵੈ-ਸਹਾਇਤਾ ਸਮੂਹ ਵੱਲੋਂ ਵੀ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਤਾਂ ਜੋ ਘਰੇਲੂ ਔਰਤਾਂ ਨੂੰ ਨਵੀਂ ਸੇਧ ਮਿਲੇ ਅਤੇ ਉਹ ਸਹਾਇਕ ਧੰਦੇ ਅਪਣਾ ਕੇ ਦੇਸ਼ ਦੀ ਤਰੱਕੀ ਲਈ ਰਾਹ ਬਣਨ। ਸਮਾਗਮ ਦੇ ਅੰਤ ਵਿੱਚ ਕੇ.ਵੀ.ਕੇ. ਦੇ ਐਸੋਸੀਏਟ ਡਾਇਰੈਕਟਰ ਡਾ. ਤੰਵਰ ਵੱਲੋਂ ਆਏ ਹੋਏ ਮਹਿਮਾਨਾਂ ਅਤੇ ਮਹਿਲਾਵਾਂ ਦਾ ਸਵਾਗਤ ਕੀਤਾ ਗਿਆ।     

Advertisement
Advertisement
Advertisement
Advertisement
Advertisement
error: Content is protected !!