ਪੰਜਾਬੀ ਯੂਨੀਵਰਸਿਟੀ ਦੀ ਫੈਕਲਟੀ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ

Advertisement
Spread information

ਕਿਹਾ, ’90 ਕਰੋੜ ਰੁਪਏ ਦੀ ਗ੍ਰਾਂਟ ਨਾਲ ਪੰਜਾਬੀ ਯੂਨੀਵਰਸਿਟੀ ਨੂੰ ਮਿਲੇਗੀ ਵੱਡੀ ਰਾਹਤ’

ਯੂਨੀਵਰਸਿਟੀ ਦੀ ਕਰਜ਼ ਦੇਣਦਾਰੀ ਦਾ ਹਿਸਾਬ ਬਰਾਬਰ ਕਰਨ ਲਈ ਮਿਲੀ ਗ੍ਰਾਂਟ ਨਾਲ ਪੁਰਾਣਾ ਗੌਰਵ ਹੋਵੇਗਾ ਬਹਾਲ- ਰਜਿਸਟਰਾਰ ਪ੍ਰੋ. ਸਿੱਧੂ ਤੇ ਡੀਨ ਪ੍ਰੋ. ਜਗਰੂਪ ਕੌਰ


ਬਲਵਿੰਦਰ ਪਾਲ , ਪਟਿਆਲਾ, 9 ਮਾਰਚ:2021 
         ਪੰਜਾਬ ਸਰਕਾਰ ਵੱਲੋਂ ਆਪਣੇ ਬਜਟ ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੂੰ ਵੱਡੀ ਵਿੱਤੀ ਰਾਹਤ ਦਿੰਦਿਆਂ 90 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਿੱਤੇ ਜਾਣ ਨਾਲ ਯੂਨੀਵਰਸਿਟੀ ਦੀ ਅਧਿਆਪਕ ਫੈਕਲਟੀ ਨੇ ਰਾਹਤ ਮਹਿਸੂਸ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ।
ਇਸ ਬਜਟ ‘ਚ ਮਿਲੀ ਗ੍ਰਾਂਟ ਦਾ ਸਵਾਗਤ ਕਰਦਿਆਂ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਦਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਇਸ ਗ੍ਰਾਂਟ ਨਾਲ ਯੂਨੀਵਰਸਿਟੀ ਦਾ ਵਿੱਤੀ ਸੰਕਟ ਹੱਲ ਹੋਵੇਗਾ ਅਤੇ ਨਾਲ ਹੀ ਯੂਨੀਵਰਸਿਟੀ ਆਪਣੇ ਵੱਲੋਂ ਨਿਜੀ ਵਸੀਲਿਆਂ ‘ਤੇ ਵੀ ਗ਼ੌਰ ਕਰ ਰਹੀ ਹੈ ਤਾਂ ਕਿ ਅਸੀਂ ਸਵੈ ਨਿਰਭਰ ਹੋ ਸਕੀਏ। ਉਨ੍ਹਾਂ ਨੇ ਮੁੱੱਖ ਮੰਤਰੀ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਇਸ ਗ੍ਰਾਂਟ ਨਾਲ ਯੂਨੀਵਰਸਿਟੀ ਨੂੰ ਵੱਡਾ ਹੁਲਾਰਾ ਮਿਲੇਗਾ।
ਡੀਨ ਕਾਲਜਾਂ ਡਾ. ਜਗਰੂਪ ਕੌਰ ਨੇ ਕਿਹਾ ਕਿ ਇਸ ਗ੍ਰਾਂਟ ਨਾਲ ਉਨ੍ਹਾਂ ਨੂੰ ਉਮੀਦ ਜਾਗੀ ਹੈ ਕਿ ਯੂਨੀਵਰਸਿਟੀ ਦਾ ਗੌਰਵ ਬਹਾਲ ਰਹੇਗਾ, ਕਿਉਂਕਿ ਇਹ ਯੂਨੀਵਰਸਿਟੀ ਪੰਜਾਬ ਦੇ ਮਾਲਵੇ ਦੇ ਕਈ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਨੂੰ ਵਿੱਦਿਆ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸ੍ਰੀਮਤੀ ਰਵਨੀਤ ਕੌਰ ਦੀ ਅਗਵਾਈ ਹੇਠ ਜੋ ਵਿੱਤੀ ਘਾਟੇ ਸਬੰਧੀਂ ਜੋ ਤਜਵੀਜ ਉਨ੍ਹਾਂ ਨੇ ਬਣਾ ਕੇ ਭੇਜੀ ਸੀ, ਉਹ ਸਾਰੀ ਮੰਨਕੇ ਪੰਜਾਬ ਸਰਕਾਰ ਨੇ 90 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਹੈ।
ਪੰਜਾਬੀ ਯੂਨੀਵਰਸਿਟੀ ਟੀਚਰਜ ਐਸੋਸੀਏਸ਼ਨ ਦੇ ਪ੍ਰਧਾਨ ਪ੍ਰੋ. ਨਿਸ਼ਾਨ ਸਿੰਘ ਦਿਉਲ ਨੇ ਪੂਟਾ ਦੀ ਪੂਰੀ ਕਾਰਜਕਾਰਨੀ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਇਸੇ ਤਰ੍ਹਾਂ ਭਵਿੱਖ ‘ਚ ਵੀ ਯੂਨੀਵਰਸਿਟੀ ਦੀਆਂ ਵਿੱਤੀ ਲੋੜਾਂ ਪੂਰਾ ਕਰਦੇ ਹੋਏ ਯੂਨੀਵਰਸਿਟੀ ਦੀ ਉਨਤੀ ‘ਚ ਆਪਣਾ ਸਹਿਯੋਗ ਕਰੇਗੀ। ਉਨ੍ਹਾਂ ਕਿਹਾ ਕਿ ਇਸ ਗ੍ਰਾਂਟ ਨਾਲ ਯੂਨੀਵਰਸਿਟੀ ਆਪਣੇ ਕਰਜ ਦਾ ਹਿਸਾਬ ਬਰਾਬਰ ਕਰਨ ‘ਚ ਸਫ਼ਲ ਹੋਵੇਗੀ।
ਡਾ. ਨਿਸ਼ਾਨ ਸਿੰਘ ਦੇ ਨਾਲ ਮੌਜੂਦ ਪੂਟਾ ਦੇ ਸਕੱਤਰ ਡਾ. ਅਵਨੀਤ ਪਾਲ ਸਿੰਘ, ਮੀਤ ਪ੍ਰਧਾਨ ਡਾ. ਮਨਿੰਦਰ ਸਿੰਘ ਤੇ ਕਾਰਜਕਾਰੀ ਮੈਂਬਰ ਡਾ. ਰਾਜਿੰਦਰ ਸਿੰਘ ਨੇ ਵੀ ਕਿਹਾ ਕਿ ਉਨ੍ਹਾਂ ਨੂੰ ਪੂਰਨ ਉਮੀਦ ਹੈ ਕਿ ਪੰਜਾਬ ਸਰਕਾਰ ਇਸੇ ਤਰ੍ਹਾਂ ਅੱਗੇ ਵੀ ਯੂਨੀਵਰਸਿਟੀ ਦੀ ਮਦਦ ਕਰਦੀ ਰਹੇਗੀ ਤਾਂ ਕਿ ਯੂਨੀਵਰਸਿਟੀ ਪੰਜਾਬੀ ਭਾਸ਼ਾ, ਸੱਭਿਆਚਾਰ ਤੇ ਵਿਰਸੇ ਦੀ ਸੇਵਾ ਕਰਦੀ ਰਹੇ।
ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਦੇ ਮੁਖੀ ਡਾ. ਮਮਤਾ ਸ਼ਰਮਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਨੇ ਯੂਨੀਵਰਸਿਟੀ ਨੂੰ ਵਿੱਤੀ ਸੰਕਟ ‘ਚੋਂ ਕੱਢਣ ਲਈ 90 ਕਰੋੜ ਰੁਪਏ ਦੀ ਗ੍ਰਾਂਟ ਦੇ ਕੇ ਯੂਨੀਵਰਸਿਟੀ ਦੇ ਹਰ ਵਰਗ ਲਈ ਬਹੁਤ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਉਨ੍ਹਾਂ ਉਮੀਦ ਜਤਾਈ ਕਿ ਯੂਨੀਵਰਸਿਟੀ ਮੁੜ ਤੋਂ ਬੁਲੰਦੀਆਂ ਛੂਹੇਗੀ।
ਯੂਨੀਵਰਸਿਟੀ ਦੇ ਪ੍ਰਬੰਧਕੀ ਅਫ਼ਸਰ ਡਾ. ਪ੍ਰਭਲੀਨ ਸਿੰਘ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੀ ਕਰਜ਼ ਦੇਣਦਾਰੀ ਦੇ ਹਿਸਾਬ ਨੂੰ ਬਰਾਬਰ ਕਰਨ ਲਈ ਦਿੱਤੀ ਗਈ 90 ਕਰੋੜ ਰੁਪਏ ਦੀ ਗ੍ਰਾਂਟ ਨਾਲ ਯੂਨੀਵਰਸਿਟੀ ਦੀ ਕਾਰਜਪ੍ਰਣਾਲੀ ਸੁਖਾਲਿਆਂ ਅੱਗੇ ਵੱਧੇਗੀ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਉਮੀਦ ਜਤਾਈ ਕਿ ਇਸ ਨਾਲ ਯੂਨੀਵਰਸਿਟੀ ਭਵਿੱਖ ‘ਚ ਵੀ ਪੰਜਾਬ ਸਰਕਾਰ ਦੀ ਮਦਦ ਨਾਲ ਆਪਣੀਆਂ ਪੁਰਾਣੀਆਂ ਲੀਹਾਂ ‘ਤੇ ਚੱਲਦੀ ਹੋਈ ਵਿਦਿਆਰਥੀਆਂ ਨੂੰ ਵਿੱਦਿਆ ਦਾ ਦਾਨ ਪ੍ਰਦਾਨ ਕਰੇਗੀ।

Advertisement
Advertisement
Advertisement
Advertisement
Advertisement
error: Content is protected !!