ਹਰਪ੍ਰੀਤ ਕੌਰ, ਸੰਗਰੂਰ 12 ਮਾਰਚ:2021
ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜਿਲ਼ੇ ’ਚ ਅੱਜ ਮਿਸ਼ਨ ਫਤਿਹ ਤਹਿਤ 18 ਪਾਜਿਟਿਵ ਮਰੀਜ਼ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਸਿਹਤਯਾਬ ਹੋਏ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਦਿੱਤੀ।
ਉਨਾਂ ਅੱਜ ਸਫ਼ਲ ਇਲਾਜ ਤੋਂ ਬਾਅਦ ਤੰਦਰੁਸਤ ਹੋਏ 18 ਮਰੀਜ਼ਾਂ ਨੂੰ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਦੇ ਬਚਾਅ ਅਤੇ ਸਾਵਧਾਨੀਆਂ ਬਾਰੇ ਜਾਣੂ ਕਰਵਾਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ’ਚ ਵੱਡੀ ਕਾਮਯਾਬੀ ਹੈ ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।
ਉਨਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ’ਤੇ ਮਾਸਕ ਜ਼ਰੂਰ ਪਾਉਣ। ਉਨਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।