ਮਿਸ਼ਨ ਫਤਿਹ- ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 3323 ਸੈਂਪਲ ਲਏ,  ਮਰੀਜ਼ਾਂ ਦੇ ਠੀਕ ਹੋਣ ਦੀ ਦਰ 93.14% ਹੋਈ

Advertisement
Spread information

ਦਵਿੰਦਰ ਡੀ.ਕੇ. ਲੁਧਿਆਣਾ, 12 ਮਾਰਚ 2021

ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 3323 ਸੈਂਪਲ ਲਏ ਗਏ।
ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 28456 ਮਰੀਜ਼ਾਂ ਵਿਚੋਂ 93.14% (26504 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕੁਝ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 3323 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 905 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 26504 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 163 ਮਰੀਜ਼ (133 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 30 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 711827 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 711293 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 678337 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 534 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 28456 ਹੈ, ਜਦਕਿ 4500 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 6 ਮੌਤਾਂ ਦੀ ਪੁਸ਼ਟੀ ਹੋਈ ਹੈ (1 ਜ਼ਿਲ੍ਹਾ ਲੁਧਿਆਣਾ, 1 ਸੰਗਰੂਰ, 1 ਫਾਜਿਲਕਾ, 1 ਹੁਸ਼ਿਆਰਪੁਰ, 1 ਫਤਿਹਗੜ੍ਹ ਸਾਹਿਬ ਅਤੇ 1 ਜ਼ਿਲ੍ਹਾ ਜਲੰਧਰ ਨਾਲ ਸਬੰਧਤ ਹੈੈ)। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 1047 ਅਤੇ 525 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 59841 ਵਿਅਕਤੀਆਂ ਨੂੰ ਘਰਾਂ ‘ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 2533 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 202 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।
ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ, ਜਿਸ ਨਾਲ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।

Advertisement
Advertisement
Advertisement
Advertisement
Advertisement
Advertisement
error: Content is protected !!