ਹੁਣ ਸ਼ਿਫਟਾਂਂ ‘ਚ ਹੋਣਗੀਆਂ ,ਸਰਕਾਰੀ ਸਕੂਲਾਂ ਦੀਆਂ ਭਲ੍ਹਕੇ ਸ਼ੁਰੂ ਹੋ ਰਹੀਆਂ ਘਰੇਲੂ ਪ੍ਰੀਖਿਆਵਾਂ

Advertisement
Spread information

ਵਿਦਿਆਰਥੀਆਂ ਦੀ ਕੋਰੋਨਾ ਤੋਂ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਲਿਆ ਫੈਸਲਾ, ਵਿਭਾਗ ਵੱਲੋਂ ਸੋਧੀ ਹੋਈ ਡੇਟਸ਼ੀਟ ਜਾਰੀ


ਰਘਵੀਰ ਹੈਪੀ , ਬਰਨਾਲਾ, 14 ਮਾਰਚ 2021
          ਸਕੂਲ ਸਿੱਖਿਆ ਵਿਭਾਗ ਵੱਲੋਂ ਨੌਨ ਬੋਰਡ ਜਮਾਤਾਂ ਦੀਆਂ ਅੱਜ 15 ਮਾਰਚ ਨੂੰ ਸ਼ੁਰੂ ਹੋ ਰਹੀਆਂ ਸਾਲਾਨਾ ਘਰੇਲੂ ਪ੍ਰੀਖਿਆਵਾਂ ਵੀ ਸਵੇਰ ਅਤੇ ਸ਼ਾਮ ਦੇ ਸ਼ੈਸਨ ਦੌਰਾਨ ਸ਼ਿਫਟਾਂ ਵਿੱਚ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਵਰਨਣਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਸੂਬੇ ਵਿੱਚ ਕੋਰੋਨਾ ਮਹਾਂਮਾਰੀ ਦੇ ਵਧਦੇ ਖਤਰੇ ਦੌਰਾਨ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਸਾਰੀਆਂ ਜਮਾਤਾਂ ਲਈ ਪ੍ਰੀਖਿਆਵਾਂ ਛੁੱਟੀਆਂ ਦਾ ਐਲਾਨ ਕਰਦਿਆਂ ਵਿਦਿਆਰਥੀਆਂ ਨੂੰ ਘਰਾਂ ਵਿੱਚ ਹੀ ਰਹਿਕੇ ਪੇਪਰਾਂ ਦੀ ਤਿਆਰੀ ਕਰਨ ਦੇ ਆਦੇਸ਼ ਦਿੱਤੇ ਗਏ ਹਨ।ਇਸ ਦੌਰਾਨ ਪਹਿਲੀ ਤੋਂ ਚੌਥੀ, ਛੇਵੀਂ, ਸੱਤਵੀ,ਨੌਵੀਂ ਅਤੇ ਗਿਆਰਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਦੀ ਇਕੱਤਰਤਾ ਘੱਟ ਕਰਨ ਲਈ ਇਹਨਾਂ ਜਮਾਤਾਂ ਦੀਆਂ ਪ੍ਰੀਖਿਆਵਾਂ ਵੀ ਇਕੱਠਿਆਂ ਲੈਣ ਦੀ ਬਜਾਏ ਸ਼ਿਫਟਾਂ ਵਿੱਚ ਲੈਣ ਲਈ ਵਿਭਾਗ ਵੱਲੋਂ ਮੁੜ ਤੋਂ ਸੋਧੀ ਹੋਈ ਡੇਟਸ਼ੀਟ ਜਾਰੀ ਕੀਤੀ ਗਈ ਹੈ।
          ਸ੍ਰ ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਸ੍ਰੀਮਤੀ ਹਰਕੰਵਲਜੀਤ ਕੌਰ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਦੱਸਿਆ ਕਿ ਸੋਧੀ ਹੋਈ ਡੇਟਸ਼ੀਟ ਅਨੁਸਾਰ ਸਵੇਰ ਦਾ ਸੈਸ਼ਨ ਸਵੇਰੇ 9.00 ਵਜੇ ਤੋਂ ਦੁਪਹਿਰ 12.00 ਵਜੇ ਤੱਕ ਹੋਵੇਗਾ ਅਤੇ 20 ਮਿੰਟ ਦੀ ਬਰੇਕ ਉਪਰੰਤ ਬਾਅਦ ਦੁਪਹਿਰ 12.20 ਤੋਂ 3.20 ਤੱਕ ਸ਼ਾਮ ਦਾ ਸ਼ੈਸਨ ਹੋਵੇਗਾ।ਸੈਕੰਡਰੀ ਸਕੂਲਾਂ ਦੇ ਛੇਵੀਂ ਅਤੇ ਗਿਆਰਵੀਂ ਜਮਾਤਾਂ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਸਵੇਰ ਦੇ ਸੈਸ਼ਨ ਦੌਰਾਨ 9.00 ਵਜੇ ਤੋਂ 12.00 ਵਜੇ ਤੱਕ ਹੋਵੇਗੀ ਜਦਕਿ ਸੱਤਵੀਂ ਅਤੇ ਨੌਵੀਂ ਜਮਾਤਾਂ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਸ਼ਾਮ ਦੇ ਸੈਸ਼ਨ ਦੌਰਾਨ ਬਾਅਦ ਦੁਪਹਿਰ 12.20 ਤੋਂ 3.20 ਵਜੇ ਤੱਕ ਹੋਵੇਗੀ। ਸ੍ਰੀਮਤੀ ਜਸਬੀਰ ਕੌਰ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਸ੍ਰੀਮਤੀ ਵਸੁੰਧਰਾ ਕਪਿਲਾ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਦੱਸਿਆ ਕਿ ਪ੍ਰਾਇਮਰੀ ਸਕੂਲਾਂ ਦੇ ਤੀਜੀ ਅਤੇ ਚੌਥੀ ਜਮਾਤ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਸਵੇਰ ਦੇ ਸੈਸ਼ਨ ਦੌਰਾਨ 9.00 ਵਜੇ ਤੋਂ 12.00 ਵਜੇ ਤੱਕ ਹੋਵੇਗੀ ਜਦਕਿ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਸ਼ਾਮ ਦੇ ਸੈਸ਼ਨ ਦੌਰਾਨ ਬਾਅਦ ਦੁਪਹਿਰ 12.20 ਤੋਂ 3.20 ਵਜੇ ਤੱਕ ਹੋਵੇਗੀ। ਇਸ ਦੌਰਾਨ ਕੋਰੋਨਾ ਪਾਜੀਟਿਵ ਦੀ ਵਜ੍ਹਾ ਨਾਲ ਪ੍ਰੀਖਿਆ ਨਾ ਦੇ ਸਕਣ ਵਾਲੇ ਵਿਦਿਆਰਥੀਆਂ ਦੀ ਪ੍ਰੀਖਿਆ ਬਾਅਦ ਵਿੱਚ ਨਵਾਂ ਪ੍ਰਸ਼ਨ ਪੱਤਰ ਜਾਰੀ ਕਰਕੇ ਲਈ ਜਾਵੇਗੀ।
             ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਮੂਹ ਸਕੂਲਾਂ ਨੂੰ ਪ੍ਰੀਖਿਆਵਾਂ ਦੌਰਾਨ ਸਿਹਤ ਅਤੇ ਸਿੱਖਿਆ ਵਿਭਾਗ ਵੱਲੋਂ ਜਾਰੀ ਕੋਵਿਡ ਬਚਾਅ ਹਦਾਇਤਾਂ ਦਾ ਪਾਲਣ ਯਕੀਨੀ ਬਣਾਉਣ ਲਈ ਆਦੇਸ਼ ਦਿੱਤੇ ਗਏ ਹਨ।ਇਸ ਦੌਰਾਨ ਸਮੂਹ ਸਕੂਲ ਸਟਾਫ ਅਤੇ ਵਿਦਿਆਰਥੀਆਂ ਲਈ ਮਾਸਕ ਦਾ ਇਸਤੇਮਾਲ ਲਾਜਮੀ ਹੋਵੇਗਾ।ਵਿਦਿਆਰਥੀਆਂ ਨੂੰ ਪਾਣੀ ਦੀ ਬੋਤਲ ਆਦਿ ਸਮੇਤ ਹੋਰ ਸਟੇਸ਼ਨਰੀ ਸਮਾਨ  ਆਪੋ ਆਪਣਾ ਲਿਆਉਣ ਲਈ ਕਿਹਾ ਜਾਵੇਗਾ।ਇਸ ਤਰ੍ਹਾਂ ਦਾ ਸਮਾਨ ਇੱਕ ਦੂਜੇ ਨਾਲ ਸਾਂਝਾ ਕਰਨ ਦੀ ਮਨਾਹੀ ਹੋਵੇਗੀ।
Advertisement
Advertisement
Advertisement
Advertisement
Advertisement
error: Content is protected !!