ਹਰਪ੍ਰੀਤ ਕੌਰ, ਸੰਗਰੂਰ, 14 ਮਾਰਚ 2021
ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ ਜੇ. ਈ. ਈ. ਮੇਨ ਫ਼ਰਵਰੀ 2021 ਦੇ ਐਲਾਨੇ ਗਏ ਨਤੀਜੇ ਵਿੱਚ ਮੈਰੀਟੋਰੀਅਸ ਸਕੂਲ ਘਾਬਦਾਂ ਦੇ 42 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ। ਇਹ ਜਾਣਕਾਰੀ ਪਿੰਸੀਪਲ ਡਾ. ਮੁਨੀਸ਼ ਮੋਹਨ ਸ਼ਰਮਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਵਿੱਚ 14 ਲੜਕੇ ਅਤੇ 28 ਲੜਕੀਆਂ ਹਨ।
ਪ੍ਰਿੰਸੀਪਲ ਸ੍ਰੀ ਸ਼ਰਮਾ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਉਪਲੱਬਧੀ ਦਾ ਸਿਹਰਾ ਸਕੂਲ ਦੇ ਮਿਹਨਤੀ ਅਤੇ ਯੋਗ ਸਟਾਫ ਨੂੰ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਤੋਂ ਚਲ ਰਿਹਾ ਇਹ ਸਕੂਲ ਆਪਣੀਆਂ ਅਕਾਦਮਿਕ ਪ੍ਰਾਪਤੀਆਂ ਕਰਕੇ ਇਲਾਕੇ ਦਾ ਮੋਹਰੀ ਸਕੂਲ ਹੈ । ਸਕੂਲ ਵਿੱਚ ਮੁਕਾਬਲੇ ਦੀਆਂ ਹੋਰ ਪ੍ਰੀਖਿਆਵਾਂ ਲਈ ਵੀ ਬੈਚ ਚਲਦੇ ਹਨ।
ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਜ਼ਰੀਏ ਸਿੱਖਿਆ ਦੀਆਂ ਹੋਰ ਬਾਰੀਕੀਆਂ ਬਾਰੇ ਸਿਖਲਾਈ ਦਿੱਤੀ ਜਾਂਦੀ ਹੈ । ਉਨ੍ਹਾਂ ਕਿਹਾ ਕਿ ਮੈਰੀਟੋਰੀਅਸ ਸਕੂਲ ਦੇ 2021-22 ਸੈਸ਼ਨ ਦੇ ਦਾਖਲਿਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 2014 ਵਿੱਚ ਮੈਰੀਟੋਰੀਅਸ ਸਕੂਲ ਖੋਲ੍ਹੇ ਗਏ ਸਨ ਜਿਨ੍ਹਾਂ ਵਿਚ ਵਿਦਿਆਰਥੀਆਂ ਦੀ ਪਡ੍ਹਾਈ ਰਹਿਣ ਸਹਿਣ ਅਤੇ ਖਾਣ ਪੀਣ ਦਾ ਮੁਫਤ ਪ੍ਰਬੰਧ ਹੈ ।