ਗੁਰਸੇਵਕ ਨਗਰ ਵਿਖੇ ਮਨਾਇਆ ਸ਼੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ

Advertisement
Spread information

ਰਘਵੀਰ ਹੈਪੀ , ਬਰਨਾਲਾ, 14 ਮਾਰਚ 2021

          ਸਥਾਨਕ ਗੁਰਸੇਵਕ ਨਗਰ ਧਨੌਲਾ ਰੋਡ ’ਤੇ ਗੌਰਮਿੰਟ ਪ੍ਰਾਇਮਰੀ ਸਕੂਲ ਵਿਖੇ ਸਮੂਹ ਨਗਰ ਨਿਵਾਸੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮੇਂ ਬਾਬਾ ਪ੍ਰੀਤਮ ਸਿੰਘ ਕਾਲੀ ਕੰਬਲੀ ਵਾਲੇ ਅਤੇ ਹਰਜਿੰਦਰ ਸਿੰਘ ਦੇ ਜਥੇ ਵਲੋਂ ਕੀਰਤਨ ਕਰਨ ਉਪਰੰਤ ਸ੍ਰੀ ਆਖੰਡ ਪਾਠ ਸਾਹਿਬ ਜੀ ਦਾ ਭੋਗ ਪਾਇਆ ਗਿਆ। ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਪ੍ਰਸਿੱਧ ਫੌਜਦਾਰੀ ਵਕੀਲ ਸ੍ਰ. ਰਾਜਦੇਵ ਸਿੰਘ ਖ਼ਾਲਸਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

      ਸਮਾਗਮ ਨੂੰ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਸ੍ਰ. ਰਾਜਦੇਵ ਸਿੰਘ ਖ਼ਾਲਸਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵਲੋਂ ਵਿਖਾਏ ਮਾਰਗ ’ਤੇ ਸਾਨੂੰ ਸਭ ਨੂੰ ਚੱਲਣ ਦੀ ਲੋੜ ਹੈ ਅਤੇ ਉਨਾਂ ਦੀਆਂ ਸਿੱਖਿਆਵਾਂ ਤਹਿਤ ਸਮਾਜ ਵਿਚ ਸੁਧਾਰ ਕਰਨ ਦੀ ਵੀ ਜ਼ਰੂਰਤ ਹੈ। ਉਨਾਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਪਾਵਨ ਬਾਣੀ ਮਾਨਵਤਾ ਦਾ ਸੁਚੱਜਾ ਮਾਰਗ ਦਰਸ਼ਨ ਕਰਦੀ ਹੈ। ਉਨਾਂ ਸੰਗਤ ਨੂੰ ਗੁਰਬਾਣੀ ਦੀਆਂ ਮੁੱਲਵਾਨ ਸਿੱਖਿਆਵਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ।            ਇਸ ਸਮੇਂ ਦੀਪ ਸੰਘੇੜਾ ਸਿਆਸੀ ਸਕੱਤਰ ਕੇਵਲ ਸਿੰਘ ਢਿੱਲੋਂ, ਹੈਪੀ ਢਿੱਲੋਂ, ਕੌਂਸਲਰ ਗੁਰਜੀਤ ਸਿੰਘ, ਗੁਰੂ ਰਵਿਦਾਸ ਕਮੇਟੀ ਪ੍ਰਧਾਨ ਮਲਕੀਤ ਸਿੰਘ ਸੰਧੂ, ਸੱਤਪਾਲ ਸਿੰਘ, ਕੁਲਦੀਪ ਸਿੰਘ, ਗੁਰਸੇਵਕ ਸਿੰਘ, ਸੁੱਖਾ ਢਿੱਲੋਂ, ਅਵਤਾਰ ਸਿੰਘ ਸੰਧੂ ਪੀ.ਏ ਟੂ ਖ਼ਾਲਸਾ, ਨਰਸਿੰਗ ਕਾਲਜ ਦੇ ਚੇਅਰਮੈਨ ਮਾਸਟਰ ਸੁਦਾਗਰ ਸਿੰਘ, ਜੰਗੀਰ ਸਿੰਘ ਸੂਚ, ਕਰਮਜੀਤ ਸਿੰਘ, ਜੱਗੂ ਸਿੰਘ, ਡਾ: ਰਾਜੀਆ, ਕਰਮਾ ਸਿੰਘ ਫਰਵਾਹੀ ਆਦਿ ਤੋਂ ਇਲਾਵਾਂ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।

Advertisement
Advertisement
Advertisement
Advertisement
error: Content is protected !!