ਅਸ਼ੋਕ ਵਰਮਾ , ਬਠਿੰਡਾ, 14 ਮਾਰਚ 2021
ਜ਼ਿਲ੍ਹੇ ਅੰਦਰ ਕੋਵਿਡ-19 ਤਹਿਤ ਕੁੱਲ 155976 ਸੈਂਪਲ ਲਏ ਗਏ। ਜਿਨ੍ਹਾਂ ਵਿੱਚੋਂ 10054 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 9587 ਕਰੋਨਾ ਪੀੜਤ ਤੰਦਰੁਸਤ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ । ਇਸ ਸਮੇਂ ਜ਼ਿਲ੍ਹੇ ਵਿੱਚ ਕੁੱਲ 234 ਕੇਸ ਐਕਟਿਵ ਹਨ ਤੇ ਹੁਣ ਤੱਕ 233 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਵੀ ਹੋ ਚੁੱਕੀ ਹੈ। ਇਹ ਜਾਣਕਾਰੀ ਕਾਰਜਕਾਰੀ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਪ੍ਰੈਸ ਨਾਲ ਸਾਂਝੀ ਕੀਤੀ।
ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਅੱਗੇ ਹੋਰ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ 4 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ ।