ਸਲੋਗਨ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ
ਹਰਪ੍ਰੀਤ ਕੌਰ , ਸੰਗਰੂਰ 15 ਮਾਰਚ:2021
ਪੰਜਾਬ ਸਰਕਾਰ ਵੱੱਲੋਂ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਰਕਾਰੀ ਮਿਡਲ ਸਕੂਲ ਕੰਧਾਰਗੜ ਛੰਨਾ ਵਿਖੇ ਵਿਦਿਆਰਥੀਆਂ ਦੇ ਸਲੋਗਨ ਮੁਕਾਬਲੇ ਕਰਵਾਏ ਗਏ। ਸਕੂਲ ਦੇ ਮੁੱਖ ਅਧਿਆਪਕ ਸ੍ਰੀਮਤੀ ਮਨਜੀਤ ਕੌਰ ਵੱੱਲੋਂ ਵਿਦਿਆਰਥੀਆਂ ਨੂੰ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ ਜੀਵਨ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ ਗਿਆ।
ਉਨਾਂ ਦੱਸਿਆ ਕਿ ਸਲਗੋਨ ਲਿਖਣ ਮੁਕਾਬਲਿਆਂ ’ਚ ਪਰਮਜੋਤ ਕੌਰ ਅੱਠਵੀਂ ਕਲਾਸ ਨੇ ਪਹਿਲੀ ਪੁਜ਼ੀਸ਼ਨ ਹਰਵਿੰਦਰ ਕੌਰ ਕਲਾਸ ਸੱਤਵੀਂ ਦੂਜੀ ਅਤੇ ਵੀਰਪਾਲ ਕੌਰ ਤੇ ਮਹਿਕਦੀਪ ਕੌਰ ਛੇਵੀਂ ਕਲਾਸ ਨੇ ਤੀਜੀ ਪੁਜ਼ੀਸ਼ਨ ਪ੍ਰਾਪਤ ਕੀਤੀ। ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਸਕੂਲ ਮੁੱੱਖੀ ਵੱੱਲੋਂ ਇਨਾਮ ਤਕਸੀਮ ਕੀਤੇ ਗਏ।
ਇਸ ਤੋਂ ਪਹਿਲਾ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਮਨਜੀਤ ਕੌਰ ਨੇ ਕਿਹਾ ਕਿ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮ ਵਿਦਿਆਰਥੀਆਂ ਨੂੰ ਗੁਰੁ ਸਾਹਿਬਾਨ ਦੇ ਫਲਸਫੇ ਨੂੰ ਸਮਝਣ ‘ਚ ਮਦਦ ਕਰਨਗੇ। ਉਹਨਾਂ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ਵਿਚ ਵੱੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਪੜਾਈ ਦੇ ਨਾਲ-ਨਾਲ ਅਜਿਹੀਆਂ ਗਤੀਵਿਧੀਆਂ ਮਨੁੱੱਖ ਦੇ ਸਰਵਪੱਖੀ ਵਿਕਾਸ ‘ਚ ਸਹਾਈ ਹੁੰਦੀਆਂ ਹਨ। ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕ ਮੌਜੂਦ ਸਨ।