ਮਿਸ਼ਨ ਫਤਿਹ-43 ਪੌਜੇਟਿਵ ਮਰੀਜ਼ਾਂ ਨੇ ਕੋਰੋਨਾ ਨੂੰ ਹਰਾਇਆ,ਤੰਦਰੁਸਤ ਹੋ ਕੇ ਪਹੁੰਚੇ ਘਰ -ਡਿਪਟੀ ਕਮਿਸ਼ਨਰ

Advertisement
Spread information

ਰਿੰਕੂ ਝਨੇੜੀ  ,ਸੰਗਰੂਰ 15 ਮਾਰਚ:2021
ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜਿਲ਼ੇ ’ਚ ਅੱਜ ਮਿਸ਼ਨ ਫਤਿਹ ਤਹਿਤ  43 ਪਾਜਿਟਿਵ ਮਰੀਜ਼ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਸਿਹਤਯਾਬ ਹੋਏ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਦਿੱਤੀ।
ਉਨਾਂ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ 35 ਮਰੀਜ਼ਾਂ ਨੇ ਹੋਮਆਈਸੋਲੇਸ਼ਨ , 3 ਮਰੀਜ਼ ਡੀ.ਐਮ.ਸੀ ਲੁਧਿਆਣਾ, 1 ਮਰੀਜ਼ ਅਪੋਲੋ ਲੁਧਿਆਣਾ ਤੋਂ, 1 ਮਰੀਜ਼ ਦਿੱਲੀ ਹਾਰਟ ਬਠਿੰਡਾ ਤੋਂ, 1 ਮਰੀਜ਼ ਸੀ.ਐਮ.ਸੀ , 1 ਮਰੀਜ਼ ਜੀ.ਐਮ.ਸੀ ਚੰਡੀਗੜ ਤੋਂ ਅਤੇ 1 ਮਰੀਜ਼ ਸਿਵਲ ਹਸਪਤਾਲ ਸੰਗਰੂਰ ਤੋਂ ਇਲਾਜ ਦੌਰਾਨ ਕਰੋਨਾ ਨੂੰ ਹਰਾ ਕੇ ਸਿਹਤਯਾਬ ਹੋਏ। ਉਨਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ’ਚ ਵੱਡੀ ਕਾਮਯਾਬੀ ਹੈ ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।
ਉਨਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ’ਤੇ ਮਾਸਕ ਜ਼ਰੂਰ ਪਾਉਣ। ਉਨਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।

Advertisement
Advertisement
Advertisement
Advertisement
Advertisement
error: Content is protected !!