ਕੋਵਿਡ-19 ਹਦਾਇਤਾਂ ਦੀ ਪਾਲਣਾ ਨਾਲ 5 ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਸ਼ੁਰੂ

Advertisement
Spread information

ਰਵੀ ਸੈਣ , ਬਰਨਾਲਾ, 16 ਮਾਰਚ 2021

         ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਜਾਣ ਵਾਲੀਆਂ ਸਾਲਾਨਾ ਪ੍ਰੀਖਿਆਵਾਂ ਦੀ ਸ਼ੁਰੂਆਤ ਕੋਵਿਡ-19 ਤੋਂ ਬਚਾਅ ਦੀਆਂ ਹਦਾਇਤਾਂ ਦੇ ਪਾਲਣ ਨਾਲ ਸ਼ੁਰੂ ਹੋਈ ਪੰਜਵੀਂ ਜਮਾਤ ਦੀ ਪ੍ਰੀਖਿਆ ਨਾਲ ਹੋ ਗਈ ਹੈ। ਪ੍ਰੀਖਿਆ ਦੇ ਪਹਿਲੇ ਦਿਨ ਵਿਦਿਆਰਥੀ ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਮਾਸਕ ਪਹਿਨ ਕੇ ਬੋਰਡ ਵੱਲੋਂ ਸਥਾਪਤ ਪ੍ਰੀਖਿਆ ਕੇਂਦਰਾਂ ਵਿੱਚ ਪਹੁੰਚੇ।

Advertisement

          ਸ੍ਰੀਮਤੀ ਜਸਬੀਰ ਕੌਰ, ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਸ੍ਰੀਮਤੀ ਵਸੁੰਧਰਾ ਕਪਿਲਾ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਦੱਸਿਆ ਕਿ  ਸਵੇਰ ਦੇ ਸੈਸ਼ਨ ਦੌਰਾਨ ਸਮੂਹ ਪ੍ਰੀਖਿਆ ਕੇਂਦਰਾਂ ‘ਤੇ  ਪਹਿਲੀ ਭਾਸ਼ਾ ਦੀ ਪ੍ਰੀਖਿਆ ਹੋਈ ਅਤੇ ਵਿਦਿਆਰਥੀ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਜਾਰੀ ਕੋਰੋਨਾ ਬਚਾਅ ਸਾਵਧਾਨੀਆਂ ਦਾ ਪਾਲਣ ਕਰਦਿਆਂ ਪ੍ਰੀਖਿਆਵਾਂ ਦੇਣ ਲਈ ਸਕੂਲਾਂ ਵਿੱਚ ਪਹੁੰਚੇ। ਸਰਕਾਰੀ ਪ੍ਰਾਇਮਰੀ ਸਕੂਲ ਜੰਗੀਆਣਾ,ਸਰਕਾਰੀ ਪ੍ਰਾਇਮਰੀ ਸਕੂਲ ਸੁਰਜੀਤਪੁਰਾ,ਸਰਕਾਰੀ ਪ੍ਰਾਇਮਰੀ ਸਕੂਲ ਸੇਖਾ ਦੱਖਣੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸੇਖਾ ਮੇਨ ਆਦਿ ਸਕੂਲਾਂ ਦੇ ਮੁਖੀਆਂ ਨੇ ਦੱਸਿਆ ਕਿ ਅੱਜ ਪ੍ਰੀਖਿਆਵਾਂ ਲਈ ਸਕੂਲ ਆਉਣ ਵਾਲੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਜਿੱਥੇ ਮਾਸਕ ਪਹਿਨ ਕੇ ਸਕੂਲ ਆਉਣ, ਪੇਪਰ ਕਰਨ ਲਈ ਲੋੜੀਂਦੀ ਸਮੱਗਰੀ ਆਪੋ ਆਪਣੀ ਲਿਆਉਣ ਆਦਿ ਹਦਾਇਤਾਂ ਦੀ ਵਟਸਐਪ ਗਰੁੱਪਾਂ ਰਾਹੀਂ ਅਗਾਊਂ ਜਾਣਕਾਰੀ ਦਿੱਤੀ ਗਈ ਉੱਥੇ ਹੀ ਸਕੂਲਾਂ ਵਿੱਚ ਸੈਨੇਟਾਈਜ਼ਰ ਅਤੇ ਮਾਸਕ ਉਪਲਬਧ ਕਰਵਾਏ ਗਏ। ਬੋਰਡ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਦਾ ਤਾਪਮਾਨ ਵੀ ਚੈੱਕ ਕੀਤਾ ਗਿਆ। ਵਿਦਿਆਰਥੀਆਂ ਨੂੰ ਆਪਣੀ ਪਾਣੀ ਦੀ ਬੋਤਲ,ਜੁਮੈਟਰੀ, ਪੈੱਨ ਅਤੇ ਪੈਨਸਿਲ ਆਦਿ ਦੂਜੇ ਵਿਦਿਆਰਥੀਆਂ ਨਾਲ ਸਾਂਝਾ ਨਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਮੁਖੀਆਂ ਨੇ ਦੱਸਿਆ ਕਿ ਸੋਸ਼ਲ ਡਿਸਟੈਂਸ ਬਣਾਈ ਰੱਖਣ ਲਈ ਇੱਕ ਡੈਸਕ ‘ਤੇ ਸਿਰਫ਼ ਇੱਕ ਵਿਦਿਆਰਥੀ ਹੀ ਬਿਠਾਇਆ ਗਿਆ।

Advertisement
Advertisement
Advertisement
Advertisement
Advertisement
error: Content is protected !!