ਜਿਲ੍ਹਾ ਸਿੱਖਿਆ ਅਫ਼ਸਰ ਨੇ ਕੀਤੀ ਪੰਜਵੀਂ ਦੇ ਪ੍ਰੀਖਿਆ ਕੇਂਦਰਾਂ ਦੀ ਚੈਕਿੰਗ

Advertisement
Spread information

ਬੱਚਿਆਂ ਨੂੰ ਵਧੀਆ ਪੇਪਰ ਕਰਨ ਅਤੇ ਅਧਿਆਪਕਾਂ ਨੂੰ ਹੋਰ ਮਿਹਨਤ ਕਰਨ ਲਈ ਕੀਤਾ ਪ੍ਰੇਰਿਤ


ਰਘਵੀਰ ਹੈਪੀ ,  ਬਰਨਾਲਾ 16ਮਾਰਚ 2021 
       ਡੀ ਈ ਓ ਐਲੀਮੈਂਟਰੀ ਸ੍ਰੀਮਤੀ ਜਸਵੀਰ ਕੌਰ ਨੇ ਪੰਜਵੀਂ ਜਮਾਤ ਦੇ ਪੰਜਾਬੀ ਦੇ ਪੇਪਰ ਸਮੇਂ ਸਕੂਲਾਂ ਦੀ ਵਿਜਟ ਕੀਤੀ । ਜਿਸ ਵਿਚ ਸਭ ਤੋਂ ਪਹਿਲਾਂ ਸਰਕਾਰੀ ਪ੍ਰਾਇਮਰੀ ਸਕੂਲ ਸੁਰਜੀਤਪੁਰਾ ਵਿਜਟ ਕੀਤਾ ਗਿਆ ।  ਉਸ ਤੋਂ ਬਾਅਦ ਸਰਕਾਰੀ ਪ੍ਰਾਇਮਰੀ ਸਕੂਲ ਸੇਖਾ ਦੱਖਣੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸੇਖਾ ਮੇਨ ਚੈੱਕ ਕੀਤੇ ਗਏ। ਸਕੂਲਾਂ ਦੀ ਵਿਜਟ ਦੌਰਾਨ ਸਾਰੇ ਪ੍ਰਬੰਧ ਤਸੱਲੀਬਖ਼ਸ਼ ਪਾਏ ਗਏ, ਕੋਵਿਡ ਦੀਆਂ ਹਦਾਇਤਾਂ ਦੀ ਪਾਲਣਾ ਹੋ ਰਹੀ ਸੀ ਅਤੇ ਸਾਰੇ ਬੱਚਿਆਂ ਦੇ ਮਾਸਕ ਪਾਏ ਹੋਏ ਸਨ। ਇਸ ਸਮੇਂ ਹੈਂਡ ਟੀਚਰ ਸ੍ਰੀਮਤੀ ਸੁਖਵਿੰਦਰ ਕੌਰ, ਹੈਂਡ ਟੀਚਰ ਸ੍ਰ ਮਾਲਵਿੰਦਰ ਸਿੰਘ ਅਤੇ ਸ੍ਰੀ ਨਰਿੰਦਰ ਕੁਮਾਰ ਢਿਲਵਾਂ ਵੀ ਹਾਜ਼ਰ ਸਨ।ਸ੍ਰ ਮਾਲਵਿੰਦਰ ਸਿੰਘ ਨੇ ਦੱਸਿਆ ਕਿ ਪੇਪਰ ਕੋਵਿਡ ਦੀਆਂ ਹਦਾਇਤਾਂ ਅਨੁਸਾਰ ਹੀ ਹੋ ਰਹੇ ਹਨ ਅਤੇ ਸਫ਼ਾਈ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ।
Advertisement
Advertisement
Advertisement
Advertisement
Advertisement
error: Content is protected !!