ਜਲ ਸਪਲਾਈ ਤੇ ਸੀਵਰੇਜ਼ ਦਾ ਨਜਾਇਜ਼ ਕੁਨੈਕਸ਼ਨ ਲਾਇਆ ਤਾਂ ,,,

Advertisement
Spread information

ਹਰਪ੍ਰੀਤ ਕੌਰ ,ਸੰਗਰੂਰ 17 ਮਾਰਚ  2021 
ਵਧੀਕ ਜ਼ਿਲਾ ਮੈਜਿਸਟਰੇਟ ਸ੍ਰੀ ਅਨਮੋਲ ਸਿੰਘ ਧਾਲੀਵਾਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲਾ ਸੰਗਰੂਰ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਹਰ ਇੱਕ ਲੋੜਵੰਦ ਵਿਅਕਤੀ, ਸਮਰੱਥ ਅਧਿਕਾਰੀ ਦੀ ਲਿਖਤੀ ਪ੍ਰਵਾਨਗੀ ਉਪਰੰਤ ਹੀ ਪਾਣੀ ਦੀ ਸਪਲਾਈ ਅਤੇ ਸੀਵਰੇਜ਼ ਕੁਨੈਕਸ਼ਨ ਲਵਾਏਗਾ ਅਤੇ ਆਪਣੇ ਪੱਧਰ ’ਤੇ ਨਜਾਇਜ਼ ਤੌਰ ’ਤੇ ਪਾਣੀ ਦੀ ਸਪਲਾਈ ਦੇ ਕੁਨੈਕਸ਼ਨ ਨਹੀਂ ਲਾਏਗਾ। ਇਹ ਹੁਕਮ 16 ਮਈ 2021 ਤੱਕ ਲਾਗੂ ਰਹਿਣਗੇ।
      ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕਈ ਵਾਰ ਧਿਆਨ ਵਿੱਚ ਆਉਂਦਾ ਹੈ ਕਿ ਕੁਝ ਵਿਅਕਤੀਆਂ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਵਿੱਚ ਨਜਾਇਜ ਤੌਰ ’ਤੇ ਅਣ-ਅਧਿਕਾਰਤ ਜਲ ਸਪਲਾਈ ਜਾਂ ਸੀਵਰੇਜ ਕੁਨੈਕਸ਼ਨ ਆਪਣੇ ਪੱਧਰ ’ਤੇ ਲਾਏ ਜਾਂਦੇ ਹਨ ਅਤੇ ਕਈ ਵਾਰ ਅਜਿਹੀ ਵਜਾ ਕਰਕੇ ਗਲੀਆਂ -ਨਾਲੀਆਂ ਦਾ ਗੰਦਾ ਪਾਣੀ ਪੀਣ ਵਾਲੇ ਪਾਣੀ ਵਿੱਚ ਮਿਲ ਜਾਂਦਾ ਹੈ ਅਤੇ ਇਸ ਦੇ ਸਿੱਟੇ ਵੱਜੋਂ ਭਿਆਨਕ ਬੀਮਾਰੀ ਫੈਲ ਸਕਦੀ ਹੈ ਅਤੇ ਜਾਨ-ਮਾਲ ਦਾ ਨੁਕਸਾਨ ਹੋ ਸਕਦਾ ਹੈ।

Advertisement
Advertisement
Advertisement
Advertisement
Advertisement
error: Content is protected !!