ਡਿਪਟੀ ਕਮਿਸ਼ਨਰ ਵੱਲੋਂ ਕਰੋਨਾ ਵਿਰੁੱਧ ਸੈਂਪਲਿੰਗ ਅਤੇ ਕੰਟੈਕਟ ਟਰੇਸਿੰਗ ਵਧਾਉਣ ਦੇ ਹੁਕਮ

Advertisement
Spread information

19 ਮਾਰਚ ਨੂੰ 575 ਖੁਰਾਕਾਂ ਵੈਕਸੀਨ ਲਾਈ ਅਤੇ 15 ਨਵੇਂ ਕਰੋਨਾ ਕੇਸ ਆਏ


ਹਰਿੰਦਰ ਨਿੱਕਾ , ਬਰਨਾਲਾ, 19 ਮਾਰਚ 2021 
       ਜ਼ਿਲਾ ਬਰਨਾਲਾ ਵਿੱਚ ਕਰੋਨਾ ਕੇਸ ਵਧਣ ਤੋਂ ਰੋਕਣ ਲਈ ਟੈਸਟਿੰਗ ਵਧਾਈ ਜਾਵੇ ਅਤੇ ਵੱਧ ਤੋਂ ਵੱਧ ਯੋਗ ਲੋਕਾਂ ਨੂੰ ਵੈਕਸੀਨ ਲਈ ਪ੍ਰੇਰਿਤ ਕੀਤਾ ਜਾਵੇ। ਇਹ ਨਿਰਦੇਸ਼ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰੰਘ ਫੂਲਕਾ ਵੱਲੋਂ ਅੱਜ ਸਿਹਤ ਵਿਭਾਗ ਸਣੇ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੇ ਗਏ। ਉਨਾਂ ਕਿਹਾ ਕਿ ਜ਼ਿਲਾ ਬਰਨਾਲਾ ਵਿਚ 18 ਸਰਕਾਰੀ ਸਿਹਤ ਸੰਸਥਾਵਾਂ ਤੋਂ ਇਲਾਵਾ 11 ਪ੍ਰਾਈਵੇਟ ਹਸਪਤਾਲਾਂ ਨੂੰ ਵੈਕਸੀਨੇਸ਼ਨ ਲਈ ਸੂਚੀਬੱਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਏਅਰ ਫੋਰਸ ਸਟੇਸ਼ਨ ਵੱਲੋਂ ਵੀ ਵੈਕਸੀਨੇਸ਼ਨ ਸੈਂਟਰ ਬਣਾਇਆ ਗਿਆ ਹੈ। ਇਸ ਤਰਾਂ ਜ਼ਿਲਾ ਬਰਨਾਲਾ ਵਿਚ ਕਰੀਬ 30 ਵੈਕਸੀਨੇਸ਼ਨ ਸੈਂਟਰ ਸਥਾਪਿਤ ਕੀਤੇ ਗਏ ਹਨ, ਤਾਂ ਜੋ ਫਰੰਟ ਲਾਈਨ ਵਰਕਰਾਂ, ਸੀਨੀਅਰ ਸਿਟੀਜ਼ਨਾਂ ਅਤੇ 45 ਸਾਲ ਤੋਂ ਉਪਰ ਦੇ ਸਹਿ ਰੋਗਾਂ ਵਾਲੇ ਵਿਅਕਤੀਆਂ ਦੇ ਵੈਕਸੀਨ ਲਾਈ ਜਾ ਸਕੇ। ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਰੋਨਾ ਵਿਰੁੱਧ ਟੈਸਟਿੰਗ ਅਤੇ ਕੰਟੈਕਟ ਟਰੇਸਿੰਗ ਸਮਰੱਥਾ ਵਧਾਈ ਜਾਵੇ ਤਾਂ ਜੋ ਕਰੋਨਾ ਵਾਇਰਸ ਨੂੰ ਮੁੜ ਫੈਲਣ ਤੋਂ ਰੋਕਿਆ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ  ਚਲਾਨਾਂ ਸਬੰਧੀ ਪੁਲੀਸ ਵਿਭਾਗ ਤੋਂ ਰਿਪੋਰਟ ਲਈ ਅਤੇ ਕਰੋਨਾ ਤੋਂ ਬਚਾਅ ਸਬੰਧੀ ਸਰਕਾਰ ਦੇ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਾਉਣ ’ਤੇ ਜ਼ੋਰ ਦਿੱਤਾ।  
     ਇਸ ਮੌਕੇ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲੇ ਵਿੱਚ ਵੱਡੇ ਪੱਧਰ ’ਤੇ ਸਿਹਤ ਕਰਮੀਆਂ ਨੂੰ ਵੈਕਸੀਨ ਲਾਈ ਜਾ ਚੁੱਕੀ ਹੈ ਅਤੇ ਅਜੇ ਵੀ ਇਹ ਮੁਹਿੰਮ ਜਾਰੀ ਹੈ। ਉਨਾਂ ਦੱਸਿਆ ਕਿ 19 ਮਾਰਚ ਨੰੂ  26 ਸਿਹਤ ਕਰਮੀਆਂ ਨੰੂ ਪਹਿਲੀ ਖੁਰਾਕ, 18 ਸਿਹਤ ਕਰਮੀਆਂ ਨੂੰ ਦੂਜੀ ਖੁਰਾਕ, 323 ਫਰੰਟ ਲਾਈਨ ਵਰਕਰਾਂ ਨੂੰ ਪਹਿਲੀ ਖੁਰਾਕ, 8 ਨੂੰ ਦੂਜੀ ਖੁਰਾਕ, 45 ਤੋਂ 60 ਸਾਲ ਦੇ 44 ਵਿਅਕਤੀਆਂ ਨੂੰ ਪਹਿਲੀ ਖੁਰਾਕ ਤੇ 60 ਸਾਲ ਤੋਂ ਉਪਰ ਦੇ 156 ਵਿਅਕਤੀਆਂ ਨੂੰ ਵੈਕਸੀਨ ਦੀ ਪਹਿਲੀ ਖੁਰਾਕ ਲਾਈ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਕੁੱਲ 575 ਖੁਰਾਕਾਂ ਵੈਕਸੀਨ 19 ਮਾਰਚ ਨੂੰ ਲਾਈ ਗਈ ਹੈ। ਉਨਾਂ ਦੱਸਿਆ ਕਿ 19 ਮਾਰਚ ਨੂੰ ਜ਼ਿਲਾ ਬਰਨਾਲਾ ਵਿਚ 15 ਨਵੇਂ ਕਰੋਨਾ ਕੇਸ ਆਏ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਸਣੇ ਹੋਰ ਵਿਭਾਗਾਂ ਨੂੰ ਕਰੋਨਾ ਵਾਇਰਸ ਵਿਰੁੱਧ ਮੁਹਿੰਮ ਵਿਚ ਸਹਿਯੋਗ ਦਾ ਸੱਦਾ ਦਿੱਤਾ ਤਾਂ ਜੋ ਜ਼ਿਲੇ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ  (ਜ) ਸ੍ਰੀ ਆਦਿਤਯ ਡੇਚਲਵਾਲ, ਐਸਡੀਐਮ ਸ੍ਰੀ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਕਿਰਨ ਸ਼ਰਮਾ, ਐਸਪੀ ਹਰਵੰਤ ਕੌਰ, ਸਿਵਲ ਸਰਜਨ ਡਾ. ਹਰਿੰਦਰਜੀਤ ਸਿੰਘ ਤੇ ਸਾਰੇ ਐਸਐਮਓ ਹਾਜ਼ਰ ਸਨ।

Advertisement
Advertisement
Advertisement
Advertisement
Advertisement
error: Content is protected !!