ਖੇਤੀਬਾੜੀ ਵਿਭਾਗ ਵੱਲੋੋਂ ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ ਤਹਿਤ ਪਿੰਡ ਢਿੱਲਵਾਂ ਵਿਖੇ ਕਿਸਾਨ ਜਾਗਰੁਕਤਾ ਕੈਂਪ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵੱਲੋੋਂ ਜਿਲ੍ਹੇ ਅੰਦਰ ਕਿਸਾਨਾਂ ਨੂੰ ਖੇਤੀ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ ਤਹਿਤ ਕਿਸਾਨ ਸਿਖਲਾਈ ਕੈਂਪਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ। ਇਸੇ ਲੜੀ ਤਹਿਤ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ ਚਰਨਜੀਤ ਸਿੰਘ ਕੈਂਥ ਦੀ ਅਗਵਾਈ ਹੇਠ ਪਿੰਡ ਢਿੱਲਵਾਂ (ਬਲਾਕ ਸ਼ਹਿਣਾ) ਵਿਖੇ ਚੌੌਥਾ ਕਿਸਾਨ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ।
ਕੈਂਪ ਵਿੱਚ ਸਾਮਿਲ ਕਿਸਾਨਾਂ ਨੂੰ ਸੰਬੋੋਧਿਤ ਕਰਦਿਆ ਡਾ ਚਰਨਜੀਤ ਸਿੰਘ ਕੈਂਥ,ਮੁੱਖ ਖੇਤੀਬਾੜੀ ਅਫਸਰ ਬਰਨਾਲਾ ਨੇ ਜਿੱਥੇ ਮਿੱਟੀ ਅਤੇ ਪਾਣੀ ਪਰਖ ਦੀ ਮਹੱਤਤਾ ਤੋੋਂ ਕਿਸਾਨਾਂ ਨੂੰ ਜਾਣੂ ਕਰਵਾਇਆ ਉੱਥੇ ਝੋੋਨੇ ਦੀ ਸਿੱਧੀ ਬਿਜਾਈ ਬਾਰੇ ਜਾਣਕਾਰੀ ਦਿਦਿਆਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਲਈ ਵੀ ਕਿਸਾਨਾਂ ਨੂੰ ਅਪੀਲ ਕੀਤੀ।ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਦੋੋਂ ਵੀ ਕੋੋਈ ਬੀਜ, ਖਾਦ ਅਤੇ ਕੀੜੇਮਾਰ ਦਵਾਈਆਂ ਦੀ ਖਰੀਦ ਕੀਤੀ ਜਾਵੇ ਤਾਂ ਇਸ ਦਾ ਪੱਕਾ ਬਿੱਲ ਜਰੂਰ ਲਿਆ ਜਾਵੇ।ਇਸ ਦੌੋਰਾਨ ਸਫਲ ਕਿਸਾਨ ਨਿਰਭੈ ਸਿੰਘ ਨੇ ਪਿਛਲੇ ਸਮੇਂ ਦੌੌਰਾਨ ਝੋੋਨੇ ਦੀ ਸਿੱਧੀ ਬਿਜਾਈ ਦੀ ਸਫਲ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ।
ਇਸ ਤੋੋਂ ਇਲਾਵਾ ਡਾ ਜ਼ਸਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ, ਡਾ ਸੁਖਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਵੀ ਖੇਤੀ ਨਾਲ ਸੰਬੰਧਤ ਵੱਖ ਵੱਖ ਵਿਸ਼ਿਆ ਤੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ।ਇਸ ਮੌੌਕੇ ਨਵਦੀਪ ਸਿੰਘ ਖੇਤੀਬਾੜੀ ਉਪ ਨਿਰੀਖਕ, ਸੁਨੀਲ ਕੁਮਾਰ ਖੇਤੀਬਾੜੀ ਸਬ ਇੰਸਪੈਕਟਰ, ਦੀਪਕ ਕੁਮਾਰ ਤੇ ਸੁਖਪਾਲ ਸਿੰਘ ਸਹਾਇਕ ਟੈਕਨੋਲੌੌਜੀ ਮੈਨੇਜਰੋੋਂ, ਮੱਖਣ ਲਾਲ ਤੋੋਂ ਇਲਾਵਾ ਹੋੋਰ ਕਿਸਾਨ ਵੀ ਹਾਜਰ ਸਨ।