ਰਘਵੀਰ ਹੈਪੀ , ਬਰਨਾਲਾ,22 ਮਾਰਚ 2021
ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਹਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਬਹੁਪੱਖੀ ਉਪਰਾਲੇ ਲਗਾਤਾਰ ਜਾਰੀ ਹਨ। ਸਰਕਾਰੀ ਸਕੂਲਾਂ ‘ਚ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਉਣ ਦੇ ਨਾਲ ਨਾਲ ਪੜਾਉਣ ਦੀਆਂ ਐਜੂਸੈਟ,ਪ੍ਰਾਜੈਕਟਰ, ਐਲ.ਸੀ.ਡੀ ਅਤੇ ਈ-ਕੰਟੈਂਟ ਜਿਹੀਆਂ ਤਕਨੀਕਾਂ ਦੀਆਂ ਅਤਿ-ਆਧੁਨਿਕ ਸਹੂਲਤਾਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਰੋਜ਼ਾਨਾ ਅੱਜ ਦਾ ਸ਼ਬਦ ਗਤੀਵਿਧੀ ਜਰੀਏ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦਾ ਗੂੜ੍ਹ ਗਿਆਨ ਦੇਣ ਦੇ ਨਾਲ ਨਾਲ ਸਮੇਂ ਦੀ ਮੰਰੁਜ਼ਗਾਰ ਦੇ ਮੌਕਿਆਂ ਦੌਰਾਨ ਅੰਗਰੇਜ਼ੀ ਭਾਸ਼ਾ ਦੀ ਵਧਦੀ ਜਰੂਰਤ ਨੂੰ ਵੀ ਸਰਕਾਰੀ ਸਕੂਲਾਂ ਵੱਲੋਂ ਵਿਦਿਆਰਥੀਆਂ ਦੀ ਜਰੂਰਤ ਅਨੁਸਾਰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਸ੍ਰ ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ,ਸ੍ਰੀਮਤੀ ਜਸਬੀਰ ਕੌਰ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਸ੍ਰੀਮਤੀ ਵਸੁੰਧਰਾ ਕਪਿਲਾ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਨੇ ਦੱਸਿਆ ਕਿ ਵਿਭਾਗੀ ਹਦਾਇਤਾਂ ਅਨੁਸਾਰ ਜਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਅੰਗਰੇਜ਼ੀ ਮਾਧਿਅਮ ਦੀ ਸਹੂਲਤ ਉਪਲਬਧ ਹੈ।ਸੀਨੀਅਰ ਸੈਕੰਡਰੀ ਜਮਾਤਾਂ ਦੇ ਸਾਇੰਸ ਸਟਰੀਮ ਦੇ ਨਾਲ ਨਾਲ ਕੋਈ ਵੀ ਵਿਦਿਆਰਥੀ ਸਵੈ ਇੱਛਾ ਨਾਲ ਹੇਠਲੀਆਂ ਜਮਾਤਾਂ ਵਿੱਚ ਅੰਗਰੇਜ਼ੀ ਮਾਧਿਅਮ ਦੀ ਚੋਣ ਕਰ ਸਕਦਾ ਹੈ।ਅਧਿਕਾਰੀਆਂ ਨੇ ਦੱਸਿਆ ਕਿ ਮੌਜ਼ੂਦਾ ਸੈਸ਼ਨ ਦੌਰਾਨ ਜਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ 8752 ਵਿਦਿਆਰਥੀ ਅੰਗਰੇਜ਼ੀ ਮਾਧਿਅਮ ਵਿੱਚ ਸਿੱਖਿਆ ਹਾਸਿਲ ਕਰ ਰਹੇ ਹਨ।ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਧੂ ਪੱਤੀ ਬਰਨਾਲਾ ਦੇ ਪ੍ਰਿੰਸੀਪਲ ਡਾ.ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਮੌਜ਼ੂਦਾ ਸੈਸ਼ਨ ਦੌਰਾਨ ਉਹਨਾਂ ਦੇ ਸਕੂਲ ਵਿੱਚ 349 ਵਿਦਿਆਰਥੀ ਅੰਗਰੇਜ਼ੀ ਮਾਧਿਅਮ ਵਿੱਚ ਸਿੱਖਿਆ ਹਾਸਿਲ ਕਰ ਰਹੇ ਹਨ।ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੱਟੂ ਦੇ ਪ੍ਰਿੰਸੀਪਲ ਸ੍ਰੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਵਿੱਚ 145 ਵਿਦਿਆਰਥੀ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਦੇ ਪ੍ਰਿੰਸੀਪਲ ਸ੍ਰੀਮਤੀ ਵਿਨਸੀ ਜਿੰਦਲ ਅਨੁਸਾਰ ਉਹਨਾਂ ਦੇ ਸਕੂਲ ਵਿੱਚ 241 ਵਿਦਿਆਰਥੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਕਲਾਂਂ ਦੇ ਪ੍ਰਿੰਸੀਪਲ ਸ੍ਰ ਦਰਸ਼ਨ ਸਿੰਘ ਅਨੁਸਾਰ ਉਹਨਾਂ ਦੇ ਸਕੂਲ ਵਿੱਚ 135 ਅਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬੀਹਲਾ ਦੇ ਮੁਖੀ ਸ੍ਰ ਹਰਪ੍ਰੀਤ ਸਿੰਘ ਦੀਵਾਨਾ ਅਨੁਸਾਰ ਉਹਨਾਂ ਦੇ ਸਕੂਲ ਵਿੱਚ 140 ਵਿਦਿਆਰਥੀ ਅੰਗਰੇਜ਼ੀ ਮਾਧਿਅਮ ਵਿੱਚ ਸਿੱਖਿਆ ਹਾਸਿਲ ਕਰ ਰਹੇ ਹਨ। ਸਕੂਲ ਮੁਖੀ ਨੇ ਦੱਸਿਆ ਕਿ ਅਗਲੇ ਸੈਸ਼ਨ ਦੇ ਦਾਖਲਿਆਂ ਲਈ ਵੀ ਵਿਦਿਆਰਥੀ ਆਪਣੀ ਇੱਛਾ ਅਨੁਸਾਰ ਪੰਜਾਬੀ ਜਾਂ ਅੰਗਰੇਜ਼ੀ ਮਾਧਿਅਮ ਰੱਖ ਸਕਦੇ ਹਨ।