ਅਸ਼ੋਕ ਵਰਮਾ , ਬਠਿੰਡਾ 24 ਮਾਰਚ 2021
21 ਮਾਰਚ ਦੀ ਬਾਘਾ ਪੁਰਾਣਾ ਵਿੱਖੇ ਆਯੋਜਿਤ ਕਿਸਾਨ ਮਹਾਂ ਸੰਮੇਲਨ ਨੂੰ ਸਫ਼ਲ ਬਣਾਉਣ ਲਈ ਵਿਧਾਇਕਾ ਪ੍ਰੋ ਰੁਪਿੰਦਰ ਕੌਰ ਰੂਬੀ ਨੇ ਹਲਕਾ ਬਠਿੰਡਾ ਦਿਹਾਤੀ ਦੇ ਸਮੂਹ ਅਹੁਦੇਦਾਰਾਂ, ਵਲੰਟੀਅਰ ਅਤੇ ਕਿਸਾਨ ਭਰਾਵਾਂ ਦਾ ਧੰਨਵਾਦ ਕੀਤਾ। ਵਿਧਾਇਕਾ ਪ੍ਰੋ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ 21 ਮਾਰਚ ਨੂੰ ਬਾਘਾਪੁਰਾਣਾ ਵਿੱਖੇ ਆਯੋਜਿਤ ਕਿਸਾਨ ਮਹਾਂ ਸੰਮੇਲਨ ਵਿੱਚ ਸੂਬੇ ਭਰ ਵਿੱਚੋ ਰਿਕਾਰਡ ਤੋੜ ਇਕੱਠ ਹੋਇਆ ਹੈ ।
ਜਿਸ ਵਿੱਚ ਹਲਕਾ ਬਠਿੰਡਾ ਦਿਹਾਤੀ ਤੋਂ ਸੈਂਕੜੇ ਲੋਕਾਂ ਨੇ ਹਿੱਸਾ ਲਿਆ ਹੈ। ਵਿਧਾਇਕਾ ਪ੍ਰੋ ਰੂਬੀ ਨੇ ਕਿਹਾ ਕਿ ਭਾਜਪਾ ਦੇ ਕਿਸਾਨ ਵਿਰੋਧੀ ਤਿੰਨ ਬਿੱਲ ਨੂੰ ਵਾਪਿਸ ਕਰਵਾਉਣ ਨੂੰ ਲੈ ਕੇ ਦਿੱਲੀ ਬਾਰਡਰ ਉੱਤੇ ਚੱਲ ਰਹੇ ਸੰਘਰਸ਼ ਵਿੱਚ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ ਖੁੱਲ ਕੇ ਹਿਮਾਇਤ ਕੀਤੀ ਹੈ। ਜਿਸ ਦੇ ਨਤੀਜੇ ਵਜੋਂ ਪੰਜਾਬ ਵਿੱਚ ਆਯੋਜਿਤ ਕਿਸਾਨ ਮਹਾਂ ਸੰਮੇਲਨ ਵਿੱਚ ਲੋਕਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਹੈ। ਉਹਨਾਂ ਕਿਹਾ ਕਿ ਇਸ ਮਹਾਂ ਸੰਮੇਲਨ ਦਾ ਮੱਕਸਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਅੜੀਅਲ ਰਵਈਏ ਅਤੇ ਕਾਂਗਰਸ ਦੇ ਦੋਗਲੇ ਚੇਹਰੇ ਨੂੰ ਨੰਗਾ ਕਰਨਾ ਸੀ।
ਵਿਧਾਇਕਾ ਪ੍ਰੋ ਰੂਬੀ ਨੇ ਕਿਹਾ ਕਿ ਇਹਨਾਂ ਰਿਵਾਇਤੀ ਰਾਜਨੀਤਕ ਪਾਰਟੀਆਂ ਤੋਂ ਲੋਕ ਘੁੱਟਣ ਮਹਿਸੂਸ ਕਰ ਰਹੇ ਹਨ ਜਿਸ ਲਈ 2022 ਦੀ ਚੋਣਾਂ ਵਿੱਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਨੂੰ ਤਿਆਰ ਬੈਠੇ ਹਨ।
ਵਿਧਾਇਕਾ ਪ੍ਰੋ ਰੂਬੀ ਨੇ ਕਿਹਾ ਕਿ ਉਹਨਾਂ ਨੇ ਪੰਜਾਬ ਦੀ ਵਿਧਾਨਸਭਾ ਵਿੱਚ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਂਦੇ ਹੋਏ ਕਿਸਾਨਾਂ ਦੇ ਮੁੱਦੇ ਨਰਮਾਂ ਦੀ ਐਮ ਐਸ ਪੀ ਤੇ ਖ਼ਰੀਦ ਯਕੀਨੀ ਬਣਾਉਣ, ਕਿਸਾਨੀ ਕਰਜ਼ੇ, ਫ਼ਸਲਾਂ ਦੇ ਮੁਆਵਜ਼ੇ, ਖੇਤਾਂ ਨੂੰ ਨਹਿਰੀ ਪਾਣੀ ਪਹੁੰਚਾਉਣ ਆਦਿ ਕਿਸਾਨੀ ਨਾਲ ਸੰਬੰਧਿਤ ਮੁੱਦੇ ਚੁੱਕੇ ਹਨ। ਵਿਧਾਇਕਾ ਪ੍ਰੋ ਰੂਬੀ ਨੇ ਕਿਹਾ ਕਿ 2022 ਵਿੱਚ ਸੂਬੇ ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਕਿਸਾਨੀ, ਬੇਰੁਜ਼ਗਾਰੀ, ਸਿਹਤ ਅਤੇ ਸਿੱਖਿਆ ਵਿੱਚ ਵੱਡੇ ਪੱਧਰ ਤੇ ਸੁਧਾਰ ਕੀਤੇ ਜਾਣਗੇ।
Advertisement