26 ਮਾਰਚ ਦੇ ਭਾਰਤ ਬੰਦ ਨੂੰ ਸਫਲ ਬਨਾਉਣ ਲਈ ਸਹਿਯੋਗ ਕਰਨ ਦੀ ਅਪੀਲ -ਉੱਪਲੀ

Advertisement
Spread information

ਹਰਿੰਦਰ ਨਿੱਕਾ ,ਬਰਨਾਲਾ 24 ਮਾਰਚ 2021

     ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮੋਦੀ ਹਕੂਮਤ ਖਿਲ਼ਾਫ ਚੱਲ ਰਹੇ ਲਗਾਤਾਰ ਸੰਘਰਸ਼ ਦੀ ਅਗਲੀ ਕੜੀ ਵਜੋਂ 26 ਮਾਰਚ ਦੇ ਭਾਰਤ ਬੰਦ ਨੂੰ ਸਫਲ ਬਨਾਉਣ ਲਈ ਵੱਖ-ਵੱਖ ਜਨਤਕ ਜਮਹੂਰੀ ਵਪਾਰਕ ਸ਼ਹਿਰੀ ਸਮਾਜ ਸੇਵੀ ਸੰਸਥਾਵਾਂ ਦੀ ਸਾਂਝੀ ਮੀਟਿੰਗ ਰੇਲਵੇ ਸਟੇਸ਼ਨ ਵਿਖੇ ਬਲਵੰਤ ਉੱਪਲੀ ਦੀ ਅਗਵਾਈ ਹੇਠ ਹੋਈ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਕਿਹਾ ਕਿ ਖੇਤੀ ਵਿਰੋਧੀ ਕਾਲੇ ਕਾਨੂੰਨ, ਬਿਜਲੀ ਸੋਧ ਬਿਲ-2021 ਅਤੇ ਪਰਾਲੀ ਵਾਲਾ ਆਰਡੀਨੈਂਸ ਰੱਦ ਕਰਾਉਣ ਲਈ ਚਾਰ ਮਹੀਨੇ ਤੋਂ ਲਗਤਾਰ ਦਿੱਲੀ ਦੇ ਬਾਰਡਰਾਂ ਅਤੇ ਪੰਜਾਬ ਅੰਦਰ ਸੈਂਕੜੇ ਥਾਵਾਂ ਤੇ ਚੱਲ ਰਿਹਾ ਹੈ। ਪਰ ਮੋਦੀ ਹਕੂਮਤ ਇਨ੍ਹਾਂ ਕਿਸਾਨ/ਲੋਕ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਚੰਦ ਕੁ ਅਮੀਰ ਘਰਾਣਿਆਂ ਦੇ ਹਿੱਤਾਂ ਦੀ ਪੂਰਤੀ ਲਈ ਤਰਲੋਮੱਛੀ ਹੋ ਰਹੀ ਹੈ।

Advertisement

       ਸਾਮਰਾਜੀ ਸੰਸਥਾਵਾਂ ਕੌਮਾਂਤਰੀ ਮੁਦਰਾ ਫੰਡ, ਵਿਸ਼ਵ ਵਪਾਰ ਸੰਸਥਾ ਅਤੇ ਸੰਸਾਰ ਬੈਂਕ ਦੇ ਦਬਾਅ ਤਹਿਤ ਇਹ ਨੀਤੀਆਂ ਲਾਗੂ ਕਰ ਰਹੀ ਹੈ। ਇਸ ਤੋਂ ਪਹਿਲਾਂ ਇਨ੍ਹਾਂ ਹੀ ਸਾਮਰਾਜੀ ਸੰਸਥਾਵਾਂ ਦੇ ਦਬਾਅ ਤਹਿਤ ਮੋਦੀ ਹਕੂਮਤ ਕਿਰਤ ਕਾਨੂੰਨਾਂ ਵਿੱਚ ਕਿਰਤੀ ਵਿਰੋਧੀ ਸੋਧਾਂ , ਸਾਰੇ ਜਨਤਕ ਖੇਤਰ ਦੇ ਅਦਾਰਿਆਂ ਦਾ ਨਿੱਜੀਕਰਨ ਕਰ ਰਹੀ ਸੀ। ਇਸ ਕਰਕੇ ਨਿੱਜੀਕਰਨ,ਉਦਾਰੀਕਰਨ ਦੇ ਹੱਲੇ ਅਤੇ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕਰਾਉਣ ਲਈ ਚੱਲ ਰਹੇ ਕਿਸਾਨ/ਲੋਕ ਸੰਘਰਸ਼ ਦਾ ਘੇਰਾ ਵਿਆਪਕ ਹੁੰਦਾ ਜਾ ਰਿਹਾ ਹੈ। ਆਗੂਆਂ ਦੱਸਿਆ ਕਿ ਬਰਨਾਲਾ ਜਿਲ੍ਹੇ ਅੰਦਰ ਸੱਤ ਥਾਵਾਂ (ਰੇਲਵੇ ਸਟੇਸ਼ਨ, ਸੰਘੇੜਾ, ਤਪਾ, ਧਨੌਲ਼ਾ, ਭਦੌੜ, ਹੰਢਿਆਇਆ,ਮਹਿਲਕਲਾਂ ਵਿਖੇ ਸਵੇਰ 6 ਵਜੇ ਤੋਂ ਸ਼ਾਮ 6 ਵਜੇ ਤੱਕ ਰੇਲ/ਸੜਕ ਆਵਾਜਾਈ,ਸਮੁੱਚੇ ਵਪਾਰਕ ਕਾਰੋਬਾਰ ਮੁਕੰਮਲ ਰੂਪ’ਚ ਬੰਦ ਰਹਿਣਗੇ।

     ਇਸ ਮੀਟਿੰਗ ਵਿੱਚ ਸ਼ਾਮਿਲ ਆਗੂਆਂ ਗੁਰਦੇਵ ਸਿੰਘ ਮਾਂਗੇਵਾਲ, ਅਮਰਜੀਤ ਕੌਰ, ਬਾਰਾ ਸਿੰਘ ਬਦਰਾ, ਗੋਰਾ ਸਿੰਘ ਢਿੱਲਵਾਂ, ਗੁਰਨਾਮ ਸਿੰਘ ਠੀਕਰੀਵਾਲ, ਮੇਲਾ ਸਿੰਘ ਕੱਟੂ, ਮਨਜੀਤ ਰਾਜ, ਗੁਰਪ੍ਰੀਤ ਰੂੜੇਕੇ, ਖੁਸ਼ੀਆ ਸਿੰਘ, ਹਰਨੇਕ ਸਿੰਘ, ਗੁਰਮੀਤ ਸੁਖਪੁਰ, ਗੁਰਜੰਟ ਸਿੰਘ, ਚਰਨਜੀਤ ਕੌਰ ਨੇ ਸਮੂਹ ਲੋਕਾਂ ਨੂੰ ਇਸ ਸੰਘਰਸ਼ ਵਿੱਚ ਸ਼ਾਮਿਲ/ਸਹਿਯੋਗ ਕਰਨ ਦੀ ਜੋਰਦਾਰ ਅਪੀਲ ਕੀਤੀ। ਵਪਾਰ ਮੰਡਲ ਬਰਨਾਲਾ ਦੇ ਪ੍ਰਧਾਨ ਅਨਿਲ ਬਾਂਸਲ ਨਾਣਾ ਵੱਲੋਂ ਸਮੁੱਚਾ ਬਜਾਰ, ਆੜ੍ਹਤੀਆ ਐਸੋਸੀਏਸ਼ਨਾਂ/ਸਬਜੀ ਮੰਡੀ ਆੜਤੀਆ ਐਸੋਸੀਏਸ਼ਨ, ਰੇੜੀ ਫੜੀ ਮਜਦੂਰ ਯੂਨੀਅਨ ਵੱਲੋਂ ਇਸ ਮੁਕੰਮਲ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ।

Advertisement
Advertisement
Advertisement
Advertisement
Advertisement
error: Content is protected !!