ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਸਕੂਲ ਮੁਖੀ ਅਤੇ ਅਧਿਆਪਕ ਆਏ ਅੱਗੇ  

Advertisement
Spread information

ਮਾਟੋ ਅਤੇ ਪੇਂਟਿੰਗ ਰਾਹੀਂ ਸਕੂਲਾਂ ਨੂੰ ਸ਼ਿੰਗਾਰ ਰਹੇ ਅਧਿਆਪਕ


ਰਘਵੀਰ ਹੈਪੀ , ਬਰਨਾਲਾ, 24 ਮਾਰਚ 2021
ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਪੜ੍ਹਾਉਣ ਤਕਨੀਕਾਂ ਵਿੱਚ ਸੁਧਾਰ ਕੀਤੇ ਜਾ ਰਹੇ ਹਨ। ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਦੀ ਅਗਵਾਈ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਰਬਜੀਤ ਸਿੰਘ ਤੂਰ ਦੀ ਦੇਖ-ਰੇਖ ਹੇਠ ਸਕੂਲ ਮੁਖੀ ਅਤੇ ਅਧਿਆਪਕ ਸਕੂਲਾਂ ਦੀ ਨੁਹਾਰ ਬਦਲਣ ਲਈ ਅੱਗੇ ਆਏ ਹਨ।
ਸਰਬਜੀਤ ਸਿੰਘ ਤੂਰ ਨੇ ਦੱਸਿਆ ਕਿ ਜ਼ਿਲ੍ਹੇ  ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਸਕੂਲਾਂ ਨੂੰ ਬੁਨਿਆਦੀ ਢਾਂਚੇ ਅਤੇ ਪੜ੍ਹਾਉਣ ਤਕਨੀਕਾਂ ਪੱਖੋਂ ਮੋਹਰੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਵਿੱਚ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਅਹਿਮ ਹੈ। ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਜਿੱਥੇ ਸਰਕਾਰੀ ਗ੍ਰਾਂਟਾਂ ਦਾ ਸਦਉਪਯੋਗ ਕਰਦਿਆਂ ਸਰਕਾਰੀ ਹਦਾਇਤਾਂ ਤੋਂ ਵੀ ਜਿਆਦਾ ਕੰਮ ਕੀਤਾ ਜਾ ਰਿਹਾ ਹੈ, ਉੱਥੇ ਹੀ ਅਧਿਆਪਕਾਂ ਵੱਲੋਂ ਸਮਾਜ ਦੀਆਂ ਦਾਨੀ ਸਖਸੀਅਤਾਂ ਨੂੰ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ।ਸਿੱਖਿਆ ਅਧਿਕਾਰੀ ਨੇ ਕਿਹਾ ਕਿ ਇਹ ਅਧਿਆਪਕਾਂ ਦੀ ਸਮਰਪਣ ਭਾਵਨਾ ਹੀ ਹੈ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਪੜ੍ਹਾਉਣ ਦੇ ਨਾਲ ਨਾਲ ਖੁਦ ਸਕੂਲਾਂ ਦੇ ਪਾਰਕਾਂ ਦਾ ਰੱਖ ਰਖਾਵ ਕਰਦੇ ਅਤੇ ਜਮਾਤ ਕਮਰਿਆਂ ਨੂੰ ਪੇਂਟਿੰਗ ਅਤੇ ਮਾਟੋਆਂ ਰਾਹੀਂ ਸ਼ਿੰਗਾਰਦੇ ਨਜ਼ਰ ਆਉਂਦੇ ਹਨ।ਸਰਕਾਰੀ ਸਕੂਲਾਂ ਦੇ ਅਧਿਆਪਕ ਬਹੁਪੱਖੀ ਸਖਸ਼ੀਅਤ ਦੇ ਮਾਲਕ ਹੋਣ ਦਾ ਪ੍ਰਤੱਖ ਪ੍ਰਮਾਣ ਦੇ ਰਹੇ ਹਨ।ਅਧਿਆਪਕ ਖੁਦ ਮਾਪਿਆਂ ਨੂੰ ਘਰਾਂ ਵਿੱਚ ਪਹੁੰਚ ਕੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਬਾਰੇ ਜਾਗਰੂਕ ਕਰ ਰਹੇ ਹਨ। ਅਧਿਆਪਕ ਖੁਦ ਸਵੈ ਇੱਛਾ ਨਾਲ ਦਾਖਲਾ ਜਾਗਰੂਕਤਾ ਫਲੈਕਸਾਂ ਅਤੇ ਪੋਸਟਰ ਲਗਾ ਰਹੇ ਹਨ ।          ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟੱਲੇਵਾਲ ਦੇ ਪ੍ਰਿੰਸੀਪਲ ਸ੍ਰੀਮਤੀ ਸੁਨੀਤਾ ਰਾਣੀ ਨੇ ਦੱਸਿਆ ਕਿ ਉਨ੍ਹਾਂ ਦੇ  ਸਕੂਲ ਦੇ ਅਧਿਆਪਕਾਂ ਵੱਲੋਂ ਜਿੱਥੇ ਸਕੂਲ ਦੇ ਰੱਖ ਰਖਾਵ ਦੇ ਬਹੁਤ ਸਾਰੇ ਕੰਮ ਹੱਥੀਂ ਕੀਤੇ ਜਾ ਰਹੇ ਹਨ, ਉੱਥੇ ਹੀ ਮੈਡਮ ਪਰਦੀਪ ਕੌਰ ਪੰਜਾਬੀ ਮਿਸਟ੍ਰੈਸ ਵੱਲੋਂ ਖੁਦ ਲਾਇਬ੍ਰੇਰੀ ਵਿੱਚ ਮਾਟੋ ਲਿਖੇ ਗਏ ਹਨ। ਸਰਕਾਰੀ ਹਾਈ ਸਕੂਲ ਪੰਧੇਰ ਦੇ ਇੰਚਾਰਜ ਸ੍ਰੀਮਤੀ ਸੁਮਨ ਜੈਨ ਨੇ ਦੱਸਿਆ ਕਿ ਉਹਨਾਂ ਵੱਲੋਂ ਖੁਦ ਅਤੇ ਬਾਕੀ ਅਧਿਆਪਕਾਂ ਵੱਲੋਂ ਹੱਥੀਂ ਸਕੂਲ ਦੀਆਂ ਦੀਵਾਰਾਂ ‘ਤੇ ਸਿੱਖਿਆਦਾਇਕ ਮਾਟੋ ਲਿਖੇ ਅਤੇ ਪ੍ਰਦਰਸ਼ਨੀ ਬੋਰਡ ਤਿਆਰ ਕੀਤੇ ਗਏ ਹਨ।ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਬਾਬਾ ਆਲਾ ਸਿੰਘ ਦੇ ਹੈਡਟੀਚਰ ਸ੍ਰ ਕਰਮਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਵੱਲੋਂ ਜਿੱਥੇ ਖੁਦ ਪ੍ਰੀ-ਪ੍ਰਾਇਮਰੀ ਜਮਾਤ ਦਾ ਕਮਰਾ ਧਿਆਨ ਕਰਨ ਦੇ ਨਾਲ ਨਾਲ ਬਹੁਤ ਸਾਰਾ ਬਾਲਾ ਵਰਕ ਹੱਥੀਂ ਕੀਤਾ ਗਿਆ ਹੈ ਉੱਥੇ ਹੀ ਬਾਕੀ ਸਟਾਫ਼ ਮੈਂਬਰ ਵੀ ਖੁਦ ਪਾਰਕ ਦੀ ਦੇਖਭਾਲ ਅਤੇ ਪੇਟਿੰਗ ਦਾ ਕੰਮ ਖੁਦ ਹੱਥੀਂ ਕਰਦੇ ਹਨ। ਸ੍ਰ ਸਿਮਰਦੀਪ ਸਿੰਘ ਜਿਲ੍ਹਾ ਮੈਂਟਰ ਸਪੋਰਟਸ, ਸ੍ਰੀ ਕਮਲਦੀਪ ਜਿਲ੍ਹਾ ਮੈਂਟਰ ਗਣਿਤ ਅਤੇ ਸ੍ਰ ਬਿੰਦਰ ਸਿੰਘ ਖੁੱਡੀ ਕਲਾਂਂ ਜਿਲ੍ਹਾ ਮੀਡੀਆ ਕੋ-ਆਰਡੀਨੇਟਰ ਨੇ ਕਿਹਾ ਕਿ ਅਧਿਆਪਕਾਂ ਵੱਲੋਂ ਸਕੂਲਾਂ ਦੀ ਨੁਹਾਰ ਤਬਦੀਲੀ ਲਈ ਖੁਦ ਹੱਥੀਂ ਕੀਤਾ ਜਾ ਕੰਮ ਵਿਦਿਆਰਥੀਆਂ ਦੇ ਮਨਾਂ ਵਿੱਚ ਕਿਰਤ ਸਭਿਆਚਾਰ ਪ੍ਰਤੀ ਪਿਆਰ ਪੈਦਾ ਕਰਨ ਦਾ ਸਬੱਬ ਬਣੇਗਾ।                    

Advertisement
Advertisement
Advertisement
Advertisement
Advertisement
error: Content is protected !!