ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਤੇਜ਼ ਕੀਤੀ ਦਾਖਲਾ ਮੁਹਿੰਮ

Advertisement
Spread information

ਮਾਪਿਆਂ ਦਾ ਹਾਂ ਪੱਖੀ ਹੁੰਗਾਰਾ ਵਧਾ ਰਿਹੈ ਅਧਿਆਪਕਾਂ ਦਾ ਹੌਸਲਾ: ਜਿਲ੍ਹਾ ਸਿੱਖਿਆ ਅਫ਼ਸਰ


ਹਰਪ੍ਰੀਤ ਕੌਰ  ਸੰਗਰੂਰ 24 ਮਾਰਚ:2021
ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦਾ ਦਾਖਲਾ ਵਧਾਉਣ ਲਈ ਸਿੱਖਿਆ ਵਿਭਾਗ ਦੇ ਹਰ ਅਧਿਕਾਰੀ, ਸਕੂਲ ਮੁਖੀ ਤੇ ਅਧਿਆਪਕ ਵੱਲੋਂ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਮਲਕੀਤ ਸਿੰਘ ਤੇ ਜਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.) ਧਰਮਪਾਲ ਸਿੰਗਲਾ ਨੇ ਉਕਤ ਜਾਣਕਾਰੀ ਦਿੰਦਿਆ ਦੱਸਿਆ ਕਿ ਰਾਜ ਦੇ ਸਰਕਾਰੀ ਸਕੂਲਾਂ ‘ਚ ਪਿਛਲੇ ਸ਼ੈਸ਼ਨ ਦੌਰਾਨ 14 ਫੀਸਦੀ ਵਿਦਿਆਰਥੀਆਂ ਦੀ ਗਿਣਤੀ ਵਧੀ ਸੀ ਅਤੇ ਇਸ ਵਾਰ ਉਕਤ ਅੰਕੜੇ ਨੂੰ ਹੋਰ ਅੱਗੇ ਲਿਜਾਣ ਲਈ ਵਿਭਾਗ ਦਾ ਹਰੇਕ ਮੁਲਾਜ਼ਮ ਯਤਨਸ਼ੀਲ ਹੈ।ਜ਼ਿਲ੍ਰਾ ਸਿੱਖਿਆ ਅਫ਼ਸਰ (ਸੈ.ਸਿੱ) ਮਲਕੀਤ ਸਿੰਘ ਨੇ ਦੱਸਿਆ ਕਿ ਵਿਭਾਗ ਦੀਆਂ ਪ੍ਰਾਪਤੀਆਂ ਲੋਕਾਂ ਤੱਕ ਪੈਫਲੈੱਟਾਂ ਰਾਹੀਂ ਪਹੁੰਚਾਈਆਂ ਜਾ ਰਹੀਆਂ ਹਨ। ਸਕੂਲ ਮੁਖੀਆਂ ਤੇ ਅਧਿਆਪਕਾਂ ਦੁਆਰਾ ਘਰ-ਘਰ ਜਾ ਕੇ ਮਾਪਿਆਂ ਤੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉੱਨ੍ਹਾਂ ਦੱਸਿਆ ਕਿ ਜਸਵਿੰਦਰ ਸਿੰਘ ਤੇ  ਜਸਵੀਰ ਸਿੰਘ ਸਰਾਂ ਦੀ ਅਗਵਾਈ ‘ਚ ਨੁੱਕੜ ਨਾਟਕ ਰਾਹੀਂ ਮਾਪਿਆਂ ਨੂੰ ਜਾਗਰੂਕ ਕਰਕੇ ਵਿਭਾਗ ਦੀ ਦਾਖਲਾ ਮੁਹਿੰਮ ਚਲਾਈ ਜਾ ਰਹੀ ਹੈ।
ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿੱ) ਧਰਮਪਾਲ ਸਿੰਗਲਾ ਨੇ ਦੱਸਿਆ ਕਿ ਉਹ ਖੁਦ ਦਾਖਲਾ ਮੁਹਿੰਮ ਤਹਿਤ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ‘ਚ ਜਾ ਕੇ ਮੋਹਤਬਰ ਸ਼ਖਸ਼ੀਅਤਾਂ ਤੇ ਮਾਪਿਆਂ ਨਾਲ ਰਾਬਤਾ ਬਣਾ ਰਹੇ ਹਨ ਅਤੇ ਵਿਭਾਗ ਦੀਆਂ ਪ੍ਰਾਪਤੀਆਂ ਤੇ ਸਰਗਰਮੀਆਂ ਲੋਕਾਂ ਤੱਕ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰੀ ਸਕੂਲ ਸਮਾਰਟ ਬਣ ਰਹੇ ਹਨ ਉੱਥੇ ਪਿਛਲੇ ਸੈਸ਼ਨ ਦੌਰਾਨ ਸਕੂਲਾਂ ਦੀ ਤਾਲਾਬੰਦੀ ਹੋਦ ਦੇ ਬਾਵਜੂਦ ਸਰਕਾਰੀ ਸਕੂਲਾਂ ਵਿੱਚ ਹੋਏ ਵਿਦਿਆਰਥੀਆਂ ਦੇ ਦਾਖ਼ਲਿਆਂ ਵਿੱਚ ਵਾਧੇ ਨੂੰ ਇਸ ਵਾਰ ਸਰਕਾਰੀ ਸਕੂਲ ਹੋਰ ਵੀ ਵਿਸਥਾਰ ਦੇਣ ਲਈ ਲਗਾਤਾਰ ਯਤਨਸ਼ੀਲ ਹਨ।
  ਧਰਮਪਾਲ ਸਿੰਗਲਾ ਨੇ ਕਿਹਾ ਕਿ ਸਿੱਖਿਆ ਅਧਿਕਾਰੀਆਂ ਅਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਪੂਰੇ ਜੋਸ਼ ਅਤੇ ਵਿਸ਼ਵਾਸ  ਨਾਲ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਹੀ ਸਕੂਲਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਉਪਲਬਧ ਸਹੂਲਤਾਂ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਦਰਸਾਉਂਦੇ ਫਲੈਕਸ ਅਤੇ ਹੋਰਡਿੰਗ ਤਿਆਰ ਕਰਵਾਏ ਜਾ ਰਹੇ ਹਨ।
  ਸਿੱਖਿਆ ਅਧਿਕਾਰੀਆਂ ਨੇ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜਿੱਥੇ ਸਰਕਾਰੀ ਸਕੂਲਾਂ ਵਿੱਚ ਬੱਚੇ ਦੀ ਇੱਛਾ ਅਨੁਸਾਰ ਅੰਗਰੇਜ਼ੀ ਮਾਧਿਅਮ ਉਪਲਬਧ ਕਰਵਾਇਆ ਗਿਆ ਹੈ ਉੱਥੇ ਹੀ ਇੰਗਲਿਸ਼ ਬੂਸਟਰ ਕਲੱਬਾਂ ਅਧੀਨ ਬੱਚਿਆਂ ਦੀ ਅੰਗਰੇਜ਼ੀ ਬੋਲਣ ਦੀ ਝਿਜਕ ਦੂਰ ਕਰਕੇ ਉਨ੍ਹਾਂ ਨੂੰ ਅੰਗਰੇਜ਼ੀ ਬੋਲਣ ਦੇ ਸਮਰੱਥ ਬਣਾਇਆ ਜਾ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਦੀ ਸਿੱਖਿਆ ਦੇਣ ਲਈ ਪ੍ਰੇਰਿਕ ਭਾਸ਼ਣਾਂ ਦੇ ਨਾਲ ਨਾਲ ਸਵਾਗਤ ਜ਼ਿੰਦਗੀ ਨਾ ਦਾ ਨਵਾਂ ਵਿਸ਼ਾ ਸ਼ੁਰੂ ਕੀਤਾ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਵੱਡੇ ਪੱਧਰ ’ਤੇ ਮਾਪੇ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਲਈ ਪਹੁੰਚ ਰਹੇ ਹਨ।

Advertisement
Advertisement
Advertisement
Advertisement
Advertisement
error: Content is protected !!