ਕੋਵਿਡ-19  ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਾਬੰਦੀਆਂ ਦੇ ਨਵੇਂ ਹੁਕਮ ਜਾਰੀ

Advertisement
Spread information

ਜਨਤਕ ਥਾਵਾਂ ’ਤੇ ਬਿਨਾਂ ਮਾਸਕ ਤੋਂ ਘੁੰਮਣ ਵਾਲਿਆਂ ਦੇ ਕੀਤੇ ਜਾਣਗੇ ਆਰ.ਟੀ.-ਪੀ.ਸੀ.ਆਰ. ਟੈਸਟ


ਹਰਪ੍ਰੀਤ ਕੌਰ  ਸੰਗਰੂਰ, 24 ਮਾਰਚ:2021
ਜ਼ਿਲ੍ਹਾ ਮੈਜਿਸਟਰੇਟ, ਸੰਗਰੂਰ ਸ਼੍ਰੀ ਰਾਮਵੀਰ ਨੇ 20 ਮਾਰਚ 2021 ਨੂੰ ਗ੍ਰਹਿ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਕੋਵਿਡ-19 ਮਹਾਂਮਾਰੀ ਦੇ ਫੈਲਾਓ ਨੂੰ ਰੋਕਣ ਲਈ ਮਿਸ਼ਨ ਫ਼ਤਿਹ ਤਹਿਤ ਸੰਗਰੂਰ ਜ਼ਿਲ੍ਹੇ ਅੰਦਰ ਕੁਝ ਜਰੂਰੀ ਪਾਬੰਦੀਆਂ ਲਾਗੂ ਕੀਤੀਆਂ ਹਨ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਦੇ ਸਕੂਲ ਅਤੇ ਕਾਲਜਾਂ ਸਮੇਤ ਸਾਰੇ ਵਿਦਿਅਕ ਅਦਾਰੇ 31 ਮਾਰਚ 2021 ਤੱਕ ਬੰਦ ਰਹਿਣਗੇ ਪਰ ਅਧਿਆਪਨ ਅਤੇ ਗੈਰ ਅਧਿਆਪਨ ਅਮਲਾ ਸਾਰੇ ਕੰਮ ਕਾਜ਼ੀ ਦਿਨਾਂ ਦੌਰਾਨ ਵਿੱਦਿਅਕ ਸੰਸਥਾਵਾਂ ਵਿਚ ਹਾਜ਼ਰ ਰਹਿਣਗੇ। ਜਦਕਿ ਸਾਰੇ ਮੈਡੀਕਲ ਅਤੇ ਨਰਸਿੰਗ ਕਾਲਜ ਖੁੱਲ੍ਹੇ ਰਹਿਣਗੇ। ਜਾਰੀ ਹੁਕਮਾਂ ਮੁਤਾਬਕ ਸਿਨੇਮਾ ਘਰਾਂ, ਥੀਏਟਰਾਂ, ਮਲਟੀਪਲੈਕਸਾਂ ਆਦਿ ’ਚ 50 ਫੀਸਦੀ ਦੀ ਪਾਬੰਦੀ ਲਾਗੂ ਰਹੇਗੀ ਅਤੇ ਮਾਲਜ਼ ਵਿਚ ਕਿਸੇ ਵੀ ਸਮੇਂ 100 ਵਿਅਕਤੀਆਂ ਤੋਂ ਵਧੇਰੇ ਦੀ ਆਗਿਆ ਨਹੀਂ ਹੋਵੇਗੀ।
ਜਾਰੀ ਆਦੇਸ਼ਾਂ ਮੁਤਾਬਕ 27 ਮਾਰਚ 2021 ਤੋਂ ਹਰ ਸ਼ਨੀਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ ਕੋਵਿਡ-19 ਮਹਾਂਮਾਰੀ ਕਰਕੇ ਆਪਣੀਆਂ ਜਾਨਾਂ ਗਵਾਉਣ ਵਾਲਿਆਂ ਦੀ ਯਾਦ ਵਿੱਚ ਇੱਕ ਘੰਟੇ ਲਈ ਚੁੱਪ ਧਾਰੀ (ਸਾਇਲੈਂਸ) ਜਾਵੇਗੀ ਅਤੇ ਇਸ ਸਮੇਂ ਦੌਰਾਨ ਕੋਈ ਵੀ ਵਾਹਨ ਨਹੀਂ ਚੱਲੇਗਾ।
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼, ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨਿਰਧਾਰਤ ਸੰਚਾਲਨ ਵਿਧੀ (ਐਸ.ਓ.ਪੀਜ) ਅਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਵਧਦੇ ਮਾਮਲੇ ਗੰਭੀਰ ਚਿੰਤਾ ਦਾ ਵਿਸ਼ਾ ਹੈ, ਜਿਸ ਦੇ ਮੱਦੇਨਜ਼ਰ ਬਾਜ਼ਾਰਾਂ, ਜਨਤਕ ਟਰਾਂਸਪੋਰਟ ਆਦਿ ਸਮੇਤ ਸਾਰੀਆਂ ਗਤੀਵਿਧੀਆਂ ‘ਚ ਜਰੂਰੀ ਇਹਤਿਆਤ ਵਰਤੇ ਜਾਣ, ਜਿਨ੍ਹਾਂ ‘ਚ 6 ਫੁਟ (2 ਗਜ਼ ਦੀ ਦੂਰੀ) ਦੀ ਸਮਾਜਿਕ ਦੂਰੀ ਤੇ ਮਾਸਕ ਪਾਕੇ ਰੱਖੇ ਜਾਣੇ ਯਕੀਨੀ ਬਣਾਈ ਜਾਣ। ਭੀੜ-ਭੜੱਕੇ ਵਾਲੇ ਸਥਾਨਾਂ ‘ਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਜੇਕਰ ਜਿਆਦਾ ਜਰੂਰੀ ਹੋਵੇ ਤਾਂ ਹੀ ਘਰ ਤੋਂ ਬਾਹਰ ਜਾਇਆ ਜਾਵੇ। ਇਸ ਤੋਂ ਬਿਨ੍ਹਾਂ ਜਨਤਕ ਕੰਮ ਵਾਲੇ ਸਥਾਨਾਂ ’ਤੇ ਮਾਸਕ ਪਾਉਣੇ, ਜਨਤਕ ਥਾਵਾਂ ’ਤੇ ਨਾ ਥੁੱਕਣ ਅਤੇ ਸਮੇਂ-ਸਮੇਂ ’ਤੇ ਹੱਥ ਸਾਬਣ ਨਾਲ ਧੋਣ ਜਾਂ ਸੈਨੇਟਾਈਜ ਕਰਨੇ ਵੀ ਯਕੀਨੀ ਬਣਾਏ ਜਾਣ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਮੁਤਾਬਕ  ਗਲੀਆਂ, ਬਾਜ਼ਾਰਾਂ, ਸੜਕਾਂ ਅਤੇ ਹੋਰ ਜਨਤਕ ਥਾਵਾਂ ‘ਤੇ ਬਿਨ੍ਹਾਂ ਮਾਸਕ ਘੁੰਮਦੇ ਪਾਏ ਜਾਣ ਵਾਲੇ ਵਿਅਕਤੀਆਂ ਦੇ ਪੁਲਿਸ ਅਤੇ ਸਿਹਤ ਵਿਭਾਗ ਵੱਲੋਂ ਨੇੜਲੇ ਸਿਹਤ ਕੇਂਦਰਾਂ ਵਿਚ ਲਿਜਾ ਕੇ ਕੋਵਿਡ19 ਸਬੰਧੀ ਆਰ.ਟੀ.ਪੀ.ਸੀ.ਆਰ. ਟੈਸਟ ਕਰਵਾਏ ਜਾਣਗੇ, ਤਾਂ ਜੋ ਕੋਵਿਡ ਮਹਾਂਮਾਰੀ ਨੂੰ ਫੈਲਣ ਤੋਂ ਰੋਕਣਾ ਯਕੀਨੀ ਬਣਾਇਆ ਜਾ ਸਕੇ। ਆਮ ਲੋਕਾਂ ਨੂੰ ਕਿਹਾ ਗਿਆ ਹੈ ਕਿ ਉਹ ਵੀ ਆਪਣੇ ਘਰਾਂ ‘ਚ ਹੋਣ ਵਾਲੇ ਸਮਾਗਮਾਂ ਨੂੰ ਅਗਲੇ ਦੋ ਹਫ਼ਤਿਆਂ ਲਈ ਰੋਕ ਦੇਣ ਤਾਂ ਕਿ ਕੋਵਿਡ ਮਹਾਂਮਾਰੀ ਦੀ ਕੜੀ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ। ਘਰਾਂ ‘ਚ 10 ਤੋਂ ਵਧੇਰੇ ਲੋਕਾਂ ਨੂੰ ਨਾ ਬੁਲਾਇਆ ਜਾਵੇ।
ਇਸ ਤੋਂ ਇਲਾਵਾ ਸਾਰੀਆਂ ਸਿਆਸੀ ਪਾਰਟੀਆਂ ਅਤੇ ਆਗੂਆਂ ਨੂੰ ਵੀ ਬੇਨਤੀ ਕੀਤੀ ਗਈ ਹੈ ਕਿ ਉਹ ਆਪਣੇ ਇਕੱਠਾਂ ਨੂੰ ਜਾਰੀ ਹਦਾਇਤਾਂ ਮੁਤਾਬਕ ਇਨਡੋਰ ਅਤੇ ਆਊਟਡੋਰ ਦੀ 100 ਤੇ 200 ਵਿਅਕਤੀਆਂ ਦੀ ਨਿਰਧਾਰਤ ਗਿਣਤੀ ਮੁਤਾਬਕ ਕੇਵਲ 50 ਫੀਸਦੀ ਸਮਰੱਥਾ ਤੱਕ ਹੀ ਸੀਮਤ ਰੱਖਣ।
ਹੁਕਮਾਂ ਅਨੁਸਾਰ ਇਨ੍ਹਾਂ ਆਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਡਿਜਾਸਟਰ ਮੈਨੇਜਮੈਂਟ ਐਕਟ 2005 ਦੀਆਂ ਧਾਰਾਵਾਂ 51 ਤੋਂ 60 ਤਹਿਤ ਸਜ਼ਾਯੋਗ ਅਤੇ ਆਈ.ਪੀ.ਸੀ. ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisement
Advertisement
Advertisement
Advertisement
Advertisement
error: Content is protected !!