ਜ਼ਿਲਾ ਪ੍ਰਸ਼ਾਸਨ ਪੈਨਸ਼ਰਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਵਚਨਬੱਧ- ਸਿਮਰਪ੍ਰੀਤ ਕੌਰ
ਹਰਪ੍ਰੀਤ ਕੌਰ ਸੰਗਰੂਰ, 24 ਮਾਰਚ:2021
ਸੇਵਾ ਮੁਕਤ ਅਧਿਕਾਰੀਆਂ ਅਤੇ ਕਰਚਮਾਰੀਆਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਹਾਇਕ ਕਮਿਸਨਰ ਸਿਕਾਇਤਾ ਸ੍ਰੀਮਤੀ ਸਿਮਰਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਜ਼ਿਲਾ ਪ੍ਰਬੰਧਕੀ ਕੰਪਲੈਕਸ਼ ਵਿਖੇ ਪੈਨਸ਼ਨ ਅਦਾਲਤ ਲਗਾਈ ਗਈ। ਸਹਾਇਕ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਕਿਹਾ ਕਿ ਸੇਵਾ ਮੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਲੰਮੇ ਤਜਰਬਿਆਂ ਤੋਂ ਹਰੇਕ ਸਰਕਾਰੀ ਕਰਮਚਾਰੀ ਨੂੰ ਸੇਧ ਲੈਣ ਦੀ ਲੋੜ ਹੈ।
ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਪੈਨਸ਼ਰਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਵਚਨਬੱਧ ਹੈ ਅਤੇ ਜ਼ਿਲੇ ਦੇ ਕਿਸੇ ਵੀ ਪੈਨਸ਼ਨਰ ਨੂੰ ਪੈਨਸ਼ਨਾਂ ਸਬੰਧੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਪੈਨਸ਼ਨ ਅਦਾਲਤ ਵਿੱਚ ਵੱਖ ਵੱਖ ਪੈਨਸ਼ਨਰਾਂ ਨੇ ਆਪੋ ਆਪਣੀਆਂ ਸਮੱਸਿਆਵਾਂ ਦੱਸੀਆਂ। ਉਨਾਂ ਦੱਸਿਆ ਕਿ ਪੈਨਸ਼ਨ ਅਦਾਲਤ ’ਚ 20 ਪੈਨਸ਼ਨਰਾਂ ਦੀ ਸਮੱਸਿਆਵਾਂ ਨੂੰ ਲੈ ਕੇ ਅਰਜ਼ੀਆਂ ਪ੍ਰਾਪਤ ਹੋਈਆ ਹਨ, ਜਿਨਾਂ ਸਮਾਂਬੱਧ ਢੰਗ ਨਾਲ ਨਜਿੱਠਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਨਰਿੰਦਰ ਕੁਮਾਰ ਏ ਓ, ਮੋਹਨ ਸਿੰਘ ਸੀਨੀਅਰ ਸਹਾਇਕ ਏ ਜੀ ਪੰਜਾਬ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪੈਨਸ਼ਨਰ ਮੌਜੂਦ ਸਨ।