ਪਿੰਡਾਂ ਦੀਆਂ ਸੱਥਾਂ ਤੱਕ ਪਹੁੰਚੀ ਸਰਕਾਰੀ ਸਕੂਲਾਂ ਦੀ ਨਵੇਂ ਸੈਸ਼ਨ ਦੇ ਦਾਖਲਿਆਂ ਲਈ ਜਾਗਰੂਕਤਾ ਮੁਹਿੰਮ

Advertisement
Spread information

ਹਰਿੰਦਰ ਨਿੱਕਾ , ਬਰਨਾਲਾ ,25 ਮਾਰਚ 2021

     ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੀ ਹਰ ਪੱਖੋਂ ਬਦਲੀ ਨੁਹਾਰ ਦਾ ਲਾਹਾ ਹਰ ਬੱਚੇ ਅਤੇ ਮਾਪੇ ਤੱਕ ਪਹੁੰਚਾਉਣ ਲਈ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।

Advertisement

     ਸ੍ਰ ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੀ ਦਾਖਲਾ ਮੁਹਿੰਮ ਬਾਰੇ ਦੱਸਦਿਆਂ ਕਿਹਾ ਕਿ ਅੱਠਵੀਂ ਜਮਾਤ ਤੱਕ ਬਿਲਕੁੱਲ ਮੁਫ਼ਤ ਅਤੇ ਨੌਵੀਂ ਤੋਂ ਗਿਆਰਵੀਂ ਜਮਾਤਾਂ ਲਈ ਨਾ-ਮਾਤਰ ਫੀਸ ਖਰਚੇ ਨਾਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਉਪਲਬਧ ਕਰਵਾਉਣ ਦੇ ਸਮਰੱਥ ਬਣੇ ਸਰਕਾਰੀ ਸਕੂਲਾਂ ਬਾਰੇ ਮਾਪਿਆਂ ਨੂੰ ਜਾਗਰੂਕ ਕਰਨ ਲਈ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਫਲੈਕਸਾਂ ਅਤੇ ਪੈਂਫਲਿਟਾਂ ਸਮੇਤ ਤਮਾਮ ਹੋਰਨਾਂ ਤਰੀਕਿਆਂ ਦਾ ਇਸਤੇਮਾਲ ਕਰਨ ਦੇ ਨਾਲ ਪਿੰਡਾਂ ਦੀਆਂ ਸੱਥਾਂ ਵਿੱਚ ਜਾ ਕੇ ਸਿਆਣੇ ਬੰਦਿਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।

       ਸਿੱਖਿਆ ਅਧਿਕਾਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਕੋਲ ਸਕੂਲੀ ਸਿੱਖਿਆ ਦੇ ਨਾਲ ਨਾਲ ਆਨਲਾਈਨ ਸਿੱਖਿਆ ਪ੍ਰਦਾਨ ਕਰਨ ਦਾ ਵੀ ਬਿਹਤਰੀਨ ਢਾਂਚਾ ਉਪਲਬਧ ਹੈ।ਕੋਰੋਨਾ ਪਾਬੰਦੀਆਂ ਦੌਰਾਨ ਸਕੂਲਾਂ ਦੀ ਤਾਲਾਬੰਦੀ ਸਮੇਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਟੈਲੀਵਿਜ਼ਨ ਅਤੇ ਸੋਸ਼ਲ ਮੀਡੀਆ ਦੇ ਤਮਾਮ ਸਾਧਨਾਂ ਰਾਹੀਂ ਮੁਹੱਈਆ ਕਰਵਾਈ ਆਨਲਾਈਨ ਸਿੱਖਿਆ ਸਰਕਾਰੀ ਸਕੂਲਾਂ ਦਾ ਆਪਣੇ ਆਪ ਵਿੱਚ ਵੱਡਾ ਹਾਸਿਲ ਰਿਹਾ ਹੈ। ਸਿੱਖਿਆ ਅਧਿਕਾਰੀ ਨੇ ਕਿਹਾ ਕਿ ਸਰਕਾਰੀ ਫੈਸਲੇ ਅਨੁਸਾਰ ਇਹਨੀਂ ਦਿਨੀਂ ਵਿਦਿਆਰਥੀਆਂ ਲਈ ਸਕੂਲ ਬੰਦ ਹੋਣ ਦੇ ਸਮੇਂ ਦੌਰਾਨ ਵੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀਆਂ ਜ਼ੂਮ ਜਮਾਤਾਂ ਲਗਾ ਕੇ ਪ੍ਰੀਖਿਆਵਾਂ ਦੀ ਤਿਆਰੀ ਕਰਵਾਈ ਜਾ ਰਹੀ ਹੈ।ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਫ਼ੋਨ ਕਰਕੇ ਪੜ੍ਹਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

          ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਮੁੰਡੇ) ਧਨੌਲਾ ਦੀ ਪ੍ਰਿੰਸੀਪਲ ਸ੍ਰੀਮਤੀ ਸੀਮਾ ਰਾਣੀ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਵਿੱਚ ਹੋਰਨਾਂ ਜਮਾਤਾਂ ਦੀ ਪੜ੍ਹਾਈ ਦੇ ਨਾਲ ਨਾਲ ਗਿਆਰਵੀਂ ਅਤੇ ਬਾਰਵੀਂ ਜਮਾਤਾਂ ਲਈ ਸਾਇੰਸ ਵਿਸ਼ਿਆਂ ਦੀ ਪੜ੍ਹਾਈ ਵੀ ਉਪਲਬਧ ਹੈ। ਉਹਨਾਂ ਕਿਹਾ ਕਿ ਸਾਇੰਸ ਵਿਸ਼ੇ ਦੇ ਲੈਕਚਰਾਰਾਂ ਵੱਲੋਂ ਖੁਦ ਨਜ਼ਦੀਕੀ ਪਿੰਡਾਂ ਦੀਆਂ ਸੱਥਾਂ ਵਿੱਚ ਜਾ ਕੇ ਸਕੂਲ ਦੀ ਬਿਹਤਰ ਪੜ੍ਹਾਈ ਬਾਰੇ ਮਾਪਿਆਂ ਅਤੇ ਮੋਹਤਬਰ ਸਖਸ਼ੀਅਤਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਸਰਕਾਰੀ ਹਾਈ ਸਕੂਲ ਭੈਣੀ ਜੱਸਾ ਦੇ ਹੈਡਮਾਸਟਰ ਸ੍ਰੀ ਪੁਨੀਤ ਗਰਗ ਨੇ ਦੱਸਿਆ ਕਿ ਸਕੂਲ ਦੀ ਬਦਲੀ ਨੁਹਾਰ ਦਾ ਸੁਨੇਹਾ ਮਾਪਿਆਂ ਤੱਕ ਪਹੁੰਚਾਉਣ ਲਈ ਪਿੰਡ ਦੀਆਂ ਸੱਥਾਂ ਵਿੱਚ ਨੁੱਕੜ ਨਾਟਕ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕੀ ਇਸ ਦੌਰਾਨ ਪਿੰਡ ਵਾਸੀਆਂ ਸਾਹਮਣੇ ਸਕੂਲ ਦੀ ਪ੍ਰਗਤੀ ਰਿਪੋਰਟ ਵੀ ਪੜ੍ਹੀ ਗਈ। ਸ਼ਹੀਦ ਜਸ਼ਨਦੀਪ ਸਿੰਘ ਸਰਾਂ ਸਰਕਾਰੀ ਹਾਈ ਸਕੂਲ ਨੈਣੇਵਾਲ ਦੇ ਹੈਡਮਿਸਟ੍ਰੈਸ ਸ੍ਰੀਮਤੀ ਸੁਰੇਸ਼ਟਾ ਰਾਣੀ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਵੱਲੋਂ ਵੀ ਪਿੰਡਾਂ ਦੀਆਂ ਸੱਥਾਂ ਲਈ ਜਾਗਰੂਕਤਾ ਨੁੱਕੜ ਨਾਟਕ ਤਿਆਰ ਕੀਤਾ ਗਿਆ ਹੈ।

Advertisement
Advertisement
Advertisement
Advertisement
Advertisement
error: Content is protected !!